ਦਿਲਜੀਤ ਦੋਸਾਂਝ ਨੇ ਇੰਝ ਕੀਤਾ ਕਰੀਨਾ ਕਪੂਰ ਨੂੰ ਬਰਥਡੇ ਵਿਸ਼, ਦੇਖੋ ਵੀਡੀਓ

9/21/2019 5:01:11 PM

ਜਲੰਧਰ (ਬਿਊਰੋ) — ਬਾਲੀਵੁੱਡ ਦੀ ਬੇਬੋ ਯਾਨੀ ਕਰੀਨਾ ਕਪੂਰ ਅੱਜ ਆਪਣਾ 39 ਵਾਂ ਜਨਮਦਿਨ ਮਨਾ ਰਹੀ ਹੈ। ਪੂਰੇ ਬਾਲੀਵੁੱਡ ਅਤੇ ਪਾਲੀਵੁੱਡ ਜਗਤ 'ਚ ਕਰੀਨਾ ਕਪੂਰ ਖਾਨ ਨੂੰ ਉਨ੍ਹਾਂ ਦੇ ਜਨਮਦਿਨ 'ਤੇ ਮੁਬਾਰਕਾਂ ਦਿੱਤੀਆਂ ਜਾ ਰਹੀਆਂ ਹਨ ਪਰ ਪੰਜਾਬ ਦੇ ਸੁਪਰਸਟਾਰ ਦਿਲਜੀਤ ਦੋਸਾਂਝ ਨੇ ਸਭ ਤੋਂ ਵੱਖਰੇ ਅੰਦਾਜ਼ 'ਚ ਕਰੀਨਾ ਨੂੰ ਜਨਮਦਿਨ ਦੀ ਵਧਾਈ ਦਿੱਤੀ ਹੈ। ਦੱਸ ਦਈਏ ਦਿਲਜੀਤ ਦੋਂਸਾਝ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਇਕ ਵੀਡੀਓ ਸਾਂਝੀ ਕੀਤੀ ਹੈ, ਜਿਸ 'ਚ ਕਰੀਨਾ ਕਪੂਰ ਕੇਕ ਕੱਟਦੇ ਹੋਏ ਨਜ਼ਰ ਆ ਰਹੇ ਹਨ। ਇਸ ਵੀਡੀਓ ਦੇ ਪਿੱਛੇ ਦਿਲਜੀਤ ਦੋਸਾਂਝ ਦਾ ਗੀਤ 'ਹੈਪੀ ਬਰਥਡੇ' ਚੱਲਦਾ ਸੁਣਾਈ ਦੇ ਰਿਹਾ ਹੈ। ਇਸ ਵੀਡੀਓ ਨੂੰ ਕੁਝ ਹੀ ਘੰਟਿਆਂ 'ਚ 7 ਲੱਖ ਤੋਂ ਵੀ ਵੱਧ ਲੋਕ ਦੇਖ ਚੁੱਕੇ ਹਨ।

 
 
 
 
 
 
 
 
 
 
 
 
 
 

HAPPY HAPPY BIRTHDAY QUEEN 👸 😊👏🏽👏🏽 #Kareenakapoor Wish you Health & Happiness 🍰🎂 KEEP ROCKING .... @therealkarismakapoor #saifalikhan

A post shared by Diljit Dosanjh (@diljitdosanjh) on Sep 20, 2019 at 12:09pm PDT


ਦੱਸਣਯੋਗ ਹੈ ਕਿ ਕਰੀਨਾ ਕਪੂਰ ਖਾਨ ਅਤੇ ਦਿਲਜੀਤ ਦੋਸਾਂਝ 'ਉੜਤਾ ਪੰਜਾਬ' ਫਿਲਮ 'ਚ ਇਕੱਠੇ ਸਕ੍ਰੀਨ ਸਾਂਝੀ ਕਰ ਚੁੱਕੇ ਹਨ। ਦੋਨਾਂ ਦੀ ਜੋੜੀ ਨੂੰ ਦਰਸ਼ਕਾਂ ਵੱਲੋਂ ਕਾਫੀ ਪਸੰਦ ਕੀਤਾ ਗਿਆ ਸੀ। ਆਉਣ ਵਾਲੇ ਸਮੇਂ 'ਚ ਕਰੀਨਾ ਕਪੂਰ ਅਤੇ ਦਿਲਜੀਤ ਦੋਸਾਂਝ ਇਕ ਵਾਰ ਫਿਰ ਬਾਲੀਵੁੱਡ ਫਿਲਮ 'ਗੁੱਡ ਨਿਊਜ਼' 'ਚ ਸਕ੍ਰੀਨ ਸਾਂਝੀ ਕਰਦੇ ਹੋਏ ਨਜ਼ਰ ਆਉਣਗੇ। ਇਸ ਫਿਲਮ 'ਚ ਦਿਲਜੀਤ ਦੋਸਾਂਝ ਅਤੇ ਕਰੀਨਾ ਕਪੂਰ ਖਾਨ ਤੋਂ ਇਲਾਵਾ ਅਕਸ਼ੈ ਕੁਮਾਰ ਅਤੇ ਕਿਆਰਾ ਅਡਵਾਨੀ ਵੀ ਮੁੱਖ ਭੂਮਿਕਾ 'ਚ ਨਜ਼ਰ ਆਉਣਗੇ। ਫਿਲਮ ਨੂੰ ਰਾਜ ਮਹਿਤਾ ਵੱਲੋਂ ਡਾਇਰੈਕਟ ਕੀਤਾ ਗਿਆ ਹੈ। ਮੈਗਾ ਸਟਾਰ ਕਾਸਟ ਵਾਲੀ ਇਹ ਫਿਲਮ ਇਕ ਰੋਮੈਂਟਿਕ ਕਾਮੇਡੀ ਫਿਲਮ ਹੋਣ ਵਾਲੀ ਹੈ। ਇਸ ਫਿਲਮ ਨੂੰ ਕਰਨ ਜੌਹਰ ਪ੍ਰੋਡਿਊਸ ਕਰ ਰਹੇ ਹਨ ਅਤੇ ਧਰਮਾ ਪ੍ਰੋਡਕਸ਼ਨ ਦੇ ਬੈਨਰ ਹੇਠ ਰਿਲੀਜ਼ ਹੋਣ ਵਾਲੀ ਹੈ।

 
 
 
 
 
 
 
 
 
 
 
 
 
 

No gifts, blessings only! #GoodNews releasing on 27th December, 2019! 👶🏼 @karanjohar @apoorva1972 @akshaykumar #KareenaKapoorKhan @kiaraaliadvani @raj_a_mehta @dharmamovies #CapeOfGoodFilms @zeestudiosofficial

A post shared by Diljit Dosanjh (@diljitdosanjh) on Apr 27, 2019 at 3:45am PDT



ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

Related News