ਇਰਫਾਨ ਖਾਨ ਦੀ ਸਿਹਤ ''ਚ ਸੁਧਾਰ, ਆਂਦਰਾਂ ''ਚ ਸੋਜ ਅਤੇ ਸਾਹ ਲੈਣ ''ਚ ਹੋ ਰਹੀ ਸੀ ਤਕਲੀਫ

4/29/2020 9:46:28 AM

ਜਲੰਧਰ (ਵੈੱਬ ਡੈਸਕ) - ਬਾਲੀਵੁੱਡ ਅਭਿਨੇਤਾ ਇਰਫਾਨ ਖਾਨ ਬੀਤੇ ਦਿਨੀਂ ਕਾਫੀ ਬਿਮਾਰ ਹੋ ਗਏ ਸਨ, ਜਿਸ ਕਾਰਨ ਉਨ੍ਹਾਂ ਨੂੰ ਮੁੰਬਈ ਦੇ ਕੋਕਿਲਾਬੇਨ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਸੀ। ਹਾਲਾਂਕਿ ਉਸ ਸਮੇਂ ਇਹ ਨਹੀਂ ਦੱਸਿਆ ਗਿਆ ਸੀ ਕਿ ਆਖਿਰਕਾਰ ਉਨ੍ਹਾਂ ਨੂੰ ਹੋਇਆ ਕੀ ਹੈ। ਹਾਲ ਹੀ ਖ਼ਬਰ ਸਾਹਮਣੇ ਆਈ ਹੈ ਕਿ ਇਰਫਾਨ ਖਾਨ ਦੀਆਂ  ਅੰਤੜੀਆਂ (ਆਂਦਰਾਂ) ਵਿਚ ਕਾਫੀ ਦਰਦ ਅਤੇ ਸੋਜ਼ ਸੀ, ਜਿਸ ਕਰਕੇ ਉਨ੍ਹਾਂ ਨੂੰ ਸਾਹ ਲੈਣ ਵਿਚ ਵੀ ਕਾਫੀ ਮੁਸ਼ਕਿਲ ਹੋ ਰਹੀ ਸੀ। ਇਸੇ ਵਜ੍ਹਾ ਕਰਕੇ ਉਨ੍ਹਾਂ ਨੂੰ ਆਈ.ਸੀ.ਯੂ. ਵਿਚ ਦਾਖਲ ਕਰਾਉਣਾ ਪਿਆ। ਹਾਲਾਂਕਿ ਹੁਣ ਇਰਫਾਨ ਖਾਨ ਦੀ ਸਿਹਤ ਵਿਚ ਪਹਿਲਾਂ ਨਾਲੋਂ ਕਾਫੀ ਸੁਧਾਰ ਹੈ।

ਦੱਸ ਦੇਈਏ ਕਿ ਇਰਫਾਨ ਖਾਨ ਨੇ ਨਿਊਰੋਏਂਡੋਕ੍ਰਾਇਨ ਟਿਊਮਰ ਦਾ ਇਲਾਜ ਲੰਡਨ ਵਿਚ ਕਰਵਾਇਆ। ਉਹ ਤਕਰੀਬਨ 1 ਸਾਲ ਲੰਡਨ ਵਿਚ ਰਹੇ। ਮਿਲੀ ਜਾਣਕਾਰੀ ਮੁਤਾਬਿਕ ਇਰਫਾਨ ਖਾਨ ਲੰਡਨ ਤੋਂ ਆਉਣ ਤੋਂ ਬਾਅਦ ਰੁਟੀਨ ਜਾਂਚ ਲਈ ਕੋਕਿਲਾਬੇਨ ਹਸਪਤਾਲ ਵਿਚ ਆਉਂਦੇ ਹਨ। 
ਦੱਸਣਯੋਗ ਹੈ ਕਿ ਕੁਝ ਦਿਨ ਪਹਿਲਾਂ ਹੀ ਇਰਫਾਨ ਖਾਨ ਦੀ ਮਾਂ ਸੈਦਾ ਬੇਗਮ ਦਾ ਰਾਜਸਥਾਨ ਵਿਚ ਦੇਹਾਂਤ ਹੋ ਗਿਆ ਸੀ ਪਰ ਉਹ 'ਕੋਰੋਨਾ ਵਾਇਰਸ' ਕਾਰਨ ਲੱਗੇ ਕਰਫਿਊ ਕਰਕੇ ਮਾਂ ਦੇ ਅੰਤਿਮ ਸੰਸਕਾਰ ਵਿਚ ਸ਼ਾਮਿਲ ਨਹੀਂ ਹੋ ਸਕੇ। ਇਸ ਸਥਿਤੀ ਵਿਚ ਉਨ੍ਹਾਂ ਨੇ ਵੀਡੀਓ ਕਾਲ ਰਾਹੀਂ ਹੀ ਮਾਂ ਦੀ ਆਖਰੀ ਯਾਤਰਾ ਦੇਖੀ।           



ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

sunita

This news is Content Editor sunita

Related News