Video : ਜੈਕਲੀਨ ਫਰਨਾਂਡੀਜ਼ ਦੀਆਂ ਕਾਤਿਲ ਅਦਾਵਾਂ ਇੰਟਰਨੈੱਟ ''ਤੇ ਵਾਇਰਲ
9/18/2018 4:45:52 PM
ਮੁੰਬਈ (ਬਿਊਰੋ)— ਬਾਲੀਵੁੱਡ ਅਦਾਕਾਰਾ ਜੈਕਲੀਨ ਫਰਨਾਂਡੀਜ਼ ਅਕਸਰ ਆਪਣੀਆਂ ਸੋਸ਼ਲ ਮੀਡੀਆ ਪੋਸਟਾਂ ਨੂੰ ਲੈ ਕੇ ਚਰਚਾ 'ਚ ਬਣੀ ਰਹਿੰਦੀ ਹੈ। ਦਰਅਸਲ ਉਨ੍ਹਾਂ ਦੀਆਂ ਕੁਝ ਤਸਵੀਰਾਂ ਅਤੇ ਵੀਡੀਓਜ਼ ਸੋਸ਼ਲ ਮੀਡੀਆ 'ਤੇ ਆਉਂਦੇ ਹੀ ਇੰਟਰਨੈੱਟ 'ਤੇ ਵਾਇਰਲ ਹੋਣ ਲੱਗਦੀਆਂ ਹਨ। ਜਾਣਕਾਰੀ ਮੁਤਾਬਕ ਤੁਹਾਨੂੰ ਦੱਸ ਦੇਈਏ ਕਿ ਹਾਲ ਹੀ 'ਚ ਜੈਕਲੀਨ ਨੇ ਆਪਣੀ ਇਕ ਵੀਡੀਓ ਇੰਸਟਾ 'ਤੇ ਸ਼ੇਅਰ ਕੀਤੀ ਹੈ, ਜਿਸ 'ਚ ਉਹ ਵਰਕਆਊਟ ਕਰਦੀ ਹੋਈ ਨਜ਼ਰ ਆ ਰਹੀ ਹੈ।
ਇਸ ਵੀਡੀਓ 'ਚ ਜੈਕਲੀਨ ਦਾ ਮਸਤੀ ਭਰਿਆ ਅੰਦਾਜ਼ ਤੁਹਾਨੂੰ ਹੈਰਾਨ ਕਰ ਦੇਵੇਗਾ। ਜੈਕਲੀਨ ਫਰਨਾਂਡੀਜ਼ ਦੇ ਇਸ ਵੀਡੀਓ ਨੂੰ ਦਰਸ਼ਕ ਬੇਹੱਦ ਪਸੰਦ ਕਰ ਰਹੇ ਹਨ।
ਚਾਰ ਘੰਟੇ ਪਹਿਲਾਂ ਇੰਸਟਾਗ੍ਰਾਮ 'ਤੇ ਜਾਰੀ ਕੀਤੀ ਗਈ ਇਸ ਵੀਡੀਓ ਨੂੰ ਹੁਣ ਤੱਕ 5 ਲੱਖ ਤੋਂ ਜ਼ਿਆਦਾ ਵਾਰ ਦੇਖਿਆ ਜਾ ਚੁੱਕਾ ਹੈ। ਜੈਕਲੀਨ ਆਪਣੀਆਂ ਕਾਤਿਲਾਨਾ ਅਦਾਵਾਂ ਨਾਲ ਅਕਸਰ ਆਪਣੇ ਫੈਨਜ਼ ਦੇ ਦਿਲਾਂ ਦੀਆਂ ਧੜਕਨਾਂ ਵਧਾਉਂਦੀ ਰਹਿੰਦੀ ਹੈ।
ਹਾਲਾਂਕਿ ਉਨ੍ਹਾਂ ਦਾ ਕੁਝ ਦਿਨਾਂ ਪਹਿਲਾਂ ਸਾੜ੍ਹੀ ਲੁੱਕ ਕਾਫੀ ਚਰਚਾ 'ਚ ਰਿਹਾ ਸੀ। ਫਿਲਮਾਂ ਦੀ ਗੱਲ ਕਰੀਏ ਤਾਂ ਉਹ ਆਖਰੀ ਵਾਰ ਸਲਮਾਨ ਖਾਨ ਦੀ ਮਲਟੀਸਟਾਰਰ ਫਿਲਮ 'ਰੇਸ 3' 'ਚ ਧਮਾਕਾ ਕਰਦੀ ਹੋਈ ਨਜ਼ਰ ਆਈ ਸੀ।
ਇਸ ਫਿਲਮ 'ਚ ਜੈਕਲੀਨ ਨੇ ਕਈ ਸਟੰਟ ਦਿਖਾਏ ਸਨ। ਰੇਮੋ ਡਿਸੂਜਾ ਦੇ ਨਿਰਦੇਸ਼ਨ 'ਚ ਬਣੀ 'ਰੇਸ 3' ਨੇ ਬਾਕਸਆਫਿਸ ਤੋਂ 280 ਕਰੋੜ ਰੁਪਏ ਤੋਂ ਜ਼ਿਆਦਾ ਦਾ ਕਲੈਕਸ਼ਨ ਕੀਤਾ ਸੀ। ਬਹੁਤ ਜਲਦ ਉਹ ਸੁਸ਼ਾਂਤ ਸਿੰਘ ਰਾਜਪੂਤ ਨਾਲ ਫਿਲਮ 'ਡਰਾਈਵ' 'ਚ ਨਜ਼ਰ ਆਵੇਗੀ।
ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ