ਜੱਸ ਮਾਣਕ ਲੈ ਰਹੇ ਨੇ ਮਾਂ ਦੇ ਹੱਥਾਂ ਦੀ ਪੱਕੀਆਂ ਮੱਕੀ ਦੀਆਂ ਰੋਟੀਆਂ ਤੇ ਸਰ੍ਹੋਂ ਦੇ ਸਾਗ ਦਾ ਅਨੰਦ

10/26/2019 9:37:31 AM

ਜਲੰਧਰ (ਬਿਊਰੋ) — ਪੰਜਾਬੀ ਗਾਇਕ ਜੱਸ ਮਾਣਕ ਇਕ ਤੋਂ ਬਾਅਦ ਇਕ ਹਿੱਟ ਗੀਤ ਦੇ ਰਹੇ ਹਨ। ਹਾਲ ਹੀ 'ਚ ਉਨ੍ਹਾਂ ਦੇ 'ਲਹਿੰਗੇ' ਗੀਤ ਨੇ 200 ਮਿਲੀਅਨ ਨੂੰ ਕਰੋਸ ਕੀਤਾ ਹੈ। ਉਨ੍ਹਾਂ ਦੇ ਇਸ ਗੀਤ ਨੂੰ ਦਰਸ਼ਕਾਂ ਵੱਲੋਂ ਖੂਬ ਪਿਆਰ ਮਿਲ ਰਿਹਾ ਹੈ। ਜੱਸ ਮਾਣਕ ਸੋਸ਼ਲ ਮੀਡੀਆ ਰਾਹੀਂ ਆਪਣੇ ਪ੍ਰਸ਼ੰਸਕਾਂ ਨਾਲ ਜੁੜੇ ਰਹਿੰਦੇ ਹਨ। ਇਸ ਵਾਰ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ 'ਤੇ ਬਹੁਤ ਹੀ ਖਾਸ ਤਸਵੀਰਾਂ ਆਪਣੇ ਫੈਨਜ਼ ਨਾਲ ਸਾਂਝੀਆਂ ਕੀਤੀਆਂ ਹਨ। ਇਸ ਤਸਵੀਰਾਂ ਨੂੰ ਸ਼ੇਅਰ ਕਰਦਿਆਂ ਉਨ੍ਹਾਂ ਨੇ ਕੈਪਸ਼ਨ 'ਚ ਲਿਖਿਆ ਹੈ, ''ਪਿੰਡ ਦੀ ਮੌਜ ਬੜੀ...ਮੇਰੀ ਮਾਂ ਦੇ ਹੱਥਾਂ ਦੀਆਂ ਪੱਕੀਆਂ ਰੋਟੀਆਂ...।''


ਇਨ੍ਹਾਂ ਤਸਵੀਰ 'ਚ ਦੇਖ ਸਕਦੇ ਹੋ ਉਹ ਸਰ੍ਹੋਂ ਦੇ ਸਾਗ ਨਾਲ ਮੱਕੀ ਦੀ ਰੋਟੀ ਖਾਂਦੇ ਨਜ਼ਰ ਆ ਰਹੇ ਹਨ। ਜੇ ਗੱਲ ਕਰੀਏ ਜੱਸ ਮਾਣਕ ਦੇ ਕੰਮ ਦੀ ਤਾਂ ਉਹ 'ਪਰਾਡਾ', 'ਤੇਰੇ ਮੇਰੇ ਵਿਆਹ', 'ਬੌਸ', 'ਸੂਟ ਪੰਜਾਬੀ', 'ਗਰਲਫ੍ਰੈਂਡ' ਵਰਗੇ ਕਈ ਹਿੱਟ ਗੀਤ ਦੇ ਚੁੱਕੇ ਹਨ।ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

Related News