ਬਲੈਕ ਲੁੱਕ 'ਚ ਕਰੀਨਾ ਨੇ 'ਬ੍ਰਾਂਡ ਆਈਕਨ ਐਵਾਰਡ' ਦੀ ਲੁੱਟੀ ਮਹਿਫਲ

3/18/2019 4:43:29 PM

ਮੁੰਬਈ (ਬਿਊਰੋ) — ਬਾਲੀਵੁੱਡ ਅਦਾਕਾਰਾ ਕਰੀਨਾ ਕਪੂਰ ਖਾਨ ਆਪਣੀਆਂ ਖੂਬਸੂਰਤ ਤਸਵੀਰਾਂ ਕਾਰਨ ਹਮੇਸ਼ਾ ਹੀ ਸੁਰਖੀਆਂ 'ਚ ਬਣੀ ਰਹਿੰਦੀ ਹੈ। ਹਾਲ ਹੀ 'ਚ ਕਰੀਨਾ ਕਪੂਰ ਦੀਆਂ ਕੁਝ ਤਸਵੀਰਾਂ ਸਾਹਮਣੇ ਆਈਆਂ ਹਨ, ਜਿਨ੍ਹਾਂ 'ਚ ਉਹ ਬੇਹੱਦ ਖੂਬਸੂਰਤ ਲੱਗ ਰਹੀ ਹੈ।

PunjabKesari

ਇਨ੍ਹਾਂ ਤਸਵੀਰਾਂ 'ਚ ਕਰੀਨਾ ਕਪੂਰ ਖਾਨ ਨੇ ਬਲੈਕ ਰੰਗ ਦਾ ਗਾਊਨ ਪਾਇਆ ਸੀ, ਜਿਸ 'ਚ ਉਹ ਬੇਹੱਦ ਸ਼ਾਨਦਾਰ ਲੱਗ ਰਹੀ ਹੈ।

PunjabKesari

ਲੁੱਕ ਦੀ ਗੱਲ ਕਰੀਏ ਤਾਂ ਇਸ ਲੁੱਕ 'ਚ ਕਰੀਨਾ ਕਪੂਰ ਖਾਨ ਨੇ ਲਾਈਟ ਮੇਕਅਪ ਕੀਤਾ ਸੀ ਅਤੇ ਨਿਊਡ ਕਲਰ ਦੀ ਲਿਪਸਟਿਕ ਲੱਗੀ ਸੀ। ਉਸ ਦਾ ਲੁੱਕ ਦੇਖ ਕੇ ਤੁਸੀਂ ਵੀ ਹੈਰਾਨ ਹੋ ਜਾਵੋਗੇ। 

PunjabKesari
ਦੱਸ ਦਈਏ ਕਿ ਇਹ ਤਸਵੀਰਾਂ ਮਲੇਸ਼ੀਆ 'ਚ ਹੋਏ 'ਬ੍ਰਾਂਡ ਆਈਕਾਨ ਐਵਾਰਡ' ਸ਼ੋਅ ਦੀਆਂ ਹਨ। 

PunjabKesari
ਦੱਸਣਯੋਗ ਹੈ ਕਿ ਕਰੀਨਾ ਕਪੂਰ ਇਨ੍ਹੀਂ ਦਿਨੀਂ ਆਪਣੀ ਅਗਲੀ ਫਿਲਮ 'ਗੁੱਡ ਨਿਊਜ਼' ਦੀ ਸ਼ੂਟਿੰਗ 'ਚ ਰੁਝੀ ਹੋਈ ਹੈ। ਫਿਲਮ 'ਚ ਉਸ ਤੋਂ ਇਲਾਵਾ ਅਕਸ਼ੈ ਕੁਮਾਰ, ਦਿਲਜੀਤ ਦੋਸਾਂਝ, ਕਿਆਰਾ ਆਡਵਾਨੀ ਮੁੱਖ ਭੂਮਿਕਾ 'ਚ ਹਨ।

PunjabKesari

ਇਹ ਫਿਲਮ ਇਕ ਕਾਮੇਡੀ ਡਰਾਮਾ ਫਿਲਮ ਹੈ। ਇਹ ਫਿਲਮ ਸੇਰੋਗੇਸੀ 'ਤੇ ਆਧਾਰਿਤ ਹੈ। ਇਸ ਫਿਲਮ ਨੂੰ ਕਰਨ ਜੌਹਰ ਪ੍ਰੋਡਿਊਸ ਕਰ ਰਹੇ ਹਨ।

PunjabKesari

ਇਸ ਤੋਂ ਇਲਾਵਾ ਕਰੀਨਾ ਕਪੂਰ ਖਾਨ ਨਿਰਦੇਸ਼ਕ ਕਰਨ ਜੌਹਰ ਦੀ ਮਲਟੀ ਸਟਾਰਰ ਫਿਲਮ 'ਤਖਤ' 'ਚ ਵੀ ਨਜ਼ਰ ਆਉਣ ਵਾਲੀ ਹੈ।



ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

Related News