ਮਲਾਇਕਾ ਅਰੋੜਾ ਨੇ ਆਪਣੇ ਬੇਟੇ ਅਰਹਾਨ ਨੂੰ ਲੈ ਕੇ ਕਹੀ ਵੱਡੀ ਗੱਲ

11/8/2019 2:50:26 PM

ਮੁੰਬਈ(ਬਿਊਰੋ)- ਬਾਲੀਵੁੱਡ ਅਦਾਕਾਰਾ ਮਲਾਇਕਾ ਅਰੋੜਾ ਆਪਣੀ ਇਕ ਇੰਟਰਵਿਊ ਕਰਕੇ ਇਨ੍ਹੀਂ ਦਿਨੀਂ ਕਾਫੀ ਸੁਰਖੀਆਂ ਵਿਚ ਬਣੀ ਹੋਈ ਹੈ ਕਿਉਂਕਿ ਇਸ ਇੰਟਰਵਿਊ ਵਿਚ ਉਨ੍ਹਾਂ ਨੇ ਆਪਣੀ ਜ਼ਿੰਦਗੀ ਨੂੰ ਲੈ ਕੇ ਕਈ ਖੁਲਾਸੇ ਕੀਤੇ ਹਨ । ਇਸ ਇੰਟਰਵਿਊ ਵਿਚ ਉਨ੍ਹਾਂ ਨੇ ਦੱਸਿਆ ਹੈ ਕਿ ਉਹ ਕਿਸ ਤਰ੍ਹਾਂ ਵਿਆਹ ਕਰਨਾ ਚਾਹੁੰਦੀ ਹੈ । ਉਨ੍ਹਾਂ ਨੇ ਦੱਸਿਆ ਹੈ ਕਿ ਕਿਸ ਤਰ੍ਹਾਂ ਉਹ ਆਪਣੀ ਪ੍ਰੈੱਗਨੈਂਸੀ ਦੇ ਸਮੇਂ ਵੀ ਕੰਮ ਕਰਦੀ ਸੀ ।
ਇਸ ਤੋਂ ਇਲਾਵਾ ਉਨ੍ਹਾਂ ਨੇ ਆਪਣੇ ਬੇਟੇ ਅਰਹਾਨ ਨੂੰ ਲੈ ਕੇ ਵੀ ਵੱਡੀ ਗੱਲ ਦੱਸੀ ਹੈ । ਇਸ ਦੌਰਾਨ ਉਨ੍ਹਾਂ ਨੇ ਦੱਸਿਆ ਕਿ ਉਸ ਦਾ ਬੇਟਾ ਅਰਹਾਨ ਉਨ੍ਹਾਂ ਲਈ ਸਭ ਕੁਝ ਹੈ, ਪਰ ਇਸ ਦੇ ਬਾਵਜੂਦ ਉਨ੍ਹਾਂ ਦਾ ਕੁੱਤਾ ਕੈਸਪਰ ਵੀ ਉਨ੍ਹਾਂ ਦੀ ਜ਼ਿੰਦਗੀ ਵਿਚ ਬਹੁਤ ਅਹਿਮੀਅਤ ਰੱਖਦਾ ਹੈ।
PunjabKesari
ਮਲਾਇਕਾ ਨੇ ਇੰਟਰਵਿਊ ਵਿਚ ਦੱਸਿਆ ਕਿ ਉਹ ਕੈਸਪਰ ਤੇ ਅਰਹਾਨ ’ਚੋਂ ਕਿਸੇ ਇਕ ਨੂੰ ਨਹੀਂ ਚੁਣ ਸਕਦੀ । ਮਲਾਇਕਾ ਨੇ ਦੱਸਿਆ ਕਿ ਉਸ ਦੇ ਬੇਟੇ ਨੂੰ ਹਮੇਸ਼ਾ ਸ਼ਿਕਾਇਤ ਰਹਿੰਦੀ ਹੈ ਕਿ ਉਹ ਉਸ ਨੂੰ ਘੱਟ ਤੇ ਕੈਸਪਰ ਨੂੰ ਜ਼ਿਆਦਾ ਪਿਆਰ ਕਰਦੀ ਹੈ । ਮਲਾਇਕਾ ਨੇ ਕਿਹਾ ਕਿ ਜੇਕਰ ਤੁਸੀਂ ਕੋਈ ਪਾਲਤੂ ਜਾਨਵਰ ਰੱਖਿਆ ਹੈ ਤਾਂ ਤੁਹਾਨੂੰ ਇਸ ਤਰ੍ਹਾਂ ਹੀ ਮਹਿਸੂਸ ਹੋਵੇਗਾ ਕਿ ਉਹ ਤੁਹਾਡੇ ਪਰਿਵਾਰ ਦਾ ਹਿੱਸਾ ਹੈ।



ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

manju bala

This news is Edited By manju bala

Related News