550ਵੇਂ ਪ੍ਰਕਾਸ਼ ਪੁਰਬ ਨੂੰ ਲੈ ਕੇ ਵਿਦੇਸ਼ੀ ਪੰਜਾਬੀ ਕਰ ਰਹੈ ਖਾਸ ਤਿਆਰੀ, ਕਮਲਹੀਰ ਨੇ ਸਾਂਝੀ ਕੀਤੀ ਵੀਡੀਓ

11/2/2019 9:07:16 AM

ਜਲੰਧਰ (ਬਿਊਰੋ) — ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ 'ਤੇ ਜਿੱਥੇ ਦੇਸ਼ 'ਚ ਤਿਆਰੀਆਂ ਚੱਲ ਰਹੀਆਂ ਹਨ। ਉੱਥੇ ਹੀ ਵਿਦੇਸ਼ ਦੀ ਧਰਤੀ 'ਤੇ ਵੀ ਸੰਗਤਾਂ ਲਈ ਲੰਗਰ ਅਤੇ ਚਾਹ ਪਾਣੀ ਦਾ ਖਾਸ ਇੰਤਜ਼ਾਮ ਕੀਤਾ ਜਾ ਰਿਹਾ ਹੈ। ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਮੌਕੇ 'ਤੇ ਸਿੱਖ ਸੇਵਾ ਸੁਸਾਇਟੀ ਵੱਲੋਂ ਪੋਰਟ ਐਲਬਰਨੀ ਵਿਖੇ ਚਾਹ ਅਤੇ ਸਮੋਸਿਆਂ ਦਾ ਲੰਗਰ ਲਗਾਇਆ ਜਾਵੇਗਾ। 12 ਨਵੰਬਰ ਨੂੰ ਦੁਪਹਿਰ ਬਾਰਾਂ ਵਜੇ ਤੋਂ ਸ਼ੁਰੂ ਹੋਵੇਗਾ ਅਤੇ ਸ਼ਾਮ ਤਿੰਨ ਵਜੇ ਤੱਕ ਚੱਲੇਗਾ। ਇਸ ਗੱਲ ਦੀ ਜਾਣਕਾਰੀ ਗਾਇਕ ਕਮਲਹੀਰ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਸਾਂਝੀ ਕੀਤੀ ਹੈ। ਉਨ੍ਹਾਂ ਲਿਖਿਆ, ''ਚਾਹ ਅਤੇ ਸਮੋਸਿਆਂ ਦੇ ਲੰਗਰ ਲਈ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।''

 
 
 
 
 
 
 
 
 
 
 
 
 
 

I ❤️ my #HEERoes #kamalheer

A post shared by Kamal Heer (@iamkamalheer) on Mar 24, 2019 at 10:08pm PDT


ਦੱਸ ਦਈਏ ਕਿ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਲੈ ਕੇ ਜਿੱਥੇ ਪੰਜਾਬ ਸਰਕਾਰ ਵੱਲੋਂ ਖਾਸ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ, ਉੱਥੇ ਹੀ ਸੈਲੀਬ੍ਰੇਟੀਜ਼ ਵੀ ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ 'ਤੇ ਧਾਰਮਿਕ ਗੀਤ ਅਤੇ ਸ਼ਬਦ ਕੱਢ ਰਹੇ ਹਨ।



ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

Related News