ਜਪਜੀ ਖਹਿਰਾ ਨੇ ਸ਼ੇਅਰ ਕੀਤੀ ਆਪਣੇ ਮਾਤਾ-ਪਿਤਾ ਦੀ ਤਸਵੀਰ, ਪ੍ਰਸ਼ੰਸਕਾਂ ਵੱਲੋਂ ਕੀਤੀ ਜਾ ਰਹੀ ਖੂਬ ਪਸੰਦ

5/15/2020 3:04:22 PM

ਜਲੰਧਰ(ਬਿਊਰੋ)- ਜਪਜੀ ਖਹਿਰਾ ਜਿਨ੍ਹਾਂ ਨੇ ਪੰਜਾਬੀ ਇੰਡਸਟਰੀ ‘ਚ ਆਪਣੀ ਅਦਾਕਾਰੀ ਦੇ ਨਾਲ ਖਾਸ ਪਛਾਣ ਬਣਾਈ ਹੈ । ਪਿਛਲੇ ਕਾਫੀ ਸਮੇਂ ਤੋਂ ਅਦਾਕਾਰੀ ਦੇ ਖੇਤਰ ‘ਚ ਹਨ ਅਤੇ ਇਕ ਤੋਂ ਬਾਅਦ ਇਕ ਪੰਜਾਬੀ ਫਿਲਮ ‘ਚ ਨਜ਼ਰ ਆ ਰਹੀ ਹੈ। ਇਨ੍ਹੀਂ ਦਿਨੀਂ ਪੂਰੇ ਦੇਸ਼ ਵਿਚ ਲਾਕਡਾਊਨ ਚੱਲ ਰਿਹਾ ਹੈ ਤੇ ਅਜਿਹੇ ਵਿਚ ਪੰਜਾਬੀ ਸਿਤਾਰੇ ਵੀ ਆਪਣੇ ਫੈਨਜ਼ ਨਾਲ ਸੋਸ਼ਲ ਮੀਡੀਆ ਰਾਹੀਂ ਜੁੜੇ ਹੋਏ ਹਨ। ਅਜਿਹੇ ‘ਚ ਹੋਰਨਾਂ ਸਿਤਾਰਿਆਂ ਵਾਂਗ ਜਪਜੀ ਵੀ ਆਪਣੀਆਂ ਪੁਰਾਣੀਆਂ ਯਾਦਾਂ ਅਕਸਰ ਸਾਂਝੀਆਂ ਕਰਦੀ ਰਹਿੰਦੀ ਹੈ। ਉਨ੍ਹਾਂ ਨੇ ਕੁੱਝ ਸਮਾਂ ਪਹਿਲਾਂ ਹੀ ਆਪਣੇ ਮਾਤਾ-ਪਿਤਾ ਨਾਲ ਇਕ ਤਸਵੀਰ ਸਾਂਝੀ ਕੀਤੀ ਹੈ।

 
 
 
 
 
 
 
 
 
 
 
 
 
 

#dad #mum #strength #love #world

A post shared by Japji Khaira (@thejapjikhaira) on May 14, 2020 at 12:12am PDT


ਇਸ ਤਸਵੀਰ ਨੂੰ ਸਾਂਝਾ ਕਰਦੇ ਹੋਏ ਅਦਾਕਾਰਾ ਨੇ ਲਿਖਿਆ ਕਿ ਉਨ੍ਹਾਂ ਦੇ ਮਾਤਾ-ਪਿਤਾ ਉਨ੍ਹਾਂ ਦੀ ਤਾਕਤ ਹਨ । ਇਹੀ ਕਾਰਨ ਹੈ ਕਿ ਉਹ ਅੱਜ ਇਸ ਮੁਕਾਮ ਤੇ ਪਹੁੰਚ ਸਕੀ ਹੈ। ਇਸ ਤਸਵੀਰ ‘ਚ ਜਪਜੀ ਖਹਿਰਾ ਆਪਣੇ ਮਾਤਾ-ਪਿਤਾ ਨਾਲ ਕਾਫੀ ਖੁਸ਼ ਦਿਖਾਈ ਦੇ ਰਹੀ ਹੈ। ਦੱਸ ਦਈਏ ਕਿ ਜਪਜੀ ਖਹਿਰਾ ਦੇ ਪਿਤਾ ਦਾ ਦਿਹਾਂਤ ਹੋ ਚੁੱਕਿਆ ਹੈ । ਜਿਨ੍ਹਾਂ ਦੀ ਪਿੱਛੇ ਜਿਹੇ ਉਨ੍ਹਾਂ ਨੇ ਇਕ ਪੋਸਟ ਸਾਂਝੀ ਕਰਕੇ ਖੁਲਾਸਾ ਕੀਤਾ ਸੀ। ਇਸ ਤਸਵੀਰ ਨੂੰ ਉਨ੍ਹਾਂ ਦੇ ਪ੍ਰਸ਼ੰਸਕਾਂ ਵੱਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ।ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

manju bala

This news is Content Editor manju bala

Related News