ਕੰਠ ਕਲੇਰ ਦੇ ਗੀਤ 'ਬਿਊਟੀਫੁਲ' ਨੂੰ ਯੂਟਿਊਬ 'ਤੇ ਮਿਲ ਰਿਹਾ ਭਰਵਾਂ ਹੁੰਗਾਰਾ
1/3/2019 12:24:16 PM
ਜਲੰਧਰ(ਬਿਊਰੋ)— ਅਨੇਕਾਂ ਸੁਪਰਹਿੱਟ ਸਿੰਗਲ ਟਰੈਕਾਂ ਨਾਲ ਦਰਸ਼ਕਾਂ ਦੇ ਦਿਲਾਂ 'ਤੇ ਰਾਜ ਕਰਨ ਵਾਲੇ ਗਾਇਕ ਕੰਠ ਕਲੇਰ ਦੇ ਨਵੇਂ ਸਿੰਗਲ ਟਰੈਕ 'ਬਿਊਟੀਫੁਲ' ਦੇ ਵੀਡੀਓ ਨੂੰ ਯੂ-ਟਿਊਬ 'ਤੇ ਦਰਸ਼ਕਾਂ ਵਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਜਾਣਕਾਰੀ ਦਿੰਦਿਆਂ ਕਮਲ ਕਲੇਰ ਨੇ ਦੱਸਿਆ ਕਿ ਇਸ ਸਿੰਗਲ ਟਰੈਕ ਦਾ ਮਿਊਜ਼ਿਕ ਖੁਦ ਮੇਰੇ ਵਲੋਂ ਤੇ ਜੱਸੀ ਬ੍ਰਦਰਜ਼ ਵਲੋਂ ਤਿਆਰ ਕੀਤਾ ਗਿਆ ਹੈ ਤੇ ਕਲਮਬੱਧ ਕੀਤਾ ਹੈ ਕਮਲ ਮਾਨ ਨੇ।
ਇਸ ਸਿੰਗਲ ਟਰੈਕ ਦਾ ਵੀਡੀਓ ਲੱਕੀ ਸੱਭਰਵਾਲ ਵਲੋਂ ਸ਼ੂਟ ਕੀਤਾ ਗਿਆ ਹੈ, ਜੋ ਕਿ ਵੱਖ-ਵੱਖ ਪੰਜਾਬੀ ਚੈਨਲਾਂ 'ਤੇ ਚੱਲ ਰਿਹਾ ਹੈ।
ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ