ਮੁੜ ਵਿਵਾਦਾਂ ''ਚ ''ਦਿ ਕਪਿਲ ਸ਼ਰਮਾ ਸ਼ੋਅ'', ਜਾਣੋ ਕੀ ਹੈ ਮਾਮਲਾ

12/31/2019 3:00:39 PM

ਮੁੰਬਈ (ਬਿਊਰੋ) — 'ਦਿ ਕਪਿਲ ਸ਼ਰਮਾ ਸ਼ੋਅ' ਲਈ ਸਾਲ 2019 ਮਿਲਿਆ-ਜੁਲਿਆ ਹੀ ਰਿਹਾ ਹੈ। ਜਿਥੇ ਇਕ ਪਾਸੇ ਕਪਿਲ ਸ਼ਰਮਾ ਦੇ ਸ਼ੋਅ ਨੂੰ ਟੀ. ਆਰ. ਪੀ. ਦੇ ਮਾਮਲੇ 'ਚ ਚੰਗੀ ਪ੍ਰਤੀਕਿਰਿਆ ਮਿਲੀ ਹੈ। ਉਥੇ ਹੀ ਦੂਜੇ ਪਾਸੇ ਇਹ ਸ਼ੋਅ ਵੱਖ-ਵੱਖ ਕਾਰਨਾਂ ਕਰਕੇ ਵਿਵਾਦਾਂ 'ਚ ਵੀ ਰਿਹਾ ਹੈ। ਸਾਲ ਦੇ ਖਤਮ ਹੁੰਦੇ-ਹੁੰਦੇ ਵੀ ਇਹ ਸ਼ੋਅ ਫਿਰ ਨਕਾਰਤਮਕ ਕਾਰਨਾਂ ਨਾਲ ਸੁਰਖੀਆਂ 'ਚ ਹੈ। ਦਰਅਸਲ, ਸ਼ੋਅ 'ਚ ਆਪਣੀ ਅਦਾਕਾਰੀ ਨਾਲ ਦਰਸ਼ਕਾਂ ਨੂੰ ਪੇਟ ਫੜ੍ਹ ਕੇ ਹਸਾਉਣ ਵਾਲੀ ਭਾਰਤੀ ਸਿੰਘ 'ਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਮਾਮਲਾ ਦਰਜ ਕੀਤਾ ਗਿਆ ਹੈ, ਜਿਸ ਤੋਂ ਬਾਅਦ ਭਾਰਤੀ ਨੂੰ ਸ਼ੋਅ ਤੋਂ ਬਾਹਰ ਕੀਤੇ ਜਾਣ ਦੀ ਮੰਗ ਕੀਤੀ ਜਾ ਰਹੀ ਹੈ।

ਭਾਰਤੀ ਸਿੰਘ ਨਾਲ ਅਦਾਕਾਰਾ ਰਵੀਨਾ ਟੰਡਨ ਤੇ ਕੋਰੀਓਗ੍ਰਾਫਰ ਤੇ ਫਿਲਮਕਾਰ ਫਰਾਹ ਖਾਨ 'ਤੇ ਪੰਜਾਬ ਪੁਲਸ ਨੇ ਕ੍ਰਿਸਮਸ ਤੋਂ ਪਹਿਲਾਂ ਪ੍ਰਸਾਰਿਤ ਸ਼ੋਅ 'ਚ ਇਕ ਇਸਾਈ ਧਰਮ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ। ਸ਼ਿਕਾਇਤ 'ਚ ਇਹ ਦੋਸ਼ ਲਾਇਆ ਗਿਆ ਹੈ ਕਿ ਰਵੀਨਾ ਟੰਡਨ, ਭਾਰਤੀ ਸਿੰਘ, ਫਰਾਹ ਖਾਨ ਨੇ ਇਸਾਈ ਲੋਕਾਂ ਦੀਆਂ ਧਾਰਮਿਕ ਭਾਵਵਾਨਾਂ ਨੂੰ ਠੇਸ ਪਹੁੰਚਾਈ ਹੈ।

ਸ਼ਿਕਾਇਤ ਦਰਜ ਹੋਣ ਤੋਂ ਬਾਅਦ ਸੋਸ਼ਲ ਮੀਡੀਆ 'ਤੇ ਭਾਰਤੀ ਨੂੰ ਸ਼ੋਅ ਤੋਂ ਬਾਹਰ ਕੀਤੇ ਜਾਣ ਦੀ ਇਕ ਪਟੀਸ਼ਨ ਕਾਫੀ ਵਾਇਰਲ ਹੋ ਰਹੀ ਹੈ। ਇਸ 'ਤੇ ਹੁਣ ਤੱਕ ਕਰੀਬ 7 ਹਜ਼ਾਰ ਲੋਕਾਂ ਨੇ ਦਸਖਤਕ ਕੀਤੇ ਹਨ। ਵਿਵਾਦ ਨੂੰ ਵਧਦਾ ਦੇਖ ਫਰਾਹ ਖਾਨ ਨੇ ਸ਼ੁਕਰਵਾਰ ਨੂੰ ਟਵੀਟ ਕੀਤਾ, ''ਮੈਂ ਸਾਰੇ ਧਰਮਾਂ ਦਾ ਸਨਮਾਨ ਕਰਦੀ ਹਾਂ ਤੇ ਕਿਸੇ ਵੀ ਧਰਮ ਦਾ ਅਨਾਦਰ ਕਰਨਾ ਮੇਰਾ ਉਦੇਸ਼ ਕਦੇ ਨਹੀਂ ਸੀ। ਰਵੀਨਾ ਟੰਡਨ, ਭਾਰਤੀ ਸਿੰਘ ਤੇ ਪੂਰੀ ਟੀਮ ਵਲੋਂ ਅਸੀਂ ਲੋਕਾਂ ਤੋਂ ਮੁਆਫੀ ਮੰਗਦੇ ਹਾਂ।'' ਰਵੀਨਾ ਟੰਡਨ ਨੇ ਵੀ ਟਵੀਟ ਕਰਦੇ ਹੋਏ ਲਿਖਿਆ, ''ਮੈਂ ਅਜਿਹਾ ਕੋਈ ਸ਼ਬਦ ਨਹੀਂ ਕਿਹਾ, ਜਿਸ ਨਾਲ ਕਿਸੇ ਧਰਮ ਦਾ  ਅਨਾਦਰ ਹੋਵੇ। ਸਾਡਾ ਤਿੰਨਾਂ ਦਾ ਕਿਸੇ ਧਰਮ ਦਾ ਅਪਮਾਨ ਕਰਨ ਦਾ ਕੋਈ ਉਦੇਸ਼ ਨਹੀਂ ਸੀ। ਜੇਕਰ ਅਸੀਂ ਕਿਸੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ ਤਾਂ ਮੈਂ ਦਿਲੋਂ ਉਨ੍ਹਾਂ ਤੋਂ ਮੁਆਫੀ ਮੰਗਦੀ ਹਾਂ।''

ਇਹ ਸੀ ਪੂਰਾ ਮਾਮਲਾ
ਫਰਾਹ ਖਾਨ ਦੇ ਇਕ ਸ਼ੋਅ 'ਚ ਭਾਰਤੀ ਸਿੰਘ ਤੇ ਰਵੀਨਾ ਟੰਡਨ ਨੂੰ ਇਕ ਅੰਗਰੇਜ਼ੀ ਸ਼ਬਦ ਦੇ ਸਪੈਲਿੰਗ ਲਿਖਣ ਲਈ ਆਖਿਆ ਗਿਆ ਸੀ। ਇਹ ਸ਼ਬਦ ਪਵਿੱਤਰ ਗ੍ਰੰਥ ਤੋਂ ਲਿਆ ਗਿਆ ਸੀ। ਭਾਰਤੀ ਇਸ ਦਾ ਮਤਲਬ ਨਹੀਂ ਜਾਣਦੀ ਸੀ। ਉਸ ਨੇ ਆਪਣੇ ਵਲੋਂ ਇਸ ਦਾ ਮਤਲਬ ਦੱਸਦੇ ਹੋਏ ਇਸ ਸ਼ਬਦ ਦਾ ਖੂਬ ਮਜ਼ਾਕ ਉਡਾਇਆ।



ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

sunita

This news is Edited By sunita

Related News