''ਭਵਿਸ਼ਯੋਤਰ ਭੂਤ'' ''ਤੇ ਰੋਕ ਸਬੰਧੀ ਮਮਤਾ ਸਰਕਾਰ ਨੂੰ 20 ਲੱਖ ਰੁਪਏ ਜੁਰਮਾਨਾ
4/12/2019 9:17:47 AM
ਨਵੀਂ ਦਿੱਲੀ (ਬਿਊਰੋ) — ਸੁਪਰੀਮ ਕੋਰਟ ਨੇ ਇਕ ਬੰਗਲਾ ਫਿਲਮ 'ਭਵਿਸ਼ਯੋਤਰ ਭੂਤ' ਦੀ ਰਿਲੀਜ਼ 'ਤੇ ਰੋਕ ਲਾਉਣ ਲਈ ਪੱਛਮੀ ਬੰਗਾਲ ਸਰਕਾਰ ਨੂੰ ਵੀਰਵਾਰ 20 ਲੱਖ ਰੁਪਏ ਜੁਰਮਾਨਾ ਕੀਤਾ। ਮਾਣਯੋਗ ਜੱਜ ਡੀ. ਵੀ. ਚੰਦਰਚੂੜ ਦੀ ਪ੍ਰਧਾਨਗੀ ਵਾਲੇ ਬੈਂਚ ਨੇ ਏ. ਦੱਤਾ ਦੇ ਨਿਰਦੇਸ਼ਨ ਵਾਲੀ ਉਕਤ ਫਿਲਮ ਦਾ ਸਭ ਸਿਨੇਮਾਘਰਾਂ 'ਚ ਪ੍ਰਦਰਸ਼ਨ ਰੋਕਣ ਲਈ ਸੂਬਾ ਸਰਕਾਰ ਨੂੰ ਲੰਬੇ ਹੱਥੀਂ ਲਿਆ। ਅਦਾਲਤ ਨੇ ਕਿਹਾ ਕਿ ਇਸ ਤਰ੍ਹਾਂ ਦੀ ਕਾਰਵਾਈ ਸਰਕਾਰ ਵਲੋਂ ਸੰਵਿਧਾਨ 'ਚ ਦਰਜ ਵਿਚਾਰ ਪ੍ਰਗਟ ਕਰਨ ਦੀ ਆਜ਼ਾਦੀ 'ਤੇ ਹਮਲਾ ਹੈ।
ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ