ਕਸ਼ਮੀਰਾ ਯਮਲਾ ਜੱਟ 550ਵੇਂ ਪ੍ਰਕਾਸ਼ ਪੁਰਬ ਮੌਕੇ ''ਸਤਿਗੁਰੂ ਨਾਨਕ ਤੇਰੀ...'' ਨਾਲ ਕਰਨਗੇ ਸੰਗਤਾਂ ਨੂੰ ਨਿਹਾਲ

11/4/2019 4:13:41 PM

ਜਲੰਧਰ (ਬਿਊਰੋ) — 'ਸਤਿਗੁਰੂ ਨਾਨਕ ਤੇਰੀ ਲੀਲਾ ਨਿਆਰੀ ਹੈ' ਗੀਤ ਅੱਜ ਤੋਂ 50 ਸਾਲ ਪਹਿਲਾਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 500ਵੇਂ ਪ੍ਰਕਾਸ਼ ਪੁਰਬ ਮੌਕੇ ਯਮਲਾ ਜੱਟ ਨੇ ਲੋਕਾਂ ਨੂੰ ਸਮਰਪਿਤ ਕੀਤਾ ਸੀ। ਹੁਣ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਮੁੜ ਤੋਂ ਇਹੀ ਲੋਕ ਗੀਤ ਉਨ੍ਹਾਂ ਦੇ ਪੋਤੇ ਕਸ਼ਮੀਰਾ ਯਮਲਾ ਜੱਟ ਸੰਗਤਾਂ ਨੂੰ ਸਮਰਪਿਤ ਕਰਨ ਜਾ ਰਹੇ ਹਨ। 550ਵੇਂ ਪ੍ਰਕਾਸ਼ ਪੁਰਬ ਮੌਕੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ 'ਚ ਕਰਵਾਏ ਗਏ ਸਮਾਗਮਾਂ 'ਚ ਆਪਣੀ ਪਰਫਾਰਮੈਂਸ ਦੇਣ ਤੋਂ ਬਾਅਦ ਕਸ਼ਮੀਰਾ ਯਮਲਾ ਜੱਟ ਨੇ 'ਜਗਬਾਣੀ' ਦੀ ਟੀਮ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਯਮਲਾ ਜੱਟ ਦੇ ਪਰਿਵਾਰਕ ਮੈਂਬਰ ਹੀ ਮਿਲ ਕੇ ਸੱਭਿਆਚਾਰ ਨਾਲ ਸਬੰਧਤ ਇਹ ਗੀਤ ਲੋਕਾਂ ਨੂੰ ਸਮਰਪਿਤ ਕਰ ਰਹੇ ਹਨ ਅਤੇ ਉਨ੍ਹਾਂ ਦਾ ਮੁੱਖ ਟੀਚਾ ਆਪਣੇ ਵਿਰਸੇ ਨਾਲ ਨੌਜਵਾਨ ਪੀੜ੍ਹੀ ਨੂੰ ਜੋੜੀ ਰੱਖਣਾ ਹੈ। 550ਵੇਂ ਪ੍ਰਕਾਸ਼ ਪੁਰਬ ਮੌਕੇ ਇਹ ਗੀਤ ਉਨ੍ਹਾਂ ਲੋਕਾਂ ਨੂੰ ਸਮਰਪਿਤ ਕਰਨ ਜਾ ਰਹੇ ਹਨ, ਜੋ ਉਨ੍ਹਾਂ ਦੇ ਦਾਦਾ ਜੀ ਨੇ ਅੱਜ ਤੋਂ 50 ਸਾਲ ਪਹਿਲਾਂ ਗਾਇਆ ਸੀ।

ਦੱਸਣਯੋਗ ਹੈ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜਿੱਥੇ ਵੱਖ-ਵੱਖ ਧਾਰਮਿਕ ਸਮਾਗਮ ਕਰਵਾਏ ਜਾ ਰਹੇ ਹਨ, ਉੱਥੇ ਹੀ ਦੂਜੇ ਪਾਸੇ ਧਾਰਮਿਕ ਗੀਤ ਅਤੇ ਸ਼ਬਦ ਵੀ ਰਿਲੀਜ਼ ਹੋ ਰਹੇ ਹਨ, ਜੋ ਸੰਗਤਾਂ ਨੂੰ ਨਿਹਾਲ ਕਰ ਰਹੇ ਹਨ।



ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

Related News