ਟੁੱਟੇ ਦਿਲ ਦੇ ਜਜ਼ਬਾਤਾਂ ਨੂੰ ਬਿਆਨ ਕਰਦੈ ਮਨਿੰਦਰ ਬੁੱਟਰ ਦਾ ਗੀਤ ''ਟੁੱਟ ਚੱਲੀ ਯਾਰੀ'' (ਵੀਡੀਓ)

4/22/2020 10:52:41 AM

ਜਲੰਧਰ (ਵੈੱਬ ਡੈਸਕ) - ਪੰਜਾਬੀ ਗਾਇਕ ਮਨਿੰਦਰ ਬੁੱਟਰ ਆਪਣੇ ਨਵੇਂ ਗੀਤ 'ਟੁੱਟ ਚੱਲੀ ਯਾਰੀ' ਨਾਲ ਦਰਸ਼ਕਾਂ ਦੇ ਰੂ-ਬ-ਰੂ ਹੋਏ ਹਨ। ਇਹ ਗੀਤ ਰਿਲੀਜ਼ ਹੁੰਦਿਆਂ ਹੀ ਟਰੈਂਡਿੰਗ ਵਿਚ ਛਾਇਆ ਹੋਇਆ ਹੈ। ਇਸ ਗੀਤ ਨੂੰ ਦਰਸ਼ਕਾਂ ਵਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ। ਮਨਿੰਦਰ ਬੁੱਟਰ ਦੇ ਇਸ ਗੀਤ ਦੇ ਬੋਲ ਬੱਬੂ ਵਲੋਂ ਸ਼ਿੰਗਾਰੇ ਗਏ ਹਨ, ਜਿਸ ਦਾ ਮਿਊਜ਼ਿਕ ਮਿਕਸ ਸਿੰਘ ਵਲੋਂ ਤਿਆਰ ਕੀਤਾ ਗਿਆ ਹੈ। ਇਸ ਗੀਤ ਦਾ ਸ਼ਾਨਦਾਰ ਵੀਡੀਓ ਵਿਦੇਸ਼ ਦੀਆਂ ਖੂਬਸੂਰਤ ਲੋਕੇਸ਼ਨਾਂ 'ਤੇ ਡਾਇਰੈਕਟਰ ਗਿਫ਼ਟੀ ਵਲੋਂ ਸ਼ੂਟ ਕੀਤਾ ਗਿਆ ਹੈ। ਵੀਡੀਓ ਵਿਚ ਮਨਿੰਦਰ ਬੁੱਟਰ ਤੇ ਜੈਸਮੀਨ ਬਾਜਵਾ ਅਦਾਕਾਰੀ ਕਰਦੇ ਹੋਏ ਨਜ਼ਰ ਆ ਰਹੇ ਹਨ। ਇਹ ਗੀਤ ਵਿਚ ਧੋਖੇ ਖਾ ਚੁੱਕੇ ਦਿਲ ਦੇ ਦਰਦ ਨੂੰ ਬਿਆਨ ਕੀਤਾ ਹੈ। ਇਸ ਗੀਤ ਨੂੰ ਵਾਈਟ ਹਿੱਲ ਮਿਊਜ਼ਿਕ ਦੇ ਬੈਨਰ ਹੇਠ ਰਿਲੀਜ਼ ਕੀਤਾ ਗਿਆ ਹੈ।  
ਦੱਸ ਦੇਈਏ ਕਿ ਮਨਿੰਦਰ ਬੁੱਟਰ ਸਾਲ 2014 ਵਿਚ 'ਯਾਰੀ' ਗੀਤ ਲੈ ਕੇ ਆਏ ਸਨ। ਇਸ ਗੀਤ ਨਾਲ ਮਨਿੰਦਰ ਬੁੱਟਰ ਨੇ ਸਭ ਦੇ ਦਿਲਾਂ ਨੂੰ ਛੂਇਆ ਸੀ। ਲੋਕਾਂ ਵਿਚ ਉਨ੍ਹਾਂ ਦਾ ਇਹ ਗੀਤ ਕਾਫੀ ਮਕਬੂਲ ਹੋਇਆ ਸੀ। 

ਜੇ ਗੱਲ ਕਰੀਏ ਮਨਿੰਦਰ ਬੁੱਟਰ ਦੀ ਤਾਂ ਉਹ ਇੰਨੀ ਦਿਨੀਂ ਆਪਣੇ ਆਲੇ-ਦੁਆਲੇ ਰਹਿੰਦੇ ਅਵਾਰਾ ਕੁੱਤਿਆਂ ਨੂੰ ਭੋਜਨ ਖਵਾ ਕੇ ਮਾਨਵਤਾ ਦੀ ਮਿਸਾਲ ਪੇਸ਼ ਕਰ ਰਹੇ ਹਨ। ਇਸ ਸਮੇਂ ਪੂਰਾ ਸੰਸਾਰ ਦੁੱਖ ਦੀ ਘੜੀ ਵਿਚੋਂ ਲੰਘ ਰਿਹਾ ਹੈ। ਕੋਰੋਨਾ ਨੇ ਚਾਰੇ ਪਾਸੇ ਹਾਹਾਕਾਰ ਮਚਾ ਰੱਖੀ ਹੈ। ਸਾਨੂੰ ਸਭ ਨੂੰ ਚਾਹੀਦਾ ਹੈ ਕਿ ਆਪਣੀ ਸਮਰੱਥਾ ਅਨੁਸਾਰ ਕਿਸੇ ਨਾ ਕਿਸੇ ਮਦਦ ਕਰਨੀ ਚਾਹੀਦੀ ਹੈ। ਸਾਨੂੰ ਸਭ ਨੂੰ ਸਰਕਾਰ ਵਲੋਂ ਦਿੱਤੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਘਰਾਂ ਵਿਚ ਹੀ ਰਹਿਣਾ ਚਾਹੀਦਾ ਹੈ ਤਾਂ ਜੋ ਕੋਰੋਨਾ ਖਿਲਾਫ ਚੱਲ ਰਹੀ ਜੰਗ ਨੂੰ ਜਿੱਤਿਆ ਜਾ ਸਕੇ।     
 ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

sunita

This news is Content Editor sunita

Related News