ਹੜ੍ਹ ਪੀੜਤ ਲੋਕਾਂ ਦੀ ਮਦਦ ਲਈ ਪਹੁੰਚੇ ਫਿਰੋਜ਼ ਖਾਨ ਤੇ ਕਲੇਰ ਕੰਠ, ਵੰਡਿਆ ਰਾਸ਼ਨ (ਵੀਡੀਓ)

8/30/2019 2:53:44 PM

ਜਲੰਧਰ (ਬਿਊਰੋ) — ਹੜ੍ਹਾਂ ਦੀ ਮਾਰ ਝੱਲ ਰਹੇ ਪੰਜਾਬ ਦੇ ਇਲਾਕਿਆਂ ਨੂੰ ਪੰਜਾਬੀ ਲੋਕਾਂ ਦੇ ਨਾਲ-ਨਾਲ ਪੰਜਾਬੀ ਕਲਾਕਰਾਂ ਦਾ ਵੀ ਕਾਫੀ ਸਾਥ ਮਿਲ ਰਿਹਾ ਹੈ। ਹਰੇਕ ਸ਼ਖਸ ਆਪਣੀ ਕਮਾਈ ਦਾ ਕੁਝ ਹਿੱਸਾ ਹੜ੍ਹ ਪੀੜਤਾਂ ਦੀ ਮਦਦ ਲਈ ਦੇ ਰਿਹਾ ਹੈ। ਕਈ ਕਲਾਕਾਰ ਸਮਾਜ ਸੇਵੀ ਸੰਸਥਾਵਾਂ ਰਾਹੀਂ ਹੜ੍ਹ ਪੀੜਤਾਂ ਦੀ ਮਦਦ ਕਰ ਰਹੇ ਹਨ ਅਤੇ ਕੁਝ ਕਲਾਕਾਰ ਖੁਦ ਅੱਗੇ ਹੋ ਕੇ ਲੋਕਾਂ ਦੀ ਮਦਦ ਕਰ ਰਹੇ ਹਨ। ਰੋਜ਼ਾਨਾ ਹੀ ਕਿਸੇ ਨਾ ਕਿਸੇ ਗਾਇਕ ਤੇ ਕਲਾਕਾਰ ਦੀਆਂ ਤਸਵੀਰਾਂ ਸਾਹਮਣੇ ਆ ਰਹੀਆਂ ਹਨ, ਜਿਨ੍ਹਾਂ ’ਚ ਉਹ ਹੜ੍ਹ ਪੀੜਤਾਂ ਦੀ ਮਦਦ ਕਰਦੇ ਨਜ਼ਰ ਆਉਂਦੇ ਹਨ। ਇਸੇ ਹੀ ਲਿਸਟ ’ਚ ਹੁਣ ਪੰਜਾਬੀ ਗਾਇਕ ਕਲੇਰ ਕੰਠ ਤੇ ਫਿਰੋਜ਼ ਖਾਨ ਦਾ ਨਾਂ ਵੀ ਜੁੜ ਚੁੱਕਾ ਹੈ।
ਜੀ ਹਾਂ,ਕਲੇਰ ਕੰਠ ਤੇ ਫਿਰੋਜ਼ ਖਾਨ ਨੇ ਮਿਲ ਕੇ ਹੜ੍ਹ ਪ੍ਰਭਾਵਿਤ ਖੇਤਰ ਵਿਚ ਰਾਸ਼ਨ ਤੇ ਦਵਾਈਆਂ ਵੰਡੀਆਂ ਤੇ ਘਰ-ਘਰ ਜਾ ਕੇ ਹੜ੍ਹ ਪੀੜਤਾਂ ਦਾ ਹਾਲ ਪੁੱਛਿਆ। ਦੱਸ ਦੇਈਏ ਕਿ ਕਲੇਰ ਕੰਠ ਤੇ ਫਿਰੋਜ਼ ਖਾਨ ਜਿੰਨੀਂ ਸੁਰੀਲੀ ਆਵਾਜ਼ ਦੇ ਮਾਲਕ ਹਨ। ਉਨ੍ਹਾਂ ਹੀ ਸਾਫ ਉਨ੍ਹਾਂ ਦਾ ਦਿਲ ਹੈ। ਫਿਰੋਜ਼ ਖਾਨ ਦੁਬਈ ਦੇ ਪਹਿਲ ਚੈਰੀਟੇਬਲ ਟਰੱਸਟ ਨਾਲ ਜੁੜੇ ਹੋਏ ਹਨ ਤੇ ਹਮੇਸ਼ਾ ਲੋੜਵੰਦਾਂ ਦੀ ਮਦਦ ਲਈ ਤਿਆਰ ਰਹਿੰਦੇ ਹਨ।



ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

manju bala

This news is Edited By manju bala

Related News