ਜਨਮਦਿਨ ਮੌਕੇ ਜਾਣੋ ਅਦਾਕਾਰ ਕਰਤਾਰ ਚੀਮਾ ਦੀਆਂ ਕੁਝ ਦਿਲਚਸਪ ਗੱਲਾਂ ਬਾਰੇ

12/15/2019 10:53:33 AM

ਜਲੰਧਰ(ਬਿਊਰੋ)- ਪੰਜਾਬੀ ਮਾਡਲ ਤੇ ਅਦਾਕਾਰ ਕਰਤਾਰ ਚੀਮਾ ਅੱਜ ਆਪਣਾ 37ਵਾਂ ਜਨਮਦਿਨ ਮਨਾ ਰਹੇ ਹਨ। ਕਰਤਾਰ ਚੀਮਾ ਪੰਜਾਬੀ ਇੰਡਸਟਰੀ ਨਾਲ ਕਾਫੀ ਸਮੇਂ ਤੋਂ ਜੁੜੇ ਹੋਏ ਹਨ, ਉਨ੍ਹਾਂ ਨੇ ਅਪਣੀ ਮਿਹਨਤ ਸਦਕਾ ਅਦਾਕਾਰੀ ਦੇ ਖੇਤਰ ਵਿਚ ਆਪਣੀ ਵੱਖਰੀ ਪਛਾਣ ਬਣਾਈ ਹੈ। ਦੱਸ ਦਈਏ ਕਿ ਕਰਤਾਰ ਚੀਮਾ ਜੋ ਕੇ ਕਿਸਾਨ ਪਰਿਵਾਰ ਨਾਲ ਸਬੰਧ ਰੱਖਦੇ ਹਨ। ਉਨ੍ਹਾਂ ਨੇ ਕਰੀਬ ਇਕ ਦਹਾਕਾ ਪਹਿਲਾਂ ਬਤੌਰ ਮਾਡਲ ਇਸ ਖੇਤਰ ’ਚ ਆਪਣੀ ਸ਼ੁਰੂਆਤ ਕੀਤੀ ਸੀ।
PunjabKesari
ਕਰਤਾਰ ਚੀਮਾ ਨੇ ਸ਼ਹੀਦ ਉਧਮ ਸਿੰਘ ਸਰਕਾਰੀ ਕਾਲਜ ਸੁਨਾਮ ਤੋਂ ਗ੍ਰੈਜੂਏਸ਼ਨ ਕਰਨ ਮਗਰੋਂ ਪੰਜਾਬੀ ਯੂਨੀਵਰਸਿਟੀ ਪਟਿਆਲਾ ਤੋਂ ਥੀਏਟਰ ਐਂਡ ਟੈਲੀਵਿਜ਼ਨ ਦੀ ਮਾਸਟਰ ਡਿਗਰੀ ਹਾਸਲ ਕੀਤੀ। ਕਰਤਾਨ ਨੇ ਆਪਣੇ ਅਭਿਨੈ ਦੇ ਸਫਰ ਦੀ ਸ਼ੁਰੂਆਤ ਮਾਡਲ ਵਜੋਂ ਗੀਤ ‘ਇਕ ਧਿਰ ਛੱਡਣੀ ਪਊ..’ ਨਾਲ ਕੀਤੀ ਸੀ।
PunjabKesari
ਇਸ ਤੋਂ ਬਾਅਦ ਕਰਤਾਰ ਨੇ ਕਦੇ ਵੀ ਪਿੱਛੇ ਮੁੜ ਕੇ ਨਹੀਂ ਦੇਖਿਆ। ਕਰਤਾਰ ਚੀਮਾ ਜੋ ਕੇ ‘ਬੇਬੇ ਕਹਿੰਦੀ ਘਰ ਬਹਿਕੇ ਕੱਢ ਚਾਦਰਾਂ’, ‘ਯਾਰੀ ਜੱਟਾਂ ਦੇ ਮੁੰਡੇ ਨਾਲ ਲਾ ਲੈ’ ਤੇ ਕਈ ਸੈਂਕੜੇ ਸੰਗੀਤਕ ਵੀਡੀਓਜ਼ ਕੰਮ ਕਰ ਚੁੱਕੇ ਹਨ।
PunjabKesari
ਕਰਤਾਰ ਚੀਮਾ ‘ਮਿੱਟੀ’,‘ਸਿਕੰਦਰ’, ‘ਦੁਸ਼ਮਣ’ ਸਮੇਤ ਕਈ ਫਿਲਮਾਂ ਜਿਵੇਂ ‘ਹਸ਼ਰ’, ‘ਕਬੱਡੀ ਇਕ ਮਹੁੱਬਤ’ ਤੇ ‘ਮਿੱਟੀ ਨਾਲ ਫਰੋਲ ਜੋਗੀਆ’ ਰਾਹੀਂ ਵੱਖੋ-ਵੱਖ ਰੂਪ ’ਚ ਆਪਣੀ ਅਦਾਕਾਰੀ ਦਾ ਲੋਹਾ ਮੰਨਵਾ ਚੁੱਕੇ ਹਨ।
PunjabKesari

PunjabKesari



ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

manju bala

This news is Edited By manju bala

Related News