ਜਨਮਦਿਨ ਮੌਕੇ ਜਾਣੋ ਮਾਹੀ ਗਿੱਲ ਦੀ ਜ਼ਿੰਦਗੀ ਨਾਲ ਜੁੜੀਆਂ ਕੁਝ ਖਾਸ ਗੱਲਾਂ

12/19/2019 11:31:02 AM

ਮੁੰਬਈ (ਬਿਊਰੋ)— ਸਾਲ 2003 'ਚ ਪੰਜਾਬੀ ਫਿਲਮ 'ਹਵਾਏ' ਨਾਲ ਐਕਟਿੰਗ ਦੇ ਕਰੀਅਰ ਦੀ ਸ਼ੁਰੂਆਤ ਕਰਨ ਵਾਲੀ ਮਸ਼ਹੂਰ ਅਦਾਕਾਰਾ ਮਾਹੀ ਗਿੱਲ ਅੱਜ ਆਪਣਾ 44ਵਾਂ ਜਨਮਦਿਨ ਮਨਾ ਰਹੀ ਹੈ। ਮਾਹੀ ਗਿੱਲ ਦਾ ਜਨਮ 19 ਦਸੰਬਰ 1975 ਨੂੰ ਚੰਡੀਗੜ੍ਹ 'ਚ ਹੋਇਆ ਸੀ। ਪਾਲੀਵੁੱਡ ਤੋਂ ਬਾਲੀਵੁੱਡ ਤੱਕ ਦੇ ਉਨ੍ਹਾਂ ਦੇ ਸਫਰ 'ਚ ਸਿੱਧੀ-ਸਾਦੀ ਲੜਕੀ ਤੋਂ ਹੌਟ ਬੇਬੀ ਬਣਨ ਦੀ ਕਹਾਣੀ ਲੁਕੀ ਹੋਈ ਹੈ।
PunjabKesari
ਮਾਹੀ ਗਿੱਲ ਹਮੇਸ਼ਾ ਆਪਣੇ ਹੌਟ ਅੰਦਾਜ਼ ਕਰਕੇ ਚਰਚਾ 'ਚ ਦਾ ਵਿਸ਼ਾ ਬਣੀ ਹੈ। 'ਹਵਾਏ' ਨਾਲ ਡੈਬਿਊ ਕਰਨ ਵਾਲੀ ਮਾਹੀ ਨੇ 'ਦੇਵ ਡੀ', 'ਗੁਲਾਲ', 'ਸਾਹਿਬ ਬੀਵੀ ਔਰ ਗੈਂਗਸਟਰ' ਵਰਗੀਆਂ ਫਿਲਮਾਂ ਨਾਲ ਫਿਲਮ ਇੰਡਸਟਰੀ 'ਚ ਖੁੱਦ ਨੂੰ ਪੱਕੇ ਪੈਰੀ ਕੀਤਾ।
PunjabKesari
ਇਸ ਤੋਂ ਇਲਾਵਾ ਪੰਜਾਬੀ ਫਿਲਮ 'ਮਿੱਟੀ ਵਾਜਾਂ ਮਾਰਦੀ', 'ਚੱਕ ਦੇ ਫੱਟੇ', 'ਕੈਰੀ ਆਨ ਜੱਟਾ' ਅਤੇ 'ਸ਼ਰੀਕ' 'ਚ ਉਸ ਦੇ ਕੰਮ ਦੀ ਕਾਫੀ ਤਾਰੀਫ ਹੋਈ।
PunjabKesari
ਬਾਲੀਵੁੱਡ ਦੇ ਮਸ਼ਹੂਰ ਨਿਰਦੇਸ਼ਕ ਰਾਮ ਗੋਪਾਲ ਵਰਮਾ ਦੀ ਫਿਲਮ 'ਨੌਟ ਏ ਲਵ ਸਟੋਰੀ' 'ਚ ਮਾਹੀ ਗਿੱਲ ਕੰਮ ਕਰ ਚੁੱਕੀ ਹੈ। ਮਾਹੀ ਨੇ ਫਿਲਮਾਂ 'ਚ ਆਪਣੇ ਬੋਲਡ ਲੁੱਕ ਨਾਲ ਕਈ ਵਾਰ ਦਰਸ਼ਕਾਂ ਦਾ ਮਨ ਮੋਹਿਆ ਹੈ।
PunjabKesari
ਦੱਸ ਦੇਈਏ ਕਿ ਪੰਜਾਬ ਦੇ ਚੰਡੀਗੜ੍ਹ ਨਾਲ ਰਿਸ਼ਤਾ ਰੱਖਣ ਵਾਲੀ ਮਾਹੀ ਗਿੱਲ ਦੇ ਅਭਿਨੈ ਨੂੰ 'ਪਾਨ ਸਿੰਘ ਤੋਮਰ', 'ਸਾਹਿਬ ਬੀਵੀ ਔਰ ਗੈਂਗਸਟਰ' ਵਰਗੀਆਂ ਫਿਲਮਾਂ 'ਚ ਅਦਾਕਾਰੀ ਨੂੰ ਕਾਫੀ ਪਸੰਦ ਕੀਤਾ ਗਿਆ। ਮਾਹੀ ਗਿੱਲ ਦਾ ਅਸਲੀ ਨਾਂ ਰਿੰਪੀ ਗਿੱਲ ਹੈ।
PunjabKesari
ਉਨ੍ਹਾਂ ਚੰਡੀਗੜ੍ਹ 'ਚ ਪੰਜਾਬ ਯੂਨੀਵਰਸਿਟੀ ਤੋਂ ਥੀਏਟਰ 'ਚ ਮਾਸਟਰ ਡਿਗਰੀ ਹਾਸਲ ਕੀਤੀ ਹੈ। ਸਾਲ 2010 'ਚ ਫਿਲਮ 'ਦੇਵ ਡੀ' ਲਈ ਮਾਹੀ ਗਿੱਲ ਨੂੰ ਬੈਸਟ ਅਭਿਨੇਤਰੀ ਦਾ ਐਵਾਰਡ ਵੀ ਮਿਲ ਚੁੱਕਿਆ ਹੈ।
PunjabKesari
ਇਕ ਇੰਟਰਵਿਊ ਦੌਰਾਨ ਮਾਹੀ ਗਿੱਲ ਨੇ ਇਸ ਗੱਲ ਬਾਰੇ ਖੁਦ ਦੱਸਿਆ ਸੀ ਕਿ ਮੈਂ ਪਹਿਲੇ ਵਿਆਹ ਦੇ ਸਮੇਂ ਯੋਗ ਨਹੀਂ ਸੀ। ਮਾਹੀ ਗਿੱਲ ਦਾ ਵਿਆਹ ਕਾਫੀ ਜਲਦੀ ਹੋ ਗਿਆ ਸੀ। ਇਸ ਤੋਂ ਬਾਅਦ ਰਿਸ਼ਤਿਆਂ ਦੀ ਡੋਰ ਮਾਹੀ ਦੇ ਹੱਥੋਂ ਖਿਸਕ ਗਈ ਅਤੇ ਉਨ੍ਹਾਂ ਦਾ ਤਲਾਕ ਹੋ ਗਿਆ।
PunjabKesari

PunjabKesari



ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

manju bala

This news is Edited By manju bala

Related News