ਪਿਤਾ ਨੂੰ ਯਾਦ ਕਰਕੇ ਭਾਵੁਕ ਹੋਈ ਐਸ਼ਵਰਿਆ ਰਾਏ, ਲਿਖਿਆ ਮੈਸੇਜ
3/19/2020 4:35:24 PM

ਮੁੰਬਈ(ਬਿਊਰੋ)- ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਐਸ਼ਵਰਿਆ ਰਾਏ ਬੱਚਨ ਨੇ ਹਾਲ ਹੀ ਵਿਚ ਆਪਣੇ ਇੰਸਟਾਗ੍ਰਾਮ ’ਤੇ ਪਿਤਾ ਦੀ ਬਰਸੀ ’ਤੇ ਭਾਵੁਕ ਪੋਸਟ ਸਾਂਝੀ ਕੀਤੀ ਹੈ। ਉਨ੍ਹਾਂ ਨੇ ਪਿਤਾ ਦੇ ਫੋਟੋ ਫਰੇਮ ਨਾਲ ਤਸਵੀਰਾਂ ਵੀ ਸਾਂਝੀਆਂ ਕੀਤੀਆਂ ਹਨ।
ਐਸ਼ਵਰਿਆ ਰਾਏ ਬੱਚਨ ਨੇ ਤਸਵੀਰਾਂ ਨਾਲ ਇਕ ਕੈਪਸ਼ਨ ਵੀ ਲਿਖਿਆ ਹੈ। ਐਸ਼ਵਰਿਆ ਰਾਏ ਨੇ ਲਿਖਿਆ,‘‘ਅਸੀਂ ਆਪਣੇ ਪਿਤਾ ਨੂੰ ਬਹੁਤ ਪਿਆਰ ਕਰਦੇ ਹਾਂ ਤੇ ਅੱਗੇ ਵੀ ਕਰਦੇ ਰਹਾਂਗੇ। ਸਾਡੇ ਗਾਡੀਅਨ ਐਂਜਲ।’’
✨🥰❤️LOVE YOU OUR DADDYYY- AJJAAA FOREVER AND BEYOND 💖😘Our Guardian Angel Alllllways🥰🤗✨🌈💕✨
A post shared by AishwaryaRaiBachchan (@aishwaryaraibachchan_arb) on Mar 18, 2020 at 6:55am PDT
ਦੱਸ ਦੇਈਏ ਕਿ ਐਸ਼ਵਰਿਆ ਰਾਏ ਦੇ ਪਿਤਾ ਜੀ ਨੇ ਸਾਲ 2017 ’ਚ ਇਸ ਦੁਨੀਆ ਨੂੰ ਅਲਵਿਦਾ ਕਿਹਾ ਸੀ। ਐਸ਼ਵਰਿਆ ਰਾਏ ਦੇ ਪਿਤਾ ਕੈਂਸਰ ਦੀ ਬੀਮਾਰੀ ਨਾਲ ਪੀੜਤ ਸਨ, ਜਿਸ ਦੇ ਚੱਲਦੇ ਉਨ੍ਹਾਂ ਦਾ ਦਿਹਾਂਤ ਹੋ ਗਿਆ ਸੀ।
ਇਹ ਵੀ ਪੜ੍ਹੋ: ਲਗਜ਼ਰੀ ਗੱਡੀਆਂ ਦੇ ਸ਼ੌਕੀਨ ਹਨ ਬਾਲੀਵੁੱਡ ਦੇ ਇਹ ਸਿਤਾਰੇ, ਕਰੋੜਾਂ ’ਚ ਹੈ ਕੀਮਤ
ਇਹ ਵੀ ਪੜ੍ਹੋ: ਕੋਰੋਨਾ ਤੋਂ ਡਰੇ ਅਮਿਤਾਭ, ਕਿਹਾ- ਮੁੰਬਈ ਸ਼ਹਿਰ ਨੂੰ ਇੰਨਾ ਸ਼ਾਂਤ ਪਹਿਲਾਂ ਕਦੇ ਨਹੀਂ ਦੇਖਿਆ
ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ