ਗੈਰੀ ਸੰਧੂ ਦੀ ਆਵਾਜ਼ 'ਚ 'ਲਾਈਏ ਜੇ ਯਾਰੀਆਂ' ਦਾ ਗੀਤ 'ਮੇਰੀ ਆਕੜ' ਰਿਲੀਜ਼ (ਵੀਡੀਓ)

6/4/2019 1:25:56 PM

ਜਲੰਧਰ (ਬਿਊਰੋ) : 5 ਜੂਨ ਨੂੰ ਸਿਨੇਮਾ ਘਰਾਂ 'ਚ ਦਸਤਕ ਦੇਣ ਜਾ ਰਹੀ ਪੰਜਾਬੀ ਫਿਲਮ 'ਲਾਈਏ ਜੇ ਯਾਰੀਆਂ' ਦਾ ਅਗਲਾ ਗੀਤ 'ਮੇਰੀ ਆਕੜ' ਰਿਲੀਜ਼ ਹੋ ਚੁੱਕਾ ਹੈ, ਜਿਸ ਦਰਸ਼ਕਾਂ ਵਲੋਂ ਬਾਕੀ ਗੀਤਾਂ ਵਾਂਗ ਖੂਬ ਪਸੰਦ ਕੀਤਾ ਜਾ ਰਿਹਾ ਹੈ। 'ਮੇਰੀ ਆਕੜ' ਗੀਤ ਨੂੰ ਪੰਜਾਬੀ ਸੰਗੀਤ ਜਗਤ ਦੇ ਗਾਇਕ ਗੈਰੀ ਸੰਧੂ ਨੇ ਆਪਣੀ ਮਿੱਠੜੀ ਆਵਾਜ਼ ਨਾਲ ਸ਼ਿੰਗਾਰਿਆ ਹੈ। ਇਸ ਗੀਤ ਨੂੰ ਗੈਰੀ ਸੰਧੂ ਬੇਹੱਦ ਹੀ ਸ਼ਾਨਦਾਰ ਗਾਇਆ ਹੈ। ਫਿਲਮ ਦੇ ਇਸ ਗੀਤ ਨੂੰ ਹਰੀਸ਼ ਵਰਮਾ ਤੇ ਰੁਬੀਨਾ ਬਾਜਵਾ 'ਤੇ ਫਿਲਮਾਇਆ ਗਿਆ ਹੈ। 'ਮੇਰੀ ਆਕੜ' ਗੀਤ ਦੇ ਬੋਲ ਹੈਪੀ ਪਰਸੋਵਾਲ ਨੇ ਲਿਖੇ ਹਨ ਜਦੋਂਕਿ ਗੀਤ ਨੂੰ ਮਿਊਜ਼ਿਕ ਇੰਟੈਂਸ ਨੇ ਦਿੱਤਾ ਹੈ। ਇਸ ਗੀਤ ਨੂੰ 'ਰਿਦਮ ਬੁਆਏਜ਼' ਦੇ ਬੈਨਰ ਹੇਠ ਰਿਲੀਜ਼ ਕੀਤਾ ਗਿਆ ਹੈ।


ਦੱਸ ਦਈਏ ਕਿ 'ਲਾਈਏ ਜੇ ਯਾਰੀਆਂ' ਫਿਲਮ 'ਚ ਅਮਰਿੰਦਰ ਗਿੱਲ, ਹਰੀਸ਼ ਵਰਮਾ, ਰੂਪੀ ਗਿੱਲ ਤੇ ਰੁਬੀਨਾ ਬਾਜਵਾ ਵਰਗੇ ਕਲਾਕਾਰ ਮੁੱਖ ਭੂਮਿਕਾ 'ਚ ਨਜ਼ਰ ਆਉਣਗੇ। ਇਸ ਫਿਲਮ ਨੂੰ ਸੁੱਖ ਸੰਘੇੜਾ ਨੇ ਡਾਇਰੈਕਟ ਕੀਤਾ ਹੈ। 'ਲਾਈਏ ਜੇ ਯਾਰੀਆਂ' ਫਿਲਮ ਅਮਰਿੰਦਰ ਗਿੱਲ ਦੇ ਹੋਮ ਪ੍ਰੋਡਕਸ਼ਨ ਰਿਦਮ ਬੁਆਏਜ਼ ਦੇ ਬੈਨਰ ਹੇਠ ਹੀ ਬਣਾਈ ਗਈ ਹੈ, ਜਿਸ ਦੀ ਕਹਾਣੀ ਧੀਰਜ ਰਤਨ ਨੇ ਲਿਖੀ ਹੈ ਅਤੇ ਡਾਇਲਾਗਜ਼ ਅੰਬਰਦੀਪ ਸਿੰਘ ਤੇ ਧੀਰਜ ਰਤਨ ਨੇ ਮਿਲ ਕੇ ਲਿਖੇ ਹਨ।ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

Related News