ਲਤਾ ਮੰਗੇਸ਼ਕਰ ਦੀ ਸਿਹਤ ’ਚ ਸੁਧਾਰ, ਜਨਰਲ ਵਾਰਡ ''ਚ ਕੀਤਾ ਗਿਆ ਸ਼ਿਫਟ

12/3/2019 9:30:49 AM

ਨਵੀਂ ਦਿੱਲੀ (ਬਿਊਰੋ)- ਬਾਲੀਵੁੱਡ ਦੀ ਸਭ ਤੋਂ ਲੋਕਪ੍ਰਿਯ ਗਾਇਕਾ ਲਤਾ ਮੰਗੇਸ਼ਕਰ ਇਨ੍ਹੀਂ ਦਿਨੀਂ ਆਪਣੀ ਖਰਾਬ ਸਿਹਤ ਕਰਕੇ ਹਸਪਤਾਲ ਵਿਚ ਭਰਤੀ ਸੀ ਪਰ ਹੁਣ ਲਤਾ ਮੰਗੇਸ਼ਕਰ ਦੇ ਫੈਨਜ਼ ਲਈ ਚੰਗੀ ਖਬਰ ਹੈ। ਉਨ੍ਹਾਂ ਨੂੰ ਆਈ.ਸੀ.ਯੂ. ਤੋਂ ਜਨਰਲ ਵਾਰਡ 'ਚ ਸ਼ਿਫਟ ਕਰ ਦਿੱਤਾ ਗਿਆ ਹੈ। ਲਤਾ ਮੰਗੇਸ਼ਕਰ ਪਿਛਲੇ ਕਈ ਦਿਨਾਂ ਤੋਂ ਕੈਂਡੀ ਹਸਪਤਾਲ 'ਚ ਦਾਖਲ ਹਨ। ਲਤਾ ਮੰਗੇਸ਼ਕਰ ਨੂੰ ਲਗਪਗ ਤਿੰਨ ਹਫ਼ਤੇ ਪਹਿਲਾਂ ਮੁੰਬਈ 'ਚ ਕੈਂਡੀ ਹਸਪਤਾਲ 'ਚ ਸਾਹ ਦੀ ਤਕਲੀਫ ਹੋਣ ਕਾਰਨ ਦਾਖਲ ਕਰਵਾਇਆ ਗਿਆ ਸੀ। ਲਤਾ ਦੇ ਆਈ.ਸੀ.ਯੂ. 'ਚ ਵੈਂਟੀਲੇਟਰ 'ਤੇ ਹੋਣ ਕਾਰਨ ਬਾਲੀਵੁੱਡ ਤੇ ਫੈਨਜ਼ ਸਦਮੇ 'ਚ ਆ ਗਏ ਸਨ।

ਰਿਪੋਰਟ ਮੁਤਾਬਕ ਹੁਣ ਲਤਾ ਮੰਗੇਸ਼ਕਰ ਦੀ ਹਾਲਤ 'ਚ ਕਾਫੀ ਸੁਧਾਰ ਆਇਆ ਹੈ ਤੇ ਉਨ੍ਹਾਂ ਨੂੰ ਜਨਰਲ ਵਾਰਡ 'ਚ ਸ਼ਿਫਟ ਕਰ ਦਿੱਤਾ ਗਿਆ ਹੈ। ਜਿੱਥੇ ਆਬਜ਼ਰਵੇਸ਼ਨ 'ਚ ਰੱਖਿਆ ਜਾਵੇਗਾ। ਹਸਪਤਾਲ 'ਚ ਭਰਤੀ ਦੌਰਾਨ ਕਈ ਬਾਲੀਵੁੱਡ ਸਿਤਾਰਿਆਂ ਨੇ ਲਤਾ ਦੀਦੀ ਨਾਲ ਮੁਲਾਕਾਤ ਕਰ ਕੇ ਉਨ੍ਹਾਂ ਦਾ ਹਾਲਚਾਲ ਜਾਣਿਆ। ਹਾਲ ਹੀ ਵਿਚ ਮਹਾਰਾਸ਼ਟਰ ਦੇ ਸੀ.ਐੱਮ. ਊਧਮ ਠਾਕਰੇ ਵੀ ਲਤਾ ਮੰਗੇਸ਼ਕਰ ਦਾ ਹਾਲ ਜਾਣਨ ਲਈ ਹਸਪਤਾਲ ਪਹੁੰਚੇ ਸਨ।

ਦੱਸਣਯੋਗ ਹੈ ਕਿ ਲਤਾ ਮੰਗੇਸ਼ਕਰ ਨੂੰ ਭਾਰਤ ਰਤਨ ਤੋਂ ਲੈ ਕੇ ਪਦਮ ਵਿਭੂਸ਼ਣ, ਪਦਮ ਭੂਸ਼ਣ ਅਤੇ ਦਾਦਾ ਸਾਹਬ ਫਾਲਕੇ ਤੱਕ ਦੇ ਕਈ ਪੁਰਸਕਾਰਾਂ ਨਾਲ ਸਨਮਾਨਤ ਕੀਤਾ ਗਿਆ ਹੈ। ਲਤਾ ਮੰਗੇਸ਼ਕਰ ਨੇ ਕਈ ਦਹਾਕਿਆਂ ਤੋਂ ਫਿਲਮ ਇੰਡਸਟਰੀ 'ਚ ਆਪਣੀ ਆਵਾਜ਼ ਦਾ ਜਾਦੂ ਫੈਲਾਇਆ ਹੈ। 28 ਸਤੰਬਰ ਨੂੰ ਹੀ ਲਤਾ ਨੇ ਆਪਣਾ 90ਵਾਂ ਜਨਮਦਿਨ ਮਨਾਇਆ। ਉਨ੍ਹਾਂ ਨੂੰ 2001 'ਚ ਭਾਰਤ ਰਤਨ ਨਾਲ ਵੀ ਸਨਮਾਨਿਤ ਕੀਤਾ ਗਿਆ ਸੀ।ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

manju bala

This news is Edited By manju bala

Related News