ਕਰਨਵੀਰ ਬੋਹਰਾ ''ਤੇ ਚੜ੍ਹਿਆ ਸਿੱਧੂ ਮੂਸੇਵਾਲਾ ਤੇ ਬੋਹੇਮੀਆ ਦੇ ਇਸ ਗੀਤ ਦਾ ਫਤੂਰ (ਵੀਡੀਓ)

9/16/2019 8:50:37 AM

ਮੁੰਬਈ (ਬਿਊਰੋ) — ਟੀ. ਵੀ. ਦੇ ਮੰਨੇ-ਪ੍ਰਮੰਨੇ ਅਦਾਕਾਰ ਕਰਨਵੀਰ ਬੋਹਰਾ, ਜੋ ਕਿ ਇਨ੍ਹੀਂ ਦਿਨੀਂ ਕੈਨੇਡਾ 'ਚ ਆਪਣੇ ਪਰਿਵਾਰ ਨਾਲ ਕਵਾਲਿਟੀ ਟਾਈਮ ਬਿਤਾ ਰਹੇ ਹਨ। ਕਰਨਵੀਰ ਬੋਹਰਾ ਆਪਣੀ ਫਿੱਟਨੈੱਸ ਨੂੰ ਲੈ ਕੇ ਕਾਫੀ ਐਕਟਿਵ ਰਹਿੰਦੇ ਹਨ, ਜਿਸ ਦੇ ਚੱਲਦੇ ਉਹ ਉੱਥੇ ਵੀ ਰੈਗੂਲਰ ਜਿਮ ਕਰ ਰਹੇ ਹਨ। ਹਾਲ ਹੀ 'ਚ ਉਨ੍ਹਾਂ ਨੇ ਆਪਣੇ ਵਰਕ ਆਊਟ ਕਰਦਿਆਂ ਦੀ ਇਕ ਵੀਡੀਓ ਇੰਸਟਾਗ੍ਰਾਮ 'ਤੇ ਸ਼ੇਅਰ ਕੀਤੀ ਹੈ। ਇਸ ਵੀਡੀਓ 'ਚ ਉਹ ਸਖਤ ਕਸਰਤਾਂ ਕਰਦੇ ਹੋਏ ਨਜ਼ਰ ਆ ਰਹੇ ਹਨ। ਇਸ ਤੋਂ ਇਲਾਵਾ ਇਸ ਵੀਡੀਓ ਦੀ ਖਾਸ ਗੱਲ ਇਹ ਹੈ ਕਿ ਕਰਨਵੀਰ ਬੋਹਰਾ ਨੇ ਸਿੱਧੂ ਮੂਸੇਵਾਲਾ ਤੇ ਬੋਹੇਮੀਆ ਦਾ ਹਾਲ ਹੀ 'ਚ ਰਿਲੀਜ਼ ਹੋਇਆ ਗੀਤ 'ਸੇਮ ਬੀਫ' ਲਾਇਆ ਹੋਇਆ ਹੈ, ਜਿਸ ਤੋਂ ਪਤਾ ਲੱਗਦਾ ਹੈ ਕਿ ਉਹ ਵੀ ਪੰਜਾਬੀ ਗੀਤਾਂ ਤੇ ਪੰਜਾਬੀ ਗਾਇਕਾਂ ਦੇ ਫੈਨ ਹਨ। ਕਰਨਵੀਰ ਬੋਹਰਾ ਦੀ ਇਸ ਵੀਡੀਓ ਨੂੰ ਦਰਸ਼ਕਾਂ ਵਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ ਅਤੇ ਲੋਕ ਵੱਖ-ਵੱਖ ਤਰ੍ਹਾਂ ਦੇ ਕੁਮੈਂਟਸ ਵੀ ਕਰ ਰਹੇ ਹਨ।

 
 
 
 
 
 
 
 
 
 
 
 
 
 

What an awesome session training with @bindibainsfitness Looking fwd to more such sessions .... Thank you @xayyromous for shooting such an awesome video

A post shared by Karanvir Bohra (@karanvirbohra) on Sep 14, 2019 at 5:18pm PDT


ਦੱਸਣਯੋਗ ਹੈ ਕਿ ਕੁਝ ਦਿਨ ਪਹਿਲਾਂ ਹੀ ਸਿੱਧੂ ਮੂਸੇਵਾਲਾ ਤੇ ਬੋਹੇਮੀਆ ਦਾ ਗੀਤ 'ਸੇਮ ਬੀਫ' ਰਿਲੀਜ਼ ਹੋਇਆ ਸੀ, ਜਿਸ ਦਰਸ਼ਕਾਂ ਵਲੋਂ ਖੂਬ ਪਸੰਦ ਕੀਤਾ ਜਾ ਰਿਹਾ ਹੈ।



ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

Related News