ਦਰਸ਼ਕਾਂ ਵੱਲੋਂ ਖੂਬ ਪਸੰਦ ਕੀਤਾ ਜਾ ਰਿਹੈ ਕਰਨ ਔਜਲਾ ਦਾ ਗੀਤ ''ਸ਼ੇਖ'' (ਵੀਡੀਓ)

4/21/2020 10:08:15 AM

ਜਲੰਧਰ (ਵੈੱਬ ਡੈਸਕ) - ਪੰਜਾਬੀ ਗਾਇਕ ਕਰਨ ਔਜਲਾ ਦਾ ਹਾਲ ਹੀ ਵਿਚ ਆਪਣੇ ਨਵੇਂ ਸਿੰਗਲ ਟਰੈਕ 'ਸ਼ੇਖ' ਨਾਲ ਦਰਸ਼ਕਾਂ ਦੇ ਰੁ-ਬ-ਰੁ ਹੋਏ ਹਨ। ਇਸ ਗੀਤ ਨੂੰ ਕਰਨ ਔਜਲਾ ਨੇ ਆਪਣੀ ਮਿੱਠੜੀ ਤੇ ਦਮਦਾਰ ਆਵਾਜ਼ ਨਾਲ ਸ਼ਿੰਗਾਰਿਆ ਹੈ, ਜਿਸ ਨੂੰ ਕਲਮਬੱਧ ਵੀ ਖੁਦ ਕਰਨ ਔਜਲਾ ਨੇ ਕੀਤਾ ਹੈ। ਰਿਲੀਜ਼ ਹੋਣ ਤੋਂ ਬਾਅਦ ਕਰਨ ਔਜਲਾ ਦਾ ਇਹ ਗੀਤ ਟਰੈਂਡਿੰਗ ਵਿਚ ਛਾਇਆ ਹੋਇਆ ਹੈ ਅਤੇ ਦਰਸ਼ਕਾਂ ਵੱਲੋਂ ਇਸ ਗੀਤ ਨੂੰ ਖੂਬ ਪਸੰਦ ਕੀਤਾ ਜਾ ਰਿਹਾ ਹੈ। ਕਰਨ ਔਜਲਾ ਦੇ ਗੀਤ 'ਸ਼ੇਖ' ਦਾ ਸੰਗੀਤ ਮੰਨਾ ਮਿਊਜ਼ਿਕ ਨੇ ਦਿੱਤਾ ਹੈ। ਇਸ ਗੀਤ ਦੀ ਵੀਡੀਓ ਨੂੰ ਦੁਬਈ ਅਤੇ ਪੰਜਾਬ ਦੇ ਸ਼ਾਨਦਾਰ ਲੋਕੇਸ਼ਨਾਂ 'ਤੇ ਸ਼ੂਟ ਕੀਤਾ ਗਿਆ ਹੈ। ਇਸ ਗੀਤ ਦੀ ਵੀਡੀਓ ਨੂੰ ਰੁਪਨ ਬੱਲ ਵਲੋਂ ਤਿਆਰ ਕੀਤਾ ਗਿਆ ਹੈ। ਇਸ ਗੀਤ ਵਿਚ ਕਰਨ ਔਜਲਾ ਖੁਦ ਅਦਾਕਾਰੀ ਕਰਦੇ ਹੋਏ ਨਜ਼ਰ ਆ ਰਹੇ ਹਨ। 'ਸ਼ੇਖ' ਗੀਤ ਨੂੰ ਰੇਹਾਨ ਰਿਕਾਰਡਜ਼ ਦੇ ਬੈਨਰ ਹੇਠ ਰਿਲੀਜ਼ ਕੀਤਾ ਗਿਆ ਹੈ। ਇਸ ਗੀਤ ਨੂੰ ਦਰਸ਼ਕਾਂ ਵਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ। 

ਦੱਸਣਯੋਗ ਹੈ ਕਿ ਇਸ ਤੋਂ ਇਲਾਵਾ ਕੁਝ ਦਿਨ ਪਹਿਲਾਂ ਹੀ ਕਰਨ ਔਜਲਾ ਦਾ ਗੀਤ 'ਇਟਸ ਓਕੇ ਗੌਡ' ਰਿਲੀਜ਼ ਹੋਇਆ ਸੀ, ਜਿਸ ਵਿਚ ਉਨ੍ਹਾਂ ਨੇ ਜ਼ਿੰਦਗੀ ਵਿਚ ਖਾਧੇ ਧੋਖਿਆਂ ਦੀ ਦਾਸਤਾਨ ਨੂੰ ਬਿਆਨ ਕੀਤਾ ਸੀ। ਇਸ ਤੋਂ ਪਹਿਲਾਂ ਗਾਇਕ ਕਰਨ ਔਜਲਾ 'ਨੋ ਨੀਡ' 'ਹੇਅਰ', 'ਰਿਮ V/S ਝਾਂਜਰ', 'ਡੌਂਟ ਵਰੀ', 'ਇੰਕ', 'ਹਿੰਟ','ਕੋਈ ਚੱਕਰ ਨਹੀਂ', 'ਫੈਕਟਸ', 'ਹਿਸਾਬ', 'ਰੈੱਡ ਆਈਜ਼' ਵਰਗੇ ਸੁਪਰਹਿੱਟ ਗੀਤਾਂ ਨਾਲ ਦਰਸ਼ਕਾਂ ਦਾ ਮਨੋਰੰਜਨ ਕਰ ਚੁੱਕੇ ਹਨ। ਇਸ ਤੋਂ ਇਲਾਵਾ ਉਨ੍ਹਾਂ ਦੇ ਲਿਖੇ ਗੀਤ ਕਈ ਨਾਮੀ ਗਾਇਕ ਜਿਵੇ ਜੱਸੀ ਗਿੱਲ, ਦੀਪ ਜੰਡੂ, ਦਿਲਪ੍ਰੀਤ ਢਿੱਲੋਂ ਅਤੇ ਮੌਂਟੀ ਵਾਰਿਸ ਵਰਗੇ ਗਾਇਕ ਸ਼ਾਮਿਲ ਹਨ। ਹਾਲ ਵਿਚ ਉਨ੍ਹਾਂ ਦਾ ਗੀਤ 'ਰੈੱਡ ਆਈਜ਼' ਰਿਲੀਜ਼ ਹੋਇਆ ਸੀ, ਜਿਸ ਦਰਸ਼ਕਾਂ ਵੱਲੋ ਕਾਫੀ ਪਸੰਦ ਕੀਤਾ ਗਿਆ।
 ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

sunita

This news is Content Editor sunita

Related News