ਅਦਾਕਾਰਾ ਕਿਮੀ ਵਰਮਾ ਨੇ ਸਾਂਝੀਆਂ ਕੀਤੀਆਂ ਆਪਣੀ ਨਵ-ਜਨਮੀ ਧੀ ਦੀਆਂ ਤਸਵੀਰਾਂ

5/7/2020 8:23:58 AM

ਜਲੰਧਰ (ਵੈੱਬ ਡੈਸਕ) — ਪੰਜਾਬੀ ਅਦਾਕਾਰਾ ਕਿਮੀ ਵਰਮਾ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਆਪਣੀ ਨਵ-ਜਨਮੀ ਧੀ ਦੀ ਇਕ ਤਸਵੀਰ ਸ਼ੇਅਰ ਕੀਤੀ ਹੈ। ਇਸ ਤਸਵੀਰ ਨੂੰ ਸ਼ੇਅਰ ਕਰਦਿਆਂ ਕਿਮੀ ਵਰਮਾ ਨੇ ਕੈਪਸ਼ਨ ਵਿਚ ਲਿਖਿਆ,''17 ਦਿਨ ਦੀ ਹੋ ਗਈ ਪ੍ਰਮਾਤਮਾ ਦੀ ਬਖਸ਼ਿਸ਼ ਸਦਕਾ।'' ਇਸ ਤਸਵੀਰ ਨੂੰ ਸ਼ੇਅਰ ਕਰਨ ਤੋਂ ਬਾਅਦ ਉਨ੍ਹਾਂ ਦੇ ਪ੍ਰਸ਼ੰਸ਼ਕਾਂ ਵਲੋਂ ਵਧਾਈ ਦੇਣ ਦਾ ਸਿਲਸਿਲਾ ਸ਼ੁਰੂ ਹੋ ਗਿਆ। ਉਨ੍ਹਾਂ ਨੇ ਇਕ ਤਸਵੀਰ ਆਪਣੀ ਫੇਸਬੁੱਕ 'ਤੇ ਵੀ ਸ਼ੇਅਰ ਕੀਤੀ ਹੈ, ਜਿਸ ਤੋਂ ਬਾਅਦ ਸੋਸ਼ਲ ਮੀਡੀਆ 'ਤੇ ਕੁਮੈਂਟਸ ਦਾ ਹੜ੍ਹ ਜਿਹਾ ਆ ਗਿਆ। ਕਿਮੀ ਵਰਮਾ ਲਾਸ ਏਂਜਲਸ ਵਿਚ ਆਪਣੇ ਪਤੀ ਨਾਲ ਰਹਿ ਰਹੀ ਹੈ। ਇਸ ਤੋਂ ਪਹਿਲਾਂ ਵੀ ਕਿਮੀ ਵਰਮਾ ਦੀ ਇਕ ਧੀ ਹੈ। 

ਦੱਸ ਦੇਈਏ ਕਿ ਕਿਮੀ ਵਰਮਾ ਦਾ ਸਬੰਧ ਲੁਧਿਆਣਾ ਸ਼ਹਿਰ ਨਾਲ ਹੈ ਅਤੇ ਉਹ ਹਰਭਜਨ ਮਾਨ ਦੀਆਂ ਕਈ ਫ਼ਿਲਮਾਂ ਵਿਚ ਕੰਮ ਕਰ ਚੁੱਕੀ ਹੈ ਪਰ ਉਨ੍ਹਾਂ ਨੇ ਆਪਣੇ ਫ਼ਿਲਮੀ ਕਰੀਅਰ ਦੀ ਸ਼ੁਰੂਆਤ 'ਨਸੀਬੋ' ਫਿਲਮ ਨਾਲ ਕੀਤੀ ਸੀ। ਉਨ੍ਹਾਂ ਦਾ ਪਿਛੋਕੜ ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਦੇ ਜਗਰਾਓਂ ਨਾਲ ਹੈ। ਉਨ੍ਹਾਂ ਨੇ ਆਪਣੀ ਮੁੱਢਲੀ ਸਿੱਖਿਆ ਜਗਰਾਓਂ ਵਿਚ ਹੀ ਪੂਰੀ ਕੀਤੀ।

 
 
 
 
 
 
 
 
 
 
 
 
 
 

17 days old now:) Blessed 💖

A post shared by Kimi Verma (@kimi.verma) on May 3, 2020 at 5:02pm PDT

ਉਨ੍ਹਾਂ ਦੇ ਪਿਤਾ ਇਕ ਮਸ਼ਹੂਰ ਫੋਟੋਗ੍ਰਾਫਰ ਹਨ ਅਤੇ ਉਨ੍ਹਾਂ ਦਾ ਇਕ ਫੋਟੋ ਸਟੂਡੀਓ ਵੀ ਲੁਧਿਆਣਾ ਵਿਚ ਹੈ। ਕਿਮੀ ਵਰਮਾ 'ਅਸਾਂ ਨੂੰ ਮਾਣ ਵਤਨਾਂ ਦਾ', 'ਅੱਜ ਦੇ ਰਾਂਝੇ', 'ਇਕ ਕੁੜੀ ਪੰਜਾਬ ਦੀ', 'ਮੇਰਾ ਪਿੰਡ ਮਾਈ ਹੋਮ', 'ਸਤਿ ਸ਼੍ਰੀ ਅਕਾਲ', 'ਜੀ ਆਇਆ ਨੂੰ', 'ਸ਼ਹੀਦ ਊਧਮ ਸਿੰਘ' ਅਤੇ 'ਖੂਨ ਦਾ ਦਾਜ' ਸਮੇਤ ਕਈ ਫ਼ਿਲਮਾਂ ਵਿਚ ਕੰਮ ਕਰ ਚੁੱਕੀ ਹੈ।      

 
 
 
 
 
 
 
 
 
 
 
 
 
 

Blessed during the Covid -19 lockdown! My new daughter was born on April 16th, my fondest memory of this Coronavirus lockdown! Feeling blessed!

A post shared by Kimi Verma (@kimi.verma) on May 6, 2020 at 3:35pm PDTਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

sunita

This news is Content Editor sunita

Related News