ਲਤਾ ਮੰਗੇਸ਼ਕਰ ਦੀ ਜਾਨ ਖਤਰੇ ''ਚ ਦੇਖ ਚਿੰਤਾ ''ਚ ਡੁੱਬੇ ਮਹਾਰਾਸ਼ਟਰ ਦੇ ਗਵਰਨਰ

11/13/2019 3:30:41 PM

ਮੁੰਬਈ (ਬਿਊਰੋ) — ਐਵਰਗ੍ਰੀਨ ਗਾਇਕਾ ਲਤਾ ਮੰਗੇਸ਼ਕਰ ਬੀਤੇ ਦੋ ਦਿਨਾਂ ਤੋਂ ਬ੍ਰੀਚ ਕੈਂਡੀ ਹਸਪਤਾਲ 'ਚ ਭਰਤੀ ਹਨ। ਉਨ੍ਹਾਂ ਦੇ ਫੇਫੜਿਆਂ 'ਚ ਕਾਫੀ ਇਨਫੈਕਸ਼ਨ ਹੋ ਗਿਆ ਸੀ, ਜਿਸ ਕਾਰਨ ਉਨ੍ਹਾਂ ਨੂੰ ਸਾਹ ਲੈਣ 'ਚ ਕਾਫੀ ਮੁਸ਼ਕਿਲ ਹੋ ਰਹੀ ਸੀ। ਉਨ੍ਹਾਂ ਨੂੰ ਆਈ. ਸੀ. ਯੂ. 'ਚ ਵੈਂਟੀਲੇਟਰ 'ਤੇ ਰੱਖਿਆ ਗਿਆ ਹੈ। ਫਿਲਮ ਜਗਤ ਤੋਂ ਲੈ ਕੇ ਰਾਜਨੀਤੀ ਤੱਕ ਲੋਕ ਉਨ੍ਹਾਂ ਦੇ ਜਲਦ ਸਿਹਤਮੰਦ ਹੋਣ ਦੀਆਂ ਦੁਆਵਾਂ ਕਰ ਰਹੇ ਹਨ। ਇਸੇ ਦੌਰਾਨ ਮਹਾਰਾਸ਼ਟਰ ਦੇ ਰਾਜਪਾਲ ਭਗਤ ਸਿੰਘ ਕੋਸ਼ਯਾਰੀ ਨੇ ਵੀ ਉਨ੍ਹਾਂ ਦੇ ਜਲਦ ਠੀਕ ਹੋਣ ਦੀ ਕਾਮਨਾ ਕੀਤੀ ਹੈ। ਉਨ੍ਹਾਂ ਵਲੋਂ ਜਾਰੀ ਇਕ ਪੱਤਰ 'ਚ ਕਿਹਾ ਗਿਆ ਹੈ, ''ਮੈਂ ਤੁਹਾਡੀ ਸਿਹਤ ਬਾਰੇ ਜਾਣਨ ਲਈ ਚਿੰਤਿਤ ਹਾਂ। ਮੈਨੂੰ ਉਮੀਦ ਹੈ ਕਿ ਕੋਈ ਗੰਭੀਰ ਸਥਿਤੀ ਨਹੀਂ ਹੈ ਅਤੇ ਤੁਸੀਂ ਜਲਦ ਹੀ ਸਿਹਤਮੰਦ ਹੋ ਕੇ ਆਪਣੇ ਹੱਸਮੁਖ ਸੁਭਾਅ ਨਾਲ ਵਾਪਸ ਆ ਜਾਵੋਗੇ।'' ਇਸ ਤੋਂ ਪਹਿਲਾਂ ਲਤਾ ਮੰਗੇਸ਼ਕਰ ਦੇ ਪਰਿਵਾਰ ਵਲੋਂ ਜਾਰੀ ਬਿਆਨ 'ਚ ਕਿਹਾ ਗਿਆ ਹੈ, ''ਲਤਾ ਦੀਦੀ ਹੁਣ ਪਹਿਲਾਂ ਨਾਲੋਂ ਬੇਹਤਰ ਹਨ। ਸਾਰਿਆਂ ਦੀਆਂ ਦੁਆਵਾਂ ਲਈ ਧੰਨਵਾਦ। ਅਸੀਂ ਉਨ੍ਹਾਂ ਦੇ ਘਰ ਆਉਣ ਦਾ ਇਤਜ਼ਾਰ ਕਰ ਰਹੇ ਹਾਂ। ਸਾਡੇ ਨਾਲ ਬਣੇ ਰਹਿਣ ਤੇ ਸਾਡੀ ਨਿੱਜਤਾ ਦਾ ਸਨਮਾਨ ਕਰਨ ਲਈ ਧੰਨਵਾਦ।''

ਦੱਸ ਦਈਏ ਕਿ ਲਤਾ ਮੰਗੇਸ਼ਕਰ ਨੂੰ ਵੈਂਟੀਲੇਟਰ 'ਤੇ ਰੱਖਿਆ ਗਿਆ ਹੈ। ਅੱਜ ਸਵੇਰ ਤੋਂ ਬਾਅਦ ਹਸਪਤਾਲ ਤੋਂ ਕੋਈ ਹੈਲਥ ਅਪਡੇਟ ਜਾਰੀ ਨਹੀਂ ਕੀਤਾ ਗਿਆ ਪਰ ਹਸਪਤਾਲ ਤੋਂ ਜੁੜੇ ਇਕ ਸੂਤਰ ਨੇ ਨਿੱਜੀ ਅਖਬਾਰ ਨਾਲ ਗੱਲਬਾਤ ਕਰਦਿਆਂ ਦੱਸਿਆ ਹੈ ਕਿ ਲਤਾ ਮੰਗੇਸ਼ਕਰ ਜੀ ਨੂੰ ਵੈਂਟੀਲੇਟਰ 'ਤੇ ਰੱਖਿਆ ਗਿਆ ਹੈ। ਉਨ੍ਹਾਂ ਦੀ ਸਿਹਤ 'ਚ ਹੋਲੀ-ਹੋਲੀ ਸੁਧਾਰ ਹੋ ਰਿਹਾ ਹੈ ਪਰ ਉਹ ਖਤਰੇ ਤੋਂ ਬਾਹਰ ਨਹੀਂ ਹਨ।

ਦੱਸਣਯੋਗ ਹੈ ਕਿ ਲਤਾ ਮੰਗੇਸ਼ਕਰ ਨੇ ਹਿੰਦੀ, ਖੇਤਰੀ ਫਿਲਮਾਂ ਅਤੇ ਵਿਦੇਸ਼ੀ ਫਿਲਮਾਂ 'ਚ ਹਜ਼ਾਰਾਂ ਸਦਾਬਹਾਰ ਗੀਤ ਸਰੋਤਿਆਂ ਦੀ ਝੋਲੀ ਪਾਏ ਹਨ। ਉਨ੍ਹਾਂ ਦੀ ਆਖਰੀ ਫਿਲਮ 2004 'ਚ ਬਣੀ ਯਸ਼ ਚੋਪੜਾ ਦੀ ਫਿਲਮ 'ਵੀਰ ਜ਼ਾਰਾ' ਸੀ, ਜਿਸ ਦੇ ਗੀਤ ਸੁਪਰਹਿੱਟ ਹੋਏ। ਇਸ ਸਾਲ 30 ਮਾਰਚ ਨੂੰ ਉਨ੍ਹਾਂ ਭਾਰਤੀ ਫੌਜ ਨੂੰ ਸ਼ਰਧਾਂਜਲੀ ਵਜੋਂ ਗੀਤ 'ਸੌਗੰਧ ਮੁਝੇ ਇਸ ਮਿੱਟੀ ਕੀ' ਗਾਇਆ। 2001 'ਚ ਉਨ੍ਹਾਂ ਨੂੰ ਸਭ ਤੋਂ ਵੱਡੇ ਸਿਵਲੀਅਨ ਐਵਾਰਡ 'ਭਾਰਤ ਰਤਨ' ਨਾਲ ਨਿਵਾਜਿਆ ਗਿਆ।



ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

Related News