ਲੋਕਾਂ ਵਲੋਂ ਖੂਬ ਪਸੰਦ ਕੀਤਾ ਜਾ ਰਿਹਾ ਹੈ ਕਰਮਜੀਤ ਵਿਰਦੀ ਦਾ ਗੀਤ ''ਕਮਾਈਆਂ''

3/2/2019 11:05:28 AM

ਜਲੰਧਰ (ਬਿਊਰੋ) — ਅਨੇਕਾਂ ਸਿੰਗਲ ਟਰੈਕਾਂ ਨਾਲ ਚਰਚਾ 'ਚ ਆਉਣ ਵਾਲੇ ਪੰਜਾਬੀ ਗਾਇਕ ਕਰਮਜੀਤ ਵਿਰਦੀ ਦਾ ਸਿੰਗਲ ਟਰੈਕ 'ਕਮਾਈਆਂ' ਕੁਝ ਪਹਿਲਾਂ ਹੀ ਯੂਟਿਊਬ 'ਤੇ ਰਿਲੀਜ਼ ਹੋਇਆ ਸੀ। ਕਰਮਜੀਤ ਵਿਰਦੀ ਦੇ ਇਸ ਸਿੰਗਲ ਟਰੈਕ ਨੂੰ ਲੋਕਾਂ ਵਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ। ਖਬਰ ਲਿਖਣ ਮੁਤਾਬਕ ਕਰਮਜੀਤ ਵਿਰਦੀ ਦੇ ਇਸ ਗੀਤ ਨੂੰ ਯੂਟਿਊਬ 'ਤੇ 8,96,717 ਤੋਂ ਵਧ ਵਾਰ ਦੇਖਿਆ ਜਾ ਚੁੱਕਾ ਹੈ। ਇਸ ਗੀਤ ਦੀ ਵੀਡੀਓ ਨੂੰ ਕਾਫੀ ਸੁਚੱਜੇ ਢੰਗ ਨਾਲ ਫਿਲਮਾਇਆ ਗਿਆ ਹੈ।


ਜਾਣਕਾਰੀ ਦਿੰਦਿਆਂ ਮਨੀ ਗਰੋਵਰ ਨੇ ਦੱਸਿਆ ਕਿ ਇਸ ਸਿੰਗਲ ਟਰੈਕ ਨੂੰ ਯੂ. ਐੱਸ. ਕੰਪਨੀ ਵੱਲੋਂ ਰਿਲੀਜ਼ ਕੀਤਾ ਗਿਆ ਹੈ, ਜਿਸ ਦਾ ਮਿਊਜ਼ਿਕ ਦੇਸੀ ਕਰਿਊ ਵੱਲੋਂ ਤਿਆਰ ਕੀਤਾ ਗਿਆ ਹੈ। ਕਰਮਜੀਤ ਵਿਰਦੀ ਦੇ 'ਕਮਾਈਆਂ' ਗੀਤ ਦੇ ਬੋਲ ਨੂੰ ਜੱਗੀ ਜਾਗੋਵਾਲ ਨੇ ਸ਼ਿੰਗਾਰਿਆ ਹੈ। ਇਸ ਸਿੰਗਲ ਟਰੈਕ ਦਾ ਵੀਡੀਓ ਰਵੀ ਕੁਮਾਰ ਵੱਲੋਂ ਅਮਰੀਕਾ ਦੀਆਂ ਵੱਖ-ਵੱਖ ਲੋਕੇਸ਼ਨਾਂ 'ਤੇ ਸ਼ੂਟ ਕੀਤਾ ਗਿਆ ਹੈ, ਜੋ ਕਿ ਪੰਜਾਬੀ ਚੈਨਲਾਂ 'ਤੇ ਚੱਲ ਰਿਹਾ ਹੈ।ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

Related News