ਲਾਈਏ ਜੇ ਯਾਰੀਆਂ'' ਫਿਲਮ ਦਾ ਤੀਜਾ ਗੀਤ ''ਮੱਠੀ ਮੱਠੀ'' ਰਿਲੀਜ਼ (ਵੀਡੀਓ)

6/1/2019 4:06:17 PM

ਜਲੰਧਰ (ਬਿਊਰੋ)— ਪੰਜਾਬੀ ਫਿਲਮ 'ਲਾਈਏ ਜੇ ਯਾਰੀਆਂ' ਭਾਰਤ 'ਚ 5 ਜੂਨ ਤੇ ਵਿਦੇਸ਼ਾਂ 'ਚ 7 ਜੂਨ ਨੂੰ ਰਿਲੀਜ਼ ਹੋਣ ਜਾ ਰਹੀ ਹੈ। ਫਿਲਮ ਦੇ ਹੁਣ ਤੱਕ ਦੋ ਗੀਤ ਰਿਲੀਜ਼ ਕੀਤੇ ਗਏ ਸਨ, ਜਿਨ੍ਹਾਂ ਨੂੰ ਦਰਸ਼ਕਾਂ ਨੇ ਖੂਬ ਪਸੰਦ ਕੀਤਾ ਹੈ ਤੇ ਅੱਜ ਫਿਲਮ ਦਾ ਤੀਜਾ ਗੀਤ 'ਮੱਠੀ ਮੱਠੀ' ਰਿਲੀਜ਼ ਹੋਇਆ ਹੈ। ਇਸ ਗੀਤ ਨੂੰ ਅਮਰਿੰਦਰ ਗਿੱਲ ਨੇ ਗਾਇਆ ਹੈ। ਬੀਰ ਸਿੰਘ ਵਲੋਂ ਲਿਖੇ ਇਸ ਗੀਤ ਨੂੰ ਸੰਗੀਤ ਡਾ. ਜ਼ਿਊਸ ਨੇ ਦਿੱਤਾ ਹੈ। ਰਿਧਮ ਬੁਆਏਜ਼ ਦੇ ਯੂਟਿਊਬ ਚੈਨਲ 'ਤੇ ਰਿਲੀਜ਼ ਹੋਏ ਇਸ ਗੀਤ 'ਚ ਅਮਰਿੰਦਰ ਗਿੱਲ ਦਾ ਬਹੁਤ ਹੀ ਖੂਬਸੂਰਤ ਅੰਦਾਜ਼ ਦੇਖਣ ਨੂੰ ਮਿਲ ਰਿਹਾ ਹੈ।

ਦੱਸਣਯੋਗ ਹੈ ਕਿ 'ਲਾਈਏ ਜੇ ਯਾਰੀਆਂ' ਫਿਲਮ 'ਚ ਹਰੀਸ਼ ਵਰਮਾ, ਰੂਪੀ ਗਿੱਲ, ਰੁਬੀਨਾ ਬਾਜਵਾ ਤੇ ਅਮਰਿੰਦਰ ਗਿੱਲ ਮੁੱਖ ਭੂਮਿਕਾ ਨਿਭਾਅ ਰਹੇ ਹਨ। ਫਿਲਮ ਦੀ ਕਹਾਣੀ ਤੇ ਸਕ੍ਰੀਨਪਲੇਅ ਧੀਰਜ ਰਤਨ ਨੇ ਲਿਖਿਆ ਹੈ, ਜਦਕਿ ਡਾਇਲਾਗਸ ਅੰਬਰਦੀਪ ਸਿੰਘ ਨੇ ਲਿਖੇ ਹਨ। ਫਿਲਮ ਇਕ ਰੋਮਾਂਟਿਕ ਡਰਾਮਾ ਹੋਵੇਗੀ, ਜਿਸ ਨੂੰ ਕਈ ਪੰਜਾਬੀ ਗਾਣਿਆਂ ਦੀ ਵੀਡੀਓ ਬਣਾ ਚੁੱਕੇ ਸੁੱਖ ਸੰਘੇੜਾ ਨੇ ਡਾਇਰੈਕਟ ਕੀਤਾ ਹੈ। ਸੁੱਖ ਸੰਘੇੜਾ ਦੀ ਬਤੌਰ ਡਾਇਰੈਕਟਰ ਇਹ ਪਹਿਲੀ ਪੰਜਾਬੀ ਫਿਲਮ ਹੈ। 'ਪਪੀਲੀਓ ਮੀਡੀਆ' ਤੇ 'ਰਿਧਮ ਬੁਆਏਜ਼ ਡਿਸਟ੍ਰੀਬਿਊਸ਼ਨ' ਵਲੋਂ ਇਸ ਫਿਲਮ ਨੂੰ ਪ੍ਰੋਡਿਊਸ ਕੀਤਾ ਗਿਆ ਹੈ। ਫਿਲਮ ਦੇ ਪ੍ਰੋਡਿਊਸਰ ਕਾਰਜ ਗਿੱਲ ਹਨ।



ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

Lakhan

This news is Edited By Lakhan

Related News