ਨਮ ਅੱਖਾਂ ਨਾਲ ਲਾਚੀ ਬਾਵਾ ਨੂੰ ਦਿੱਤੀ ਗਈ ਸ਼ਰਧਾਂਜਲੀ

2/21/2020 4:38:53 PM

ਅੰਮ੍ਰਿਤਸਰ(ਸੁਮਿਤ ਖੰਨਾ)- ਲੰਮੀ ਹੇਕ ਵਾਲੀ ਗਾਇਕਾ ਗੁਰਮੀਤ ਬਾਵਾ ਦੀ ਧੀ ਗਾਇਕਾ ਲਾਚੀ ਬਾਵਾ ਦਾ ਬੀਤੀ 12 ਫਰਵਰੀ ਨੂੰ ਦਿਹਾਂਤ ਹੋ ਗਿਆ ਸੀ। ਗੰਭੀਰ ਬਿਮਾਰੀ ਨਾਲ ਜੂਝ ਰਹੀ ਲਾਚੀ ਬਾਵਾ ਦੇ ਜਾਣ ਨਾਲ ਜਿੱਥੇ ਪੰਜਾਬੀ ਸੰਗੀਤ ਜਗਤ ਨੂੰ ਗਹਿਰਾ ਸਦਮਾ ਲੱਗਾ, ਉਥੇ ਹੀ ਲਾਚੀ ਬਾਵਾ ਦੇ ਪਰਿਵਾਰ ਨੂੰ ਵੀ ਨਾ ਪੂਰਾ ਹੋਣ ਵਾਲਾ ਘਾਟਾ ਵੀ ਪਿਆ ਹੈ।

ਗੁਰੂ ਨਗਰੀ ਅੰਮ੍ਰਿਤਸਰ ਨਾਲ ਸੰਬੰਧਿਤ ਲਾਚੀ ਬਾਵਾ ਦੀ ਆਤਮਿਕ ਸ਼ਾਂਤੀ ਲਈ ਅੱਜ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ ਅੰਮ੍ਰਿਤਸਰ 'ਚ ਆਯੋਜਿਤ ਕੀਤਾ ਗਿਆ। ਜਿੱਥੇ ਪਰਿਵਾਰਿਕ ਮੈਂਬਰਾਂ, ਕਲਾ ਅਤੇ ਸੰਗੀਤ ਜਗਤ ਨਾਲ ਸੰਬੰਧਿਤ ਕਲਾਕਾਰਾਂ ਵੱਲੋਂ ਲਾਚੀ ਬਾਵਾ ਨੂੰ ਸ਼ਰਧਾਂਜਲੀ ਦਿੱਤੀ ਗਈ।
 ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

manju bala

This news is Edited By manju bala

Related News