ਸੋਸ਼ਲ ਮੀਡੀਆ ''ਤੇ ਵਾਇਰਲ ਹੋਈਆਂ ਕੁਲਵਿੰਦਰ ਬਿੱਲਾ ਦੀ ਧੀ ਦੀਆਂ ਕਿਊਟ ਤਸਵੀਰਾਂ
5/19/2020 4:37:47 PM

ਜਲੰਧਰ (ਬਿਊਰੋ) — ਪੰਜਾਬੀ ਗਾਇਕ ਕੁਲਵਿੰਦਰ ਬਿੱਲਾ ਨੇ ਆਪਣੀ ਧੀ ਸਾਂਝ ਦੀਆਂ ਤਸਵੀਰਾਂ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਸਾਂਝੀਆਂ ਕੀਤੀਆਂ ਹਨ। ਇਨ੍ਹਾਂ ਤਸਵੀਰਾਂ 'ਚ ਉਨ੍ਹਾਂ ਦੀ ਧੀ ਦਾ ਬਹੁਤ ਹੀ ਕਿਊਟ ਅੰਦਾਜ਼ ਦੇਖਣ ਨੂੰ ਮਿਲ ਰਿਹਾ ਹੈ। ਕੁਲਵਿੰਦਰ ਬਿੱਲਾ ਆਪਣੀ ਧੀ ਦੀਆਂ ਅਕਸਰ ਵੀਡੀਓਜ਼ ਅਤੇ ਤਸਵੀਰਾਂ ਸਾਂਝੀਆਂ ਕਰਦੇ ਰਹਿੰਦੇ ਹਨ।
ਕੁਲਵਿੰਦਰ ਬਿੱਲਾ ਪੰਜਾਬੀ ਇੰਡਸਟਰੀ 'ਚ ਲਗਾਤਾਰ ਸਰਗਰਮ ਹਨ। ਉਨ੍ਹਾਂ ਨੇ ਨਾਂ ਸਿਰਫ ਪੰਜਾਬੀ ਮਿਊਜ਼ਿਕ ਇੰਡਸਟਰੀ 'ਚ ਆਪਣੀ ਖਾਸ ਜਗ੍ਹਾ ਬਣਾਈ ਹੈ ਸਗੋ ਪਾਲੀਵੁੱਡ 'ਚ ਵੀ ਆਪਣੀ ਅਦਾਕਾਰੀ ਨਾਲ ਲੋਕਾਂ ਦਾ ਦਿਲ ਜਿੱਤਿਆ ਹੈ। ਹੁਣ ਤੱਕ ਉਹ ਕਈ ਫਿਲਮਾਂ 'ਚ ਨਜ਼ਰ ਆ ਚੁੱਕੇ ਹਨ।
#motivation #Fit #Raho #lv #U #sab #nu #Stay #Home #Stay #Fit
A post shared by Kulwinderbilla (@kulwinderbilla) on Apr 2, 2020 at 6:11am PDT
ਦੱਸਣਯੋਗ ਹੈ ਕਿ ਕੁਲਵਿੰਦਰ ਬਿੱਲਾ ਨੇ 'ਕੀ ਹੋਇਆ ਜੇ ਮੇਰਾ ਸੱਜਣ ਕਾਲਾ' ਅਤੇ 'ਮੇਰਾ ਦੇਸ਼ ਹੋਵੇ ਪੰਜਾਬ' ਗੀਤ ਨਾਲ ਪ੍ਰਸਿੱਧੀ ਖੱਟੀ। ਕੁਲਵਿੰਦਰ ਬਿੱਲਾ ਦਾ ਪੂਰਾ ਨਾਂ ਕੁਲਵਿੰਦਰ ਸਿੰਘ ਜੱਸੜ ਹੈ। ਇਸ ਤੋਂ ਪਹਿਲਾਂ ਵੀ ਕੁਲਵਿੰਦਰ ਬਿੱਲਾ ਆਪਣੀ ਧੀ ਨਾਲ ਕਈ ਵਾਰ ਤਸਵੀਰਾਂ ਸ਼ੇਅਰ ਕਰ ਚੁੱਕੇ ਹਨ।
#97DeYaar #thnku aina pyaar den lai.
A post shared by Kulwinderbilla (@kulwinderbilla) on May 2, 2020 at 1:07am PDT
ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ