ਅਮਿਤਾਭ ਤੋਂ ਅਕਸ਼ੈ ਕੁਮਾਰ ਤਕ, ਨਮ ਅੱਖਾਂ ਨਾਲ ਸਿਤਾਰਿਆਂ ਨੇ ਦਿੱਤੀ ਇਰਫਾਨ ਖਾਨ ਨੂੰ ਸ਼ਰਧਾਂਜਲੀ
4/29/2020 2:11:12 PM
ਜਲੰਧਰ (ਵੈੱਬ ਡੈਸਕ) - ਬਾਲੀਵੁੱਡ ਦੇ ਮਸ਼ਹੂਰ ਅਭਿਨੇਤਾ ਇਰਫਾਨ ਖਾਨ ਦਾ ਅੱਜ ਮੁੰਬਈ ਵਿਚ ਦਿਹਾਂਤ ਹੋ ਗਿਆ ਹੈ। ਇਰਫਾਨ ਖਾਨ ਲੰਬੇ ਸਮੇਂ ਤੋਂ ਕੈਂਸਰ ਦੀ ਬਿਮਾਰੀ ਨਾਲ ਲੜ ਰਹੇ ਸਨ। ਬੀਤੇ ਕੁਝ ਦਿਨ ਪਹਿਲਾਂ ਹੀ ਉਨ੍ਹਾਂ ਨੂੰ ਮੁੰਬਈ ਦੇ ਕੋਕਿਲਾਬੇਨ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਸੀ। ਦੱਸ ਦੇਈਏ ਕਿ ਇਰਫਾਨ ਖਾਨ ਦੀਆਂ ਅੰਤੜੀਆਂ (ਆਂਦਰਾਂ) ਵਿਚ ਕਾਫੀ ਦਰਦ ਅਤੇ ਸੋਜ ਸੀ, ਜਿਸ ਕਰਕੇ ਉਨ੍ਹਾਂ ਨੂੰ ਸਾਹ ਲੈਣ ਵਿਚ ਵੀ ਕਾਫੀ ਮੁਸ਼ਕਿਲ ਹੋ ਰਹੀ ਸੀ। ਇਸੇ ਵਜ੍ਹਾ ਕਰਕੇ ਉਨ੍ਹਾਂ ਨੂੰ ਆਈ.ਸੀ.ਯੂ. ਵਿਚ ਦਾਖਲ ਕਰਾਉਣਾ ਪਿਆ ਸੀ। ਉਨ੍ਹਾਂ ਦੀ ਮੌਤ 'ਤੇ ਪੂਰਾ ਬਾਲੀਵੁੱਡ ਜਗਤ ਸੋਗ ਵਿਚ ਡੁੱਬਿਆ ਹੋਇਆ ਹੈ ਅਤੇ ਹਰ ਕੋਈ ਉਨ੍ਹਾਂ ਨੂੰ ਨਮ ਅੱਖਾਂ ਨਾਲ ਆਪਣੇ -ਆਪਣੇ ਟਵਿਟਰ ਅਕਾਊਂਟ 'ਤੇ ਸ਼ਰਧਾਂਜਲੀ ਦੇ ਰਹੇ ਹਨ।
T 3516 - .. just getting news of the passing of Irfaan Khan .. this is a most disturbing and sad news .. 🙏
— Amitabh Bachchan (@SrBachchan) April 29, 2020
An incredible talent .. a gracious colleague .. a prolific contributor to the World of Cinema .. left us too soon .. creating a huge vacuum ..
Prayers and duas 🙏
ਬਾਲੀਵੁੱਡ ਮਹਾਨਾਇਕ ਅਮਿਤਾਭ ਬੱਚਨ ਨੇ ਟਵੀਟ ਕਰਦੇ ਹੋਏ ਲਿਖਿਆ, ''ਮੈਨੂੰ ਹੁਣੇ ਹੀ ਇਹ ਦੁਖਦਾਈ ਖਬਰ ਮਿਲੀ ਹੈ। ਇਹ ਪ੍ਰੇਸ਼ਾਨ ਕਰਨ ਵਾਲੀ ਅਤੇ ਦੁਖਦਾਈ ਖ਼ਬਰ ਹੈ। ਇਕ ਸ਼ਾਨਦਾਰ ਪ੍ਰਤਿਭਾ, ਇਕ ਮਹਾਨ ਸਹਿਯੋਗੀ, ਸਿਨੇਮਾ ਦੀ ਦੁਨੀਆ ਵਿਚ ਬਹੁਤ ਵੱਡਾ ਯੋਗਦਾਨ ਪਾਉਣ ਵਾਲਾ, ਸਾਨੂੰ ਬਹੁਤ ਜਲਦੀ ਛੱਡ ਗਿਆ।''
Such terrible news...saddened to hear about the demise of #IrrfanKhan, one of the finest actors of our time. May God give strength to his family in this difficult time 🙏🏻
— Akshay Kumar (@akshaykumar) April 29, 2020
ਅਕਸ਼ੈ ਕੁਮਾਰ ਨੇ ਟਵੀਟ ਕਰਦੇ ਹੋਏ ਲਿਖਿਆ, ''ਇਹ ਭਿਆਨਕ ਖਬਰ ਹੈ, ਸਾਡੇ ਸਮੇਂ ਦੇ ਸਰਬੋਤਮ ਅਦਾਕਾਰਾਂ ਵਿਚੋਂ ਇਕ ਇਰਫਾਨ ਖਾਨ ਦੇ ਦਿਹਾਂਤ ਬਾਰੇ ਸੁਣ ਕੇ ਦੁਖੀ ਹਾਂ। ਪ੍ਰਮਾਤਮਾ ਇਸ ਮੁਸ਼ਕਿਲ ਸਮੇਂ ਵਿਚ ਉਨ੍ਹਾਂ ਦੇ ਪਰਿਵਾਰ ਨੂੰ ਤਾਕਤ ਬਖਸ਼ੇ।''
Nothing can be more heartbreaking and tragic than the news of passing away of a dear friend, one of the finest actors and a wonderful human being #IrrfanKhan. Saddest day!! May his soul rest in peace. #OmShanti 🙏 pic.twitter.com/QSm05p7PfU
— Anupam Kher (@AnupamPKher) April 29, 2020
ਅਭਿਨੇਤਾ ਅਨੁਪਮ ਖੇਰ ਨੇ ਕਿਹਾ, ''ਇਕ ਪਿਆਰਾ ਮਿੱਤਰ, ਇਕ ਉੱਤਮ ਅਦਾਕਾਰ ਤੇ ਇਕ ਸ਼ਾਨਦਾਰ ਵਿਅਕਤੀ, ਇਰਫਾਨ ਖਾਨ ਦੀ ਮੌਤ ਦੀ ਖਬਰ ਤੋਂ ਵੱਧ ਕੁਝ ਦੁਖਦਾਈ ਤੇ ਉਦਾਸ ਨਹੀਂ ਹੋ ਸਕਦਾ, ਉਦਾਸ ਦਿਨ !! ਉਸਦੀ ਆਤਮਾ ਨੂੰ ਸ਼ਾਂਤੀ ਮਿਲੇ।''
ਦੱਸਣਯੋਗ ਹੈ ਕਿ ਇਰਫਾਨ ਖਾਨ ਨੇ ਨਿਊਰੋਏਂਡੋਕ੍ਰਾਇਨ ਟਿਊਮਰ ਦਾ ਇਲਾਜ ਲੰਡਨ ਵਿਚ ਕਰਵਾਇਆ। ਉਹ ਤਕਰੀਬਨ 1 ਸਾਲ ਲੰਡਨ ਵਿਚ ਰਹੇ। ਕੁਝ ਦਿਨ ਪਹਿਲਾਂ ਹੀ ਇਰਫਾਨ ਖਾਨ ਦੀ ਮਾਂ ਸੈਦਾ ਬੇਗਮ ਦਾ ਰਾਜਸਥਾਨ ਵਿਚ ਦੇਹਾਂਤ ਹੋ ਗਿਆ ਸੀ ਪਰ ਉਹ 'ਕੋਰੋਨਾ ਵਾਇਰਸ' ਕਾਰਨ ਲੱਗੇ ਕਰਫਿਊ ਕਰਕੇ ਮਾਂ ਦੇ ਅੰਤਿਮ ਸੰਸਕਾਰ ਵਿਚ ਸ਼ਾਮਿਲ ਨਹੀਂ ਹੋ ਸਕੇ। ਇਸ ਸਥਿਤੀ ਵਿਚ ਉਨ੍ਹਾਂ ਨੇ ਵੀਡੀਓ ਕਾਲ ਰਾਹੀਂ ਹੀ ਮਾਂ ਦੀ ਆਖਰੀ ਯਾਤਰਾ ਦੇਖੀ।
ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ