ਗੁਲਾਬੀ ਲਹਿੰਗੇ ''ਚ ਬੇਹੱਦ ਕਿਊਟ ਨਜ਼ਰ ਆਈ ਕੁਲਵਿੰਦਰ ਬਿੱਲਾ ਦੀ ''ਸਾਂਝ''
12/6/2019 10:05:35 AM
ਜਲੰਧਰ (ਬਿਊਰੋ) — ਪੰਜਾਬੀ ਗਾਇਕ ਤੇ ਅਦਾਕਾਰ ਕੁਲਵਿੰਦਰ ਬਿੱਲਾ ਨੇ ਆਪਣੇ ਇੰਸਟਾਗ੍ਰਾਮ 'ਤੇ ਬਹੁਤ ਪਿਆਰੀ ਜਿਹੀ ਤਸਵੀਰ ਸਾਂਝੀ ਕੀਤੀ ਹੈ। ਉਨ੍ਹਾਂ ਨੇ ਆਪਣੀ ਧੀ ਦੀ ਕਿਊਟ ਜਿਹੀ ਤਸਵੀਰ ਸ਼ੇਅਰ ਕਰਦੇ ਹੋਏ ਕੈਪਸ਼ਨ 'ਚ ਲਿਖਿਆ, ''ਸਾਡੀ ਚਿੜੀ ਸਾਂਝ''। ਇਸ ਤਸਵੀਰ 'ਚ ਸਾਂਝ ਪੰਜਾਬੀ ਪਹਿਰਾਵੇ 'ਚ ਨਜ਼ਰ ਆ ਰਹੀ ਹੈ। ਇਸ ਦੌਰਾਨ ਸਾਂਝ ਗੁਲਾਬੀ ਰੰਗ ਲਹਿੰਗੇ 'ਚ ਬਹੁਤ ਹੀ ਪਿਆਰੀ ਦਿਸ ਰਹੀ ਹੈ। ਇਸ ਤਸਵੀਰ ਨੂੰ ਦਰਸ਼ਕਾਂ ਦੇ ਨਾਲ ਪੰਜਾਬੀ ਕਲਾਕਾਰ ਵੱਲੋਂ ਵੀ ਖੂਬ ਪਸੰਦ ਕੀਤਾ ਜਾ ਰਿਹਾ ਹੈ।
ਜੇ ਗੱਲ ਕਰੀਏ ਕੁਲਵਿੰਦਰ ਬਿੱਲਾ ਦੇ ਵਰਕ ਫਰੰਟ ਦੀ ਤਾਂ ਉਹ ਹਾਲ ਹੀ 'ਚ ਸ਼ਿਪਰਾ ਗੋਇਲ ਨਾਲ ਡਿਊਟ ਸੌਂਗ 'ਬਲਗੇੜੀ' ਨਾਲ ਦਰਸ਼ਕਾਂ ਦਾ ਦਿਲ ਜਿੱਤ ਚੁੱਕੇ ਹਨ। ਇਸ ਗੀਤ ਨੂੰ ਵੀ ਸਰੋਤਿਆਂ ਵੱਲੋਂ ਖੂਬ ਪਸੰਦ ਕੀਤਾ ਗਿਆ। ਪੰਜਾਬੀ ਗੀਤਾਂ ਨਾਲ ਉਹ ਪੰਜਾਬੀ ਫਿਲਮਾਂ 'ਚ ਕਾਫੀ ਸਰਗਰਮ ਹਨ। ਉਹ ਬਹੁਤ ਜਲਦ ਟੈਲੀਵਿਜ਼ਨ ਫ਼ਿਲਮ ਦੇ ਨਾਲ ਵੱਡੇ ਪਰਦੇ ਉੱਤੇ ਨਜ਼ਰ ਆਉਣਗੇ ।
ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ
Related News
16 hours ago
'ਸੰਜੇ ਦੱਤ ਦੇ ਵਾਲ ਖਿੱਚ ਕੇ ਥੱਪੜ ਮਾਰਿਆ', ਅਦਾਕਾਰ ਨੂੰ ਗ੍ਰਿਫ਼ਤਾਰ ਕਰਨ ਵਾਲੇ ਅਫਸਰ ਦਾ ਵੱਡਾ ਖੁਲਾਸਾ
