‘ਜੋਰਾ 2’ ਦਾ ਗੀਤ ‘ਵੈਲੀ ਬੰਦੇ’ ਹੋਇਆ ਰਿਲੀਜ਼, 6 ਮਾਰਚ ਨੂੰ ਰਿਲੀਜ਼ ਹੋਵੇਗੀ ਫ਼ਿਲਮ

2/13/2020 9:20:09 AM

ਚੰਡੀਗੜ੍ਹ (ਬਿਊਰੋ)—ਪਿਛਲੇ ਕਈ ਦਿਨਾਂ ਤੋਂ ਹਰ ਪਾਸੇ ਚਰਚਾ ’ਚ ਚੱਲ ਰਹੀ ਇਸ ਸਾਲ ਦੀ ਬਹੁ-ਚਰਚਿਤ ਮੰਨੀ ਜਾ ਰਹੀ ਪੰਜਾਬੀ ਫਿਲਮ ‘ਜੋਰਾ : ਦੂਜਾ ਅਧਿਆਇ’ ਦਾ ਪਹਿਲਾ ਗੀਤ ‘ਵੈਲੀ ਬੰਦੇ’ ਰਿਲੀਜ਼ ਹੋ ਗਿਆ ਹੈ। ਪੰਜਾਬੀ ਦੇ ਸੀਨੀਅਰ ਅਤੇ ਸਤਿਕਾਰਤ ਗਾਇਕ ਲਾਭ ਹੀਰਾ ਵਲੋਂ ਗਾਏ ਇਸ ਗੀਤ ਨੂੰ ਅਮਰਦੀਪ ਸਿੰਘ ਗਿੱਲ ਨੇ ਲਿਖਿਆ ਹੈ। ਮਿਊਜ਼ਿਕ ਅੰਪਾਇਰ ਦੇ ਸੰਗੀਤ ’ਚ ਇਹ ਗੀਤ ਫ਼ਿਲਮ ਦੀ ਕਹਾਣੀ ’ਤੇ ਖੂਬ ਢੁੱਕਦਾ ਹੈ। ਦੱਸ ਦੇਈਏ ਕਿ 6 ਮਾਰਚ ਨੂੰ ਰਿਲੀਜ਼ ਹੋ ਰਹੀ ਇਸ ਫ਼ਿਲਮ ਦਾ ਗੀਤ ਤੋਂ ਪਹਿਲਾਂ ਆਫੀਸ਼ੀਅਲ ਪੋਸਟਰ ਅਤੇ ਟੀਜ਼ਰ ਹੀ ਰਿਲੀਜ਼ ਹੋਇਆ ਸੀ। ਫਿਲਮ ਦੇ ਟਰੇਲਰ ਤੇ ਗੀਤਾਂ ਦਾ ਦਰਸ਼ਕਾਂ ਵਲੋਂ ਬੇਸਬਰੀ ਨਾਲ ਇੰਤਜ਼ਾਰ ਕੀਤਾ ਜਾ ਰਿਹਾ ਹੈ। ਇਹ ਫ਼ਿਲਮ ਆਪਣੇ ਸ਼ੂਟਿੰਗ ਸਮੇਂ ਤੋਂ ਹੀ ਚਰਚਾ ’ਚ ਚੱਲ ਰਹੀ ਹੈ ਪਰ ਫਿਲਮ ਦਾ ਟੀਜ਼ਰ ਰਿਲੀਜ਼ ਹੋਣ ਤੋਂ ਬਾਅਦ ਇਸ ਫਿਲਮ ਦੀ ਚਰਚਾ ਤੇ ਇੰਤਜ਼ਾਰ ਹਰ ਪਾਸੇ ਦੇਖਿਆ ਜਾ ਸਕਦਾ ਹੈ। ‘ਬਠਿੰਡੇ ਵਾਲੇ ਬਾਈ ਫ਼ਿਲਮਜ਼’ ਤੇ ‘ਲਾਊਡ ਰੌਰ ਸਟੂਡੀਓਜ਼’ ਦੀ ਪੇਸ਼ਕਸ਼ ਨਿਰਮਾਤਾ ਹਰਪ੍ਰੀਤ ਸਿੰਘ ਦੇਵਗਨ, ਮਨਦੀਪ ਸਿੰਘ ਸਿੱਧੂ, ਜੈਰੀ ਬਰਾੜ, ਵਿਮਲ ਚੋਪੜਾ ਤੇ ਅਮਰਿੰਦਰ ਰਾਜੂ ਦੀ ਇਸ ਫਿਲਮ ਦਾ ਇਹ ਪਹਿਲਾ ਗੀਤ ‘ਲਾਊਡ ਰੌਰ ਮਿਊਜ਼ਿਕ’ ਦੇ ਯੂਟਿਊਬ ਚੈਨਲ ’ਤੇ ਰਿਲੀਜ਼ ਹੋਇਆ ਹੈ।


ਅਮਰਦੀਪ ਸਿੰਘ ਗਿੱਲ ਦੀ ਲਿਖੀ ਤੇ ਉਨ੍ਹਾਂ ਵਲੋਂ ਹੀ ਨਿਰਦੇਸ਼ਿਤ ਕੀਤੀ ਗਈ ਇਸ ਫਿਲਮ ਦਾ ਨਾਇਕ ਦੀਪ ਸਿੱਧੂ ਹੈ। ਪੰਜਾਬੀ ਗਾਇਕ ਸਿੰਗਾ ਵੀ ਇਸ ਫਿਲਮ ਦਾ ਅਹਿਮ ਹਿੱਸਾ ਹੈ। ਉਹ ਇਸ ਫਿਲਮ ਨਾਲ ਆਪਣੇ ਫਿਲਮੀ ਸਫਰ ਦੀ ਸ਼ੁਰੂਆਤ ਕਰ ਰਿਹਾ ਹੈ। ਬਾਲੀਵੁੱਡ ਦੇ ਦਿੱਗਜ ਅਦਾਕਾਰ ਧਰਮਿੰਦਰ, ਹੌਬੀ ਧਾਲੀਵਾਲ, ਗੁੱਗੂ ਗਿੱਲ, ਮੁਕੇਸ਼ ਤਿਵਾੜੀ, ਮਾਹੀ ਗਿੱਲ, ਜਪਜੀ ਖਹਿਰਾ, ਅਸ਼ੀਸ਼ ਦੁੱਗਲ, ਮਹਾਵੀਰ ਭੁੱਲਰ, ਯਾਦ ਗਰੇਵਾਲ, ਕੁੱਲ ਸਿੱਧੂ, ਸੋਨਪ੍ਰੀਤ ਜਵੰਧਾ, ਪਾਲੀ ਸੰਧੂ, ਬਲਜੀਤ ਸਿੰਘ, ਅਮਨ, ਕਰਨ ਬਟਨ, ਹਰਿੰਦਰ ਭੁੱਲਰ, ਅੰਮ੍ਰਿਤ ਅੰਬੀ, ਸਤਿੰਦਰ ਕੌਰ, ਦਵਿੰਦਰ ਪੁਰਬਾ ਤੇ ਅਸ਼ੋਕ ਤਾਂਗੜੀ ਇਸ ਫਿਲਮ ’ਚ ਅਹਿਮ ਕਿਰਦਾਰਾਂ ’ਚ ਨਜ਼ਰ ਆਉਣਗੇ। ਆਮ ਪੰਜਾਬੀ ਫਿਲਮਾਂ ਨਾਲੋਂ ਹਟਵੀਂ ਇਹ ਫਿਲਮ ਇਕ ਵੱਖਰੇ ਕਿਸਮ ਦਾ ਸਿਨੇਮਾ ਦਰਸ਼ਕਾਂ ਮੂਹਰੇ ਪੇਸ਼ ਕਰੇਗੀ। ਪੰਜਾਬ ਦੇ ਰਾਜਨੀਤਕ ਮਾਹੌਲ ਅਤੇ ਅਜੋਕੇ ਸਮਾਜਿਕ ਸੱਭਿਆਚਾਰ ’ਤੇ ਵਿਅੰਗ ਕਰਦੀ ਇਹ ਫਿਲਮ ਕਈ ਪਾਜ ਉਧੇੜਦੀ ਹੋਈ ਦਰਸ਼ਕਾਂ ਦਾ ਭਰਪੂਰ ਮਨੋਰੰਜਨ ਕਰੇਗੀ।



ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

manju bala

This news is Edited By manju bala

Related News