ਸੋਸ਼ਲ ਮੀਡੀਆ ''ਤੇ ਖੂਬ ਵਾਇਰਲ ਹੋ ਰਿਹਾ ਹੈ ਜੱਸ ਮਾਣਕ ਦਾ ਇਹ ਵੀਡੀਓ

6/4/2019 10:02:24 AM

ਜਲੰਧਰ (ਬਿਊਰੋ) — ਪੰਜਾਬੀ ਗਾਇਕ ਜੱਸ ਮਾਣਕ ਹਮੇਸ਼ਾ ਹੀ ਆਪਣੇ ਗੀਤਾਂ ਤੇ ਵੀਡੀਓ ਨੂੰ ਲੈ ਕੇ ਸੁਰਖੀਆਂ 'ਚ ਛਾਏ ਰਹਿੰਦੇ ਹਨ। ਹਾਲ ਹੀ 'ਚ ਜੱਸ ਮਾਣਕ ਦਾ ਇਕ ਵੀਡੀਓ ਵਾਇਰਲ ਹੋ ਰਿਹਾ ਹੈ, ਜਿਸ 'ਚ ਉਹ ਕਿਸੇ ਗੁਰੂ ਘਰ 'ਚ ਲੰਗਰ ਦੀ ਸੇਵਾ ਕਰਦੇ ਹੋਏ ਨਜ਼ਰ ਆ ਰਹੇ ਹਨ। ਜੱਸ ਮਾਣਕ ਦਾ ਇਹ ਵੀਡੀਓ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਿਹਾ ਹੈ ਅਤੇ ਇਸ ਵੀਡੀਓ ਨੂੰ ਪ੍ਰਸ਼ੰਸਕਾਂ ਵੱਲੋਂ ਵੀ ਕਾਫੀ ਪਸੰਦ ਕੀਤਾ ਜਾ ਰਿਹਾ ਹੈ।

 
 
 
 
 
 
 
 
 
 
 
 
 
 

Waheguru 🙏🙏🙏🙏 @ijassmanak.updets @ijassmanak.updets 🙏🙏🙏🙏🙏🙏🙏🙏🙏 #ijassmanak #jaisalmer #jasslove4evr💋 #jammu #jassmanak #punjabiswag #prada #punjabisingerss #punjabisinger #picture #punjabis #amritmaan #blue #beautiful #brother #loveyourself #waheguru #waheguru🙏 @ijassmanak

A post shared by Jass Manak (@ijassmanak.updets) on Jun 3, 2019 at 4:09am PDT


ਦੱਸ ਦਈਏ ਕਿ ਜੱਸ ਮਾਣਕ ਅਜਿਹੇ ਕਲਾਕਾਰ ਹਨ, ਜੋ ਆਪਣੀ ਜ਼ਮੀਨ ਨਾਲ ਜੁੜੇ ਰਹਿਣਾ ਪਸੰਦ ਕਰਦੇ ਹਨ। ਬੀਤੇ ਦਿਨੀਂ ਵੀ ਉਨ੍ਹਾਂ ਦੀ ਇਕ ਵੀਡੀਓ ਸਾਹਮਣੇ ਆਈ ਸੀ,  ਜਿਸ 'ਚ ਉਹ ਆਪਣੇ ਪ੍ਰਸ਼ੰਸਕਾਂ ਨੂੰ ਮਿਲਦੇ ਨਜ਼ਰ ਆਏ ਸਨ। ਜੱਸ ਮਾਣਕ ਨੇ ਪੰਜਾਬੀ ਮਿਊਜ਼ਿਕ ਇੰਡਸਟਰੀ ਲਈ ਕਈ ਹਿੱਟ ਗੀਤ ਗਾਏ ਹਨ ਅਤੇ ਸਰੋਤਿਆਂ ਵੱਲੋਂ ਉਨ੍ਹਾਂ ਦੇ ਗੀਤਾਂ ਨੂੰ ਕਾਫੀ ਪਸੰਦ ਕੀਤਾ ਜਾਂਦਾ ਹੈ।ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

Related News