ਪਿਤਾ ਬਣਨ ਦੀਆਂ ਜ਼ਿੰਮੇਦਾਰੀਆਂ ਨਿਭਾਉਣ ਨੂੰ ਤਿਆਰ ਕਪਿਲ, ਸ਼ੋਅ ਨੂੰ ਕਹਿਣਗੇ ਅਲਵਿਦਾ

11/9/2019 10:07:30 AM

ਜਲੰਧਰ (ਬਿਊਰੋ) — ਮਸ਼ਹੂਰ ਕਾਮੇਡੀਅਨ ਕਪਿਲ ਸ਼ਰਮਾ ਜਲਦ ਹੀ ਪਿਤਾ ਬਣਨ ਜਾ ਰਹੇ ਹਨ। ਕੁਝ ਦਿਨ ਪਹਿਲਾਂ ਹੀ ਉਨ੍ਹਾਂ ਦੀ ਪਤਨੀ ਗਿੰਨੀ ਚਤਰਥ ਦੇ ਬੇਬੀ ਸ਼ਾਵਰ ਦੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਖੂਬ ਵਾਇਰਲ ਹੋਈਆਂ ਸਨ। ਇੰਨ੍ਹੀਂ ਦਿਨੀਂ ਕਪਿਲ ਸ਼ਰਮਾ ਆਪਣੀ ਪਤਨੀ ਗਿੰਨੀ ਦਾ ਪੂਰਾ ਖਿਆਲ ਰੱਖ ਰਹੇ ਹਨ। ਖਬਰਾਂ ਇਹ ਵੀ ਆ ਰਹੀਆਂ ਹਨ ਕਿ ਉਹ ਦਸੰਬਰ ਤੋਂ ਆਪਣੇ ਸ਼ੋਅ ਤੋਂ ਛੁੱਟੀ ਲੈਣ ਜਾ ਰਹੇ ਹਨ ਅਤੇ ਉਨ੍ਹਾਂ ਨੇ 11 ਦਸੰਬਰ ਤੋਂ ਚੈਨਲ ਤੋਂ ਛੁੱਟੀ ਮੰਗੀ ਹੈ। ਇਸ ਦੌਰਾਨ ਉਹ ਨਵੇਂ ਸਾਲ ਦੀ ਆਮਦ 'ਤੇ ਵੀ ਕਿਸੇ ਨਾਲ ਕੋਈ ਪ੍ਰੋਫੈਸ਼ਨਲੀ ਕਮਿਟਮੈਂਟ ਨਹੀਂ ਕਰ ਰਹੇ ਅਤੇ ਆਪਣਾ ਪੂਰਾ ਸਮਾਂ ਆਪਣੀ ਪਤਨੀ ਅਤੇ ਨਿੱਜੀ ਜ਼ਿੰਦਗੀ 'ਤੇ ਦੇਣਾ ਚਾਹੁੰਦੇ ਹਨ।

Related image

ਦੱਸ ਦਈਏ ਕਿ ਕਪਿਲ ਨੇ ਇਕ ਇੰਟਰਵਿਊ ਦੌਰਾਨ ਖੁਲਾਸਾ ਵੀ ਕੀਤਾ ਸੀ ਕਿ ਉਹ ਦਸੰਬਰ 'ਚ ਪਿਤਾ ਬਣਨ ਵਾਲੇ ਹਨ। ਗਿੰਨੀ ਤੇ ਕਪਿਲ ਸ਼ਰਮਾ ਨੇ ਪਿਛਲੇ ਸਾਲ ਦਸੰਬਰ 2018 'ਚ ਵਿਆਹ ਕਰਵਾਇਆ ਸੀ। ਪਤਨੀ ਦੀ ਡਿਲੀਵਰੀ ਤੋਂ ਬਾਅਦ ਕਪਿਲ ਸ਼ਰਮਾ ਸ਼ੋਅ 'ਚ ਜਨਵਰੀ ਦੇ ਪਹਿਲੇ ਹਫਤੇ ਵਾਪਸੀ ਕਰ ਸਕਦੇ ਹਨ।

Image result for Kapil sharma and Ginni Chatrath

ਦੱਸਣਯੋਗ ਹੈ ਕਿ ਇਕ ਇੰਟਰਵਿਊ ਦੌਰਾਨ ਕਪਿਲ ਸ਼ਰਮਾ ਨੇ ਆਪਣੇ ਘਰ ਆਉਣ ਵਾਲੇ ਮਹਿਮਾਨ ਨੂੰ ਲੈ ਕੇ ਹੋ ਰਹੀਆਂ ਤਿਆਰੀਆਂ ਬਾਰੇ ਖੁੱਲ੍ਹ ਕੇ ਗੱਲ ਕੀਤੀ। ਉਨ੍ਹਾਂ ਦੱਸਿਆ ਕਿ ''ਸੱਚ ਅਖਾਂ ਤਾਂ ਮੈਨੂੰ ਕੁਝ ਨਹੀਂ ਪਤਾ ਕਿ ਕਿਵੇਂ ਅਤੇ ਕੀ ਤਿਆਰੀਆਂ ਕਰਾਂ। ਮੈਨੂੰ ਇਸ ਬਾਰੇ ਕੁਝ ਵੀ ਤਜ਼ਰਬਾ ਨਹੀਂ ਹੈ।

Related image

ਮੇਰਾ ਪਰਿਵਾਰ ਆਉਣ ਵਾਲੇ ਨੰਨ੍ਹੇ ਮਹਿਮਾਨ ਨੂੰ ਲੈ ਕੇ ਕਾਫੀ ਉਤਸ਼ਾਹਿਤ ਹਨ। ਅਸੀਂ ਪਰਿਵਾਰ 'ਚ ਨਵੇਂ ਮੈਂਬਰ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਾਂ। ਮੈਂ ਤੇ ਮੇਰੀ ਪਤਨੀ ਮਿਲ ਕੇ ਆਉਣ ਵਾਲੇ ਮਹਿਮਾਨ ਲਈ ਕਈ ਚੀਜ਼ਾਂ ਖਰੀਦ ਰਹੇ ਹਾਂ। ਸਾਨੂੰ ਇਹ ਨਹੀਂ ਪਤਾ ਕਿ ਆਉਣ ਵਾਲਾ ਮਹਿਮਾਨ ਮੁੰਡਾ ਜਾਂ ਕੁੜੀ ਹੈ। ਇਸ ਲਈ ਅਸੀਂ ਆਮ ਦਿਸਣ ਵਾਲੀਆਂ ਚੀਜ਼ਾਂ ਹੀ ਖਰੀਦ ਰਹੇ ਹਾਂ।' ਅੱਗੇ ਉਨ੍ਹਾਂ ਨੇ ਕਿਹਾ ''ਮੇਰੇ ਲਈ ਇਹ ਸਭ ਤੋਂ ਜ਼ਿਆਦਾ ਖੁਸ਼ੀ ਵਾਲਾ ਦੌਰ ਹੈ।''

Image result for Kapil sharma and Ginni Chatrathਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

Related News