ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਈ ਕਰੀਨਾ ਕਪੂਰ

12/3/2019 10:06:47 AM

ਜਲੰਧਰ/ਅੰਮ੍ਰਿਤਸਰ (ਕਮਲ)- ਬਾਲੀਵੁੱਡ ਅਦਾਕਾਰਾ ਕਰੀਨਾ ਕਪੂਰ ਹਾਲ ਹੀ ’ਚ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਈ। ਉਨ੍ਹਾਂ ਨੇ ਗੁਰੂ ਜੀ ਦਾ ਆਸ਼ੀਰਵਾਦ ਲਿਆ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ’ਚ ਬਾਣੀ ਦਾ ਅਨੰਦ ਮਾਣਿਆ। ਇਸ ਮੌਕੇ ਕਰੀਨਾ ਕਪੂਰ ਨੇ ਸਰਬੱਤ ਦੇ ਭਲੇ ਲਈ ਅਤੇ ਦੇਸ਼ ਦੀ ਭਲਾਈ ਲਈ ਅਰਦਾਸ ਕੀਤੀ ਅਤੇ ਕਿਹਾ ਕਿ ਜਦੋਂ ਮੈਂ ਗੁਰੂ ਨਗਰੀ ਆਉਂਦੀ ਹਾਂ, ਗੁਰੂ ਦਾ ਆਸ਼ੀਰਵਾਦ ਜ਼ਰੂਰ ਲੈਂਦੀ ਹਾਂ।
PunjabKesari
ਇਸ ਦੌਰਾਨ ਕਰੀਨਾ ਕਪੂਰ ਨੂੰ ਐੱਸ. ਜੀ. ਪੀ. ਸੀ. ਵੱਲੋਂ ਗੁਰੂ ਦੀ ਤਸਵੀਰ ਅਤੇ ਸਿਰੋਪਾਓ ਭੇਟ ਕਰ ਕੇ ਸਨਮਾਨਿਤ ਵੀ ਕੀਤਾ ਗਿਆ। ਉਸ ਨੇ ਕਿਹਾ ਕਿ ਗੁਰੂ ਘਰ ਆ ਕੇ ਬਹੁਤ ਸ਼ਾਂਤੀ ਮਿਲਦੀ ਹੈ।
PunjabKesari
ਇਸ ਲਈ ਮੈਂ ਫਿਲਮ ਦੀ ਸ਼ੂਟਿੰਗ ਲਈ ਪੰਜਾਬ ’ਚ ਆਈ ਸੀ, ਜਿਸ ਦੀ ਸ਼ੂਟਿੰਗ ਵੱਖ-ਵੱਖ ਸ਼ਹਿਰਾਂ ਵਿਚ ਹੋਣੀ ਹੈ। ਕਰੀਨਾ ਕਪੂਰ ਦੀਆਂ ਇਹ ਤਸਵੀਰਾਂ ਸੋਸ਼ਲ ਮੀਡੀਆ ’ਤੇ ਕਾਫੀ ਵਾਇਰਲ ਹੋ ਰਹੀਆਂ ਹਨ।
PunjabKesariਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

manju bala

This news is Edited By manju bala

Related News