ਇਲਾਜ ਤੋਂ ਬਾਅਦ ਘਰ ਵਾਪਸ ਆਈ ਲਤਾ ਮੰਗੇਸ਼ਕਰ

11/12/2019 9:52:02 AM

ਮੁੰਬਈ(ਬਿਊਰੋ)- ਬਾਲੀਵੁੱਡ ਦੀ ਦਿੱਗਜ ਗਾਇਕਾ ਲਤਾ ਮੰਗੇਸ਼ਕਰ ਨੂੰ ਸੋਮਵਾਰ ਸਵੇਰ ਤੋਂ ਸਾਹ ਲੈਣ ਵਿਚ ਪ੍ਰੇਸ਼ਾਨੀ ਆ ਰਹੀ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਨਜ਼ਦੀਕੀ ਹਸਪਤਾਲ ਬ੍ਰੀਚ ਕੈਂਡੀ ਹਸਪਤਾਲ ’ਚ ਭਰਤੀ ਕਰਵਾਇਆ ਗਿਆ ਸੀ। ਰਿਪੋਰਟ ਮੁਤਾਬਕ ਲਤਾ ਮੰਗੇਸ਼ਕਰ ਨੂੰ ਛਾਤੀ ਵਿਚ ਇਨਫੈਕਸ਼ਨ ਹੋ ਗਈ ਸੀ, ਜਿਸ ਦੇ ਚੱਲਦੇ ਉਨ੍ਹਾਂ ਨੂੰ ਆਈ.ਸੀ.ਯੂ ਵਿਚ ਦਾਖਲ ਕਰਵਾਇਆ ਗਿਆ ਸੀ ਪਰ ਹੁਣ ਲਤਾ ਮੰਗੇਸ਼ਕਰ ਦੀ ਸਿਹਤ ਵਿਚ ਸੁਧਾਰ ਆਉਣ ਕਰਕੇ ਉਨ੍ਹਾਂ ਨੂੰ ਹਸਪਤਾਲ ’ਚੋਂ ਛੁੱਟੀ ਮਿਲ ਗਈ ਹੈ ਅਤੇ ਉਹ ਆਪਣੇ ਘਰ ਵਾਪਸ ਆ ਚੁੱਕੀ ਹੈ।


ਦੱਸ ਦੇਈਏ ਕਿ ਸੁਰਾਂ ਦੀ ਮਾਹਾਰਾਣੀ ਲਤਾ ਮੰਗੇਸ਼ਕਰ ਨੇ 28 ਸਤੰਬਰ ਨੂੰ ਆਪਣਾ 90ਵਾਂ ਜਨਮਦਿਨ  ਮਨਾਇਆ ਸੀ। ਉੱਥੇ ਹੀ ਉਨ੍ਹਾਂ ਦੇ ਕਰੀਅਰ ਦੀ ਗੱਲ ਕਰੀਏ ਤਾਂ ਲਤਾ ਮੰਗੇਸ਼ਕਰ ਕਰੀਬ 1 ਹਜ਼ਾਰ ਤੋਂ ਵਧ ਹਿੰਦੀ ਗੀਤ ਗਾ ਚੁੱਕੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੂੰ 2001 ’ਚ ਭਾਰਤ ਰਤਨ ਨਾਲ ਸਨਮਾਨਤ ਕੀਤਾ ਗਿਆ ਸੀ।



ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

manju bala

This news is Edited By manju bala

Related News