ਸਪੁਰਦ-ਏ-ਖਾਕ ਹੋਏ ਇਰਫਾਨ ਖਾਨ, ਸਿਰਫ ਪਰਿਵਾਰਿਕ ਮੈਂਬਰ ਅਤੇ ਖਾਸ ਦੋਸਤ ਰਹੇ ਮੌਜੂਦ
4/29/2020 4:52:55 PM

ਜਲੰਧਰ (ਵੈੱਬ ਡੈਸਕ) - ਬਾਲੀਵੁੱਡ ਦੇ ਮਸ਼ਹੂਰ ਅਭਿਨੇਤਾ ਇਰਫਾਨ ਖਾਨ ਦਾ ਅੱਜ ਮੁੰਬਈ ਵਿਚ ਦਿਹਾਂਤ ਹੋ ਗਿਆ ਹੈ। ਬਾਅਦ ਦੁਪਿਹਰ ਉਨ੍ਹਾਂ ਨੂੰ ਮੁੰਬਈ ਦੇ ਵਰਸੋਵਾ ਸਥਿਤ ਕਬਰਸਤਾਨ ਵਿਚ ਸਪੁਰਦ-ਏ-ਖਾਕ ਕੀਤਾ ਗਿਆ, ਜਿਸ ਵਿਚ ਉਨ੍ਹਾਂ ਦੇ ਕੁਝ ਖਾਸ ਦੋਸਤ ਅਤੇ ਪਰਿਵਾਰ ਦੇ ਮੈਂਬਰ ਦੀ ਸ਼ਾਮਿਲ ਹੋਏ। ਇਰਫਾਨ ਖਾਨ ਦੇ ਦਿਹਾਂਤ ਨਾਲ ਹਰ ਖੇਤਰ ਵਿਚ ਸੋਗ ਦੀ ਲਹਿਰ ਛਾਈ ਹੋਈ ਹੈ।
ਦੱਸ ਦੇਈਏ ਕਿ ਇਰਫਾਨ ਖਾਨ ਲੰਬੇ ਸਮੇਂ ਤੋਂ ਕੈਂਸਰ ਦੀ ਬਿਮਾਰੀ ਨਾਲ ਲੜ ਰਹੇ ਸਨ। ਬੀਤੇ ਕੁਝ ਦਿਨ ਪਹਿਲਾਂ ਹੀ ਉਨ੍ਹਾ ਨੂੰ ਮੁੰਬਈ ਦੇ ਕੋਕਿਲਾਬੇਨ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਸੀ। ਇਰਫਾਨ ਖਾਨ ਦੀਆਂ ਅੰਤੜੀਆਂ (ਆਂਦਰਾਂ) ਵਿਚ ਕਾਫੀ ਦਰਦ ਅਤੇ ਸੋਜ ਸੀ, ਜਿਸ ਕਰਕੇ ਉਨ੍ਹਾਂ ਨੂੰ ਸਾਹ ਲੈਣ ਵਿਚ ਵੀ ਕਾਫੀ ਮੁਸ਼ਕਿਲ ਹੋ ਰਹੀ ਸੀ।
ਦੱਸਣਯੋਗ ਹੈ ਕਿ ਕੁਝ ਦਿਨ ਪਹਿਲਾਂ ਹੀ ਇਰਫਾਨ ਖਾਨ ਦੀ ਮਾਂ ਸੈਦਾ ਬੇਗਮ ਦਾ ਰਾਜਸਥਾਨ ਵਿਚ ਦਿਹਾਂਤ ਹੋ ਗਿਆ ਸੀ ਪਰ ਉਹ 'ਕੋਰੋਨਾ ਵਾਇਰਸ' ਕਾਰਨ ਲੱਗੇ ਕਰਫਿਊ ਕਰਕੇ ਮਾਂ ਦੇ ਅੰਤਿਮ ਸੰਸਕਾਰ ਵਿਚ ਸ਼ਾਮਿਲ ਨਹੀਂ ਹੋ ਸਕੇ ਸਨ। ਇਸ ਸਥਿਤੀ ਵਿਚ ਉਨ੍ਹਾਂ ਨੇ ਵੀਡੀਓ ਕਾਲ ਰਾਹੀਂ ਹੀ ਮਾਂ ਦੀ ਆਖਰੀ ਯਾਤਰਾ ਦੇਖੀ ਸੀ।
ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ