ਆਖਿਰ ਕਿਸ ਲਈ ਜੈਸਮੀਨ ਸੈਂਡਲਸ ਨੇ ਰੱਖਿਆ ਸੀ ਕਰਵਾ ਚੌਥ ਦਾ ਵਰਤ, ਜਾਣੋ

10/18/2019 12:19:09 PM

ਜਲੰਧਰ (ਬਿਊਰੋ) — ਪੰਜਾਬੀ ਮਿਊਜ਼ਿਕ ਇੰਡਸਟਰੀ ਦੀ ਗੁਲਾਬੀ ਕੁਵੀਨ ਯਾਨੀ ਕਿ ਜੈਸਮੀਨ ਸੈਂਡਲਸ ਨੇ ਵੀ ਪਹਿਲੀ ਵਾਰ ਕਰਵਾ ਚੌਥ ਦਾ ਵਰਤ ਰੱਖਿਆ ਸੀ। ਜੀ ਹਾਂ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ 'ਤੇ ਕੁਝ ਤਸਵੀਰਾਂ ਸ਼ੇਅਰ ਕਰਦੇ ਹੋਏ ਇਸ ਗੱਲ ਦੀ ਜਾਣਕਾਰੀ ਦਿੱਤੀ ਹੈ। ਉਨ੍ਹਾਂ ਨੇ ਕੈਪਸ਼ਨ 'ਚ ਲਿਖਿਆ, ''ਇਹ ਮੇਰਾ ਪਹਿਲਾ ਕਰਵਾ ਚੌਥ ਵਰਤ ਹੈ। ਮੈਂ ਇਹ ਉਨ੍ਹਾਂ ਲੋਕਾਂ ਦੇ ਸਨਮਾਨ 'ਚ ਮਨਾ ਰਹੀ ਹਾਂ, ਜੋ ਮੈਨੂੰ ਪਿਆਰ ਕਰਦੇ ਹਨ। ਅੱਜ ਇਸ ਰਸਮ ਦੇ ਰਾਹੀਂ…ਮੈਂ ਤੁਹਾਡੇ ਖੁਸ਼ਹਾਲ ਅਤੇ ਸਿਹਤਮੰਦ ਜੀਵਨ ਲਈ ਪ੍ਰਾਰਥਨਾ ਕਰਦੀ ਹਾਂ.. .ਵਾਹਿਗੁਰੂ ਮਿਹਰ ਕਰੇ।''


ਦੱਸ ਦਈਏ ਕਿ ਜੈਸਮੀਨ ਇਨ੍ਹਾਂ ਤਸਵੀਰਾਂ 'ਚ ਬਹੁਤ ਹੀ ਖੂਬਸੂਰਤ ਨਜ਼ਰ ਆ ਰਹੇ ਹਨ। ਉਨ੍ਹਾਂ ਪੀਲੇ ਰੰਗ ਦਾ ਸੂਟ ਪਾਇਆ ਹੋਇਆ ਹੈ ਤੇ ਹੱਥਾਂ 'ਤੇ ਮਹਿੰਦੀ ਲਾਈ ਹੋਈ ਹੈ। ਪ੍ਰਸ਼ੰਸਕਾਂ ਵੱਲੋਂ ਇਨ੍ਹਾਂ ਤਸਵੀਰਾਂ ਨੂੰ ਖੂਬ ਪਸੰਦ ਕੀਤਾ ਜਾ ਰਿਹਾ ਹੈ।


ਦੱਸਣਯੋਗ ਹੈ ਕਿ ਹਾਲ ਹੀ 'ਚ ਉਨ੍ਹਾਂ ਦਾ ਗੀਤ 'ਚੰਨੀ ਬਲੈਕ' ਰਿਲੀਜ਼ ਹੋਇਆ ਸੀ, ਜਿਸ ਨੂੰ ਦਰਸ਼ਕਾਂ ਵੱਲੋਂ ਖੂਬ ਪਸੰਦ ਕੀਤਾ ਗਿਆ। ਇਸ ਤੋਂ ਪਹਿਲਾਂ ਵੀ ਉਹ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਕਈ ਬਿਹਤਰੀਨ ਗੀਤ 'ਸਿਪ ਸਿਪ', 'ਪਿੰਜ਼ਰਾ', 'ਬੰਬ ਜੱਟ', 'ਯਾਰ ਨਾ ਮਿਲਿਆ', 'ਲੱਡੂ', 'ਮਿੱਠੀ ਮਿੱਠੀ' ਵਰਗੇ ਹਿੱਟ ਗੀਤਾਂ ਨਾਲ ਦਰਸ਼ਕਾਂ ਦਾ ਮਨੋਰੰਜਨ ਕਰ ਚੁੱਕੇ ਹਨ।



ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

Related News