ਜੱਸੀ ਗਿੱਲ ਦੀ ਰੂਹ ਹੈ ਇਹ ਨੰਨ੍ਹੀ ਪਰੀ, ਸ਼ੇਅਰ ਕੀਤੀਆਂ ਖਾਸ ਤਸਵੀਰਾਂ

11/11/2019 11:33:30 AM

ਜਲੰਧਰ (ਬਿਊਰੋ) — ਗਾਇਕ ਅਤੇ ਅਦਾਕਾਰ ਜੱਸੀ ਗਿੱਲ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਇਕ ਬੱਚੀ ਨਾਲ ਤਸਵੀਰ ਸਾਂਝੀ ਕੀਤੀ ਹੈ। ਇਸ ਤਸਵੀਰ ਨੂੰ ਸਾਂਝੇ ਕਰਦੇ ਹੋਏ ਜੱਸੀ ਗਿੱਲ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਲਿਖਿਆ, ''ਮੈਂ ਤੇ ਮੇਰੀ ਰੂਹ” ਅਤੇ ਨਾਲ ਹੀ ਟੈਗ ਕੀਤਾ ਰੂਜਸ ਕੌਰ ਗਿੱਲ।''


ਜੱਸੀ ਗਿੱਲ ਇਸ ਤੋਂ ਪਹਿਲਾਂ ਵੀ ਇਸ ਬੱਚੀ ਨਾਲ ਤਸਵੀਰਾਂ ਸਾਂਝੀਆਂ ਕਰਦੇ ਰਹਿੰਦੇ ਹਨ। ਜੱਸੀ ਗਿੱਲ ਪੰਜਾਬੀ ਇੰਡਸਟਰੀ 'ਚ ਕਾਫੀ ਸਰਗਰਮ ਹਨ। ਇਸ ਤੋਂ ਇਲਾਵਾ ਬਾਲੀਵੁੱਡ 'ਚ ਵੀ ਉਨ੍ਹਾਂ ਦੇ ਨਾਂ ਦਾ ਸਿੱਕਾ ਚੱਲਦਾ ਹੈ। ਉਹ ਕਈ ਬਾਲੀਵੁੱਡ ਦੀਆਂ ਫਿਲਮਾਂ 'ਚ ਵੀ ਨਜ਼ਰ ਆਉਣ ਵਾਲੇ ਹਨ।

ਦੱਸ ਦਈਏ ਕਿ ਜੱਸੀ ਗਿੱਲ ਦਾ ਅਸਲ ਨਾਂ ਜਸਦੀਪ ਸਿੰਘ ਗਿੱਲ ਹੈ। ਉਨ੍ਹਾਂ ਨੇ ਕਈ ਹਿੱਟ ਗੀਤ ਪੰਜਾਬੀ ਇੰਡਸਟਰੀ ਨੂੰ ਦਿੱਤੇ ਹਨ। ਉਨ੍ਹਾਂ ਨੇ ਗਾਇਕੀ ਦੇ ਨਾਲ-ਨਾਲ ਅਦਾਕਾਰੀ ਦੇ ਖੇਤਰ 'ਚ ਵੀ ਮੱਲਾਂ ਮਾਰੀਆਂ ਹਨ ਅਤੇ ਪਾਲੀਵੁੱਡ ਦੇ ਨਾਲ-ਨਾਲ ਉਹ ਬਾਲੀਵੁੱਡ 'ਚ ਵੀ ਕਈ ਫਿਲਮਾਂ ਅਤੇ ਪ੍ਰੋਜੈਕਟਸ 'ਤੇ ਕੰਮ ਕਰ ਰਹੇ ਹਨ।

ਕੋਈ ਸਮਾਂ ਸੀ ਜਦੋਂ ਜੱਸੀ ਗਿੱਲ ਕਾਫੀ ਮੋਟੇ ਹੁੰਦੇ ਸਨ ਅਤੇ ਕੱਪੜੇ ਲੈਣ ਲੱਗਿਆਂ ਉਨ੍ਹਾਂ ਨੂੰ ਕਾਫੀ ਸੋਚਣਾ ਪੈਂਦਾ ਸੀ ਪਰ ਹੁਣ ਉਨ੍ਹਾਂ ਨੇ ਖੁਦ ਨੂੰ ਫਿੱਟ ਕਰ ਲਿਆ ਹੈ।



ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

Related News