ਇੰਟਰਨੈੱਟ ''ਤੇ ਵਾਇਰਲ ਹੋਇਆ ਕਰਿਸ਼ਮਾ ਤੰਨਾ ਦਾ ਖੂਬਸੂਰਤ ਲੁੱਕ
1/25/2019 4:07:58 PM
ਮੁੰਬਈ (ਬਿਊਰੋ)— ਬਾਲੀਵੁੱਡ ਤੇ ਟੀ. ਵੀ. ਅਦਾਕਾਰਾ ਕਰਿਸ਼ਮਾ ਤੰਨਾ ਇਨ੍ਹੀਂ ਦਿਨੀਂ ਮਸ਼ਹੂਰ ਸ਼ੋਅ 'ਕਯਾਮਤ ਕੀ ਰਾਤ' 'ਚ ਲੀਡ ਅਦਾਕਾਰਾ ਦਾ ਕਿਰਦਾਰ ਨਿਭਾਅ ਰਹੀ ਹੈ। ਹਾਲ ਹੀ 'ਚ ਕਰਿਸ਼ਮਾ ਨੇ ਆਪਣੇ ਅਧਿਕਾਰਕ ਇੰਸਟਾਗ੍ਰਾਮ ਅਕਾਊਂਟ 'ਤੇ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ।
ਇਨ੍ਹਾਂ ਤਸਵੀਰਾਂ 'ਚ ਕਰਿਸ਼ਮਾ ਕਾਫੀ ਖੂਬਸੂਰਤ ਨਜ਼ਰ ਆ ਰਹੀ ਹੈ। ਕਰਿਸ਼ਮਾ ਦਾ ਇਹ ਅੰਦਾਜ਼ ਫੈਨਜ਼ ਵਲੋਂ ਸੋਸ਼ਲ ਮੀਡੀਆ 'ਤੇ ਕਾਫੀ ਪਸੰਦ ਕੀਤਾ ਜਾ ਰਿਹਾ ਹੈ।
ਦੱਸ ਦੇਈਏ ਕਿ ਕਰਿਸ਼ਮਾ ਤੰਨਾ ਨੇ ਇਸ ਦੌਰਾਨ ਟ੍ਰਡੀਸ਼ਨਲ ਆਊਟਫਿੱਟ 'ਚ ਪੋਜ਼ ਦਿੱਤੇ ਹਨ, ਜੋ ਸ਼ੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਹੀਆਂ ਹਨ।
ਇਸ ਲੁੱਕ ਤੋਂ ਇਲਾਵਾ ਵੀ ਕਰਿਸ਼ਮਾ ਤੰਨਾ ਦੀਆਂ ਕਈ ਹੋਰ ਵੀ ਤਸਵੀਰਾਂ ਹਨ ਜੋ ਫੈਨਜ਼ ਕਾਫੀ ਪਸੰਦ ਕਰਦ ਰਹੇ ਹਨ।
ਅਜਿਹਾ ਪਹਿਲੀ ਵਾਰ ਨਹੀਂ, ਇਸ ਤੋਂ ਪਹਿਲਾਂ ਵੀ ਕਰਿਸ਼ਮਾ ਆਪਣੀਆਂ ਤਸਵੀਰਾਂ ਕਰਕੇ ਸੁਰਖੀਆਂ 'ਚ ਰਹਿ ਚੁੱਕੀ ਹੈ।
ਦੱਸ ਦੇਈਏ ਕਿ ਕਰਿਸ਼ਮਾ ਸੋਸ਼ਲ ਮੀਡੀਆ ਪਲੇਟਫਾਰਮ 'ਤੇ ਕਾਫੀ ਐਕਟਿਵ ਰਹਿੰਦੀ ਹੈ ਅਤੇ ਅਕਸਰ ਆਪਣੇ ਫੈਨਜ਼ ਲਈ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ।
ਕਰਿਸ਼ਮਾ ਦੀ ਫੈਨ ਫਾਲੋਇੰਗ ਦੀ ਗੱਲ ਕਰੀਏ ਤਾਂ ਉਸ ਦੇ ਇੰਸਟਾਗ੍ਰਾਮ 'ਤੇ 2.3 ਮਿਲੀਅਨ ਫਾਲੋਅਰਜ਼ ਹਨ।
ਦੱਸ ਦੇਈਏ ਕਿ ਕਰਿਸ਼ਮਾ ਇਨ੍ਹੀਂ ਦਿਨੀਂ ਟੀ. ਵੀ. ਸ਼ੋਅ 'ਕਯਾਮਤ ਕੀ ਰਾਤ' 'ਚ ਨਜ਼ਰ ਆ ਰਹੀ ਹੈ।
ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ