ਗੁਰੂ ਸਹਿਬਾਨ ਦੇ ਦੱਸੇ ਮਾਰਗ ''ਤੇ ਚੱਲਣ ਨੂੰ ਪ੍ਰੇਰਦੈ ਕਰਮਜੀਤ ਦਾ ਗੀਤ ''ਤੇਰਾ ਜਨਮ ਦਿਨ ਬਾਬਾ''

11/9/2019 9:42:09 AM

ਜਲੰਧਰ (ਬਿਊਰੋ) — ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਲੈ ਕੇ ਹਰ ਪਾਸੇ ਧਾਰਮਿਕ ਦੀਵਾਨ ਸਜਾਏ ਗਏ ਹਨ। ਪੰਜਾਬੀ ਮਿਊਜ਼ਿਕ ਇੰਡਸਟਰੀ 'ਚ ਵੱਖ-ਵੱਖ ਗਾਇਕ ਆਪਣੇ-ਆਪਣੇ ਤਰੀਕੇ ਨਾਲ ਗੁਰੂ ਘਰ 'ਚ ਹਾਜ਼ਰੀ ਲਗਵਾ ਰਹੇ ਹਨ। ਇਸ ਸਭ ਦੇ ਚਲਦੇ ਗਾਇਕ ਤੇ ਅਦਾਕਾਰ ਕਰਮਜੀਤ ਅਨਮੋਲ ਵੀ ਧਾਰਮਿਕ ਗੀਤ ਰਿਲੀਜ਼ ਕੀਤਾ ਹੈ। 'ਤੇਰਾ ਜਨਮ ਦਿਨ ਬਾਬਾ' ਟਾਈਟਲ ਹੇਠ ਰਿਲੀਜ਼ ਕੀਤੇ ਇਸ ਗੀਤ ਦੇ ਬੋਲ ਜੱਗਾ ਭੀਖੀ ਨੇ ਲਿਖੇ ਹਨ ਜਦੋਂਕਿ ਇਸ ਗੀਤ ਨੂੰ ਸੰਗੀਤ ਮਿਊਜ਼ਿਕ ਅੰਪਾਇਰ ਨੇ ਦਿੱਤਾ ਹੈ। ਕਰਮਜੀਤ ਅਨਮੋਲ ਦੇ ਇਸ ਧਾਰਮਿਕ ਗੀਤ ਦੀ ਵੀਡੀਓ ਸਚਿਨ ਰਿਸ਼ੀ ਦੇ ਨਿਰਦੇਸ਼ਨ ਹੇਠ ਬਣਾਈ ਗਈ ਹੈ। ਗਾਇਕ ਤੇ ਅਦਾਕਾਰ ਕਰਮਜੀਤ ਅਨਮੋਲ ਦੇ ਇਸ ਗੀਤ ਨੂੰ ਉਨ੍ਹਾਂ ਦੇ ਪ੍ਰਸ਼ੰਸਕਾਂ ਵੱਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ।


ਦੱਸ ਦਈਏ ਕਿ ਕਰਮਜੀਤ ਅਨਮੋਲ ਦਾ ਇਹ ਗੀਤ ਹਰੇਕ ਨੂੰ ਗੁਰੂ ਸਹਿਬਾਨ ਦੇ ਦੱਸੇ ਮਾਰਗ 'ਤੇ ਚੱਲਣ ਲਈ ਪ੍ਰੇਰਦਾ ਹੈ। ਕਰਮਜੀਤ ਅਨਮੋਲ ਨੇ ਇਸ ਗੀਤ ਰਾਹੀਂ ਦੱਸਿਆ ਹੈ ਕਿ ਕਿਸ ਤਰ੍ਹਾਂ ਸਾਨੂੰ ਸਾਰਿਆਂ ਨੂੰ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣਾ ਚਾਹੀਦਾ ਹੈ ਤੇ ਰੁੱਖ ਲਗਾਕੇ ਆਪਣੇ ਆਲੇ ਦੁਆਲੇ ਨੂੰ ਹਰਿਆ ਭਰਿਆ ਬਣਾਉਣਾ ਚਾਹੀਦਾ ਹੈ।
 ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

Related News