''ਲਾਰੇ'' ''ਚ ਸਰਗੁਣ ਮਹਿਤਾ ਤੇ ਮਨਿੰਦਰ ਬੁੱਟਰ ਦੀ ਰੋਮਾਂਟਿਕ ਕੈਮਿਸਟਰੀ (ਵੀਡੀਓ)
12/6/2019 9:50:33 AM
ਜਲੰਧਰ (ਬਿਊਰੋ) — ਪੰਜਾਬੀ ਗਾਇਕ ਮਨਿੰਦਰ ਬੁੱਟਰ ਆਪਣੇ ਨਵੇਂ ਗੀਤ 'ਲਾਰੇ' ਨਾਲ ਦਰਸ਼ਕਾਂ ਦੇ ਸਨਮੁਖ ਹੋ ਚੁੱਕੇ ਹਨ। ਹਾਲਾਂਕਿ ਗੀਤ ਦਾ ਆਡੀਓ ਪਹਿਲਾ ਹੀ ਸੁਪਰ ਹਿੱਟ ਰਿਹਾ ਹੈ ਤੇ ਹੁਣ ਗੀਤ ਦੇ ਵੀਡੀਓ ਨੂੰ ਰਿਲੀਜ਼ ਕੀਤਾ ਗਿਆ ਹੈ। 'ਲਾਰੇ' ਦੇ ਵੀਡੀਓ 'ਚ ਅਦਾਕਾਰੀ ਪੰਜਾਬੀ ਇੰਡਸਟਰੀ ਦੀ ਖੂਬਸੂਰਤ ਅਦਾਕਾਰਾ ਸਰਗੁਣ ਮਹਿਤਾ ਨੇ ਕੀਤੀ ਹੈ। ਜੇ ਗੱਲ ਕਰੀਏ ਵੀਡੀਓ ਦੀ ਤਾਂ ਉਸ 'ਚ ਮਨਿੰਦਰ ਬੁੱਟਰ ਤੇ ਸਰਗੁਣ ਮਹਿਤਾ ਦੀ ਰੋਮਾਂਟਿਕ ਕੈਮਿਸਟਰੀ ਦੇਖਣ ਨੂੰ ਮਿਲ ਰਹੀ ਹੈ। ਇਸ ਗੀਤ ਨੂੰ ਮਨਿੰਦਰ ਬੁੱਟਰ ਨੇ ਕੁੜੀ ਦੇ ਪੱਖ ਤੋਂ ਗਾਇਆ ਹੈ। ਵੀਡੀਓ ਰਾਹੀਂ ਗੀਤ ਦੇ ਬੋਲਾਂ ਨੂੰ ਬਹੁਤ ਹੀ ਖੂਬਸੂਰਤੀ ਨਾਲ ਪੇਸ਼ ਕੀਤਾ ਗਿਆ ਹੈ। ਇਸ ਗੀਤ ਨੂੰ ਵ੍ਹਾਈਟ ਹਿੱਲ ਮਿਊਜ਼ਿਕ ਦੇ ਲੇਬਲ ਹੇਠ ਰਿਲੀਜ਼ ਕੀਤਾ ਗਿਆ ਹੈ। ਦਰਸ਼ਕਾਂ ਵੱਲੋਂ ਗੀਤ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਇਸ ਗੀਤ ਦੇ ਬੋਲ ਜਾਨੀ ਦੀ ਕਲਮ 'ਚੋਂ ਨਿਕਲੇ ਹਨ, ਜਿਸ ਨੂੰ ਮਿਊਜ਼ਿਕ ਬੀ ਪਰਾਕ ਨੇ ਦਿੱਤਾ ਹੈ। ਗੀਤ ਦੇ ਸ਼ਾਨਦਾਰ ਵੀਡੀਓ ਨੂੰ ਅਰਵਿੰਦਰ ਖਹਿਰਾ ਵੱਲੋਂ ਤਿਆਰ ਕੀਤਾ ਗਿਆ ਹੈ।
ਦੱਸ ਦਈਏ ਕਿ ਮਨਿੰਦਰ ਬੁੱਟਰ 'ਸਖੀਆਂ', 'ਇੱਕ ਤੇਰਾ', 'ਸੌਰੀ', 'ਯਾਰੀ', 'ਵਿਆਹ' ਵਰਗੇ ਗੀਤਾਂ ਨਾਲ ਦਰਸ਼ਕਾਂ ਦਾ ਮਨੋਰੰਜਨ ਕਰ ਚੁੱਕੇ ਹਨ। ਇਸ ਤੋਂ ਇਲਾਵਾ ਉਨ੍ਹਾਂ ਦਾ ਗੀਤ 'ਸਖੀਆਂ' ਬਹੁਤ ਜਲਦ ਬਾਲੀਵੁੱਡ ਡਾਇਰੈਕਟਰ ਕਰਨ ਜੌਹਰ ਦੀ ਫਿਲਮ 'ਚ ਸੁਣਨ ਨੂੰ ਮਿਲੇਗਾ।
ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ