1 ਅਪ੍ਰੈਲ ਨੂੰ ਰਿਲੀਜ਼ ਹੋਵੇਗਾ 'ਮੰਜੇ ਬਿਸਤਰੇ 2' ਦਾ ਨਵਾਂ ਗੀਤ 'ਬੋਲੀਆਂ'

3/30/2019 10:45:20 AM

ਜਲੰਧਰ (ਬਿਊਰੋ) : 'ਮੰਜੇ ਬਿਸਤਰੇ 2' ਦਾ ਹੀ ਨਹੀਂ ਸਗੋਂ ਲੋਕ ਫਿਲਮ ਦੇ ਗੀਤਾਂ ਦਾ ਵੀ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਕਿਉਂਕਿ 'ਮੰਜੇ ਬਿਸਤਰੇ 2' ਦੇ ਗੀਤ ਲੋਕਾਂ ਵਲੋਂ ਕਾਫੀ ਪਸੰਦ ਕੀਤੇ ਜਾ ਰਹੇ ਹਨ। ਹਾਲ ਹੀ 'ਚ ਗਿੱਪੀ ਗਰੇਵਾਲ ਨੇ ਆਪਣੀ ਫਿਲਮ ਦੇ ਅਗਲੇ ਗੀਤ ਦਾ ਪੋਸਟਰ ਸ਼ੇਅਰ ਕੀਤਾ ਹੈ, ਜਿਸ ਦਾ ਨਾਂ 'ਬੋਲੀਆਂ' ਹੈ। ਦੱਸ ਦਈਏ ਕਿ 'ਮੰਜੇ ਬਿਸਤਰੇ 2' ਦਾ ਨਵਾਂ ਗੀਤ 'ਬੋਲੀਆਂ' 1 ਅਪ੍ਰੈਲ ਨੂੰ ਰਿਲੀਜ਼ ਹੋ ਰਿਹਾ ਹੈ। 'ਬੋਲੀਆਂ' ਗੀਤ ਦੇ ਬੋਲ ਨਾਮੀ ਗਾਇਕ ਤੇ ਗੀਤਕਾਰ ਹੈਪੀ ਰਾਏਕੋਟੀ ਨੇ ਆਪਣੀ ਕਲਮ ਨਾਲ ਸ਼ਿੰਗਾਰੇ ਹਨ, ਜਿਸ ਨੂੰ ਮਿਊਜ਼ਿਕ ਗੁਰਮੀਤ ਸਿੰਘ ਨੇ ਦਿੱਤਾ ਹੈ। 

 
 
 
 
 
 
 
 
 
 
 
 
 
 

Bhangra poun layi ho jao tyar Boliyan aa rahian ne @humblemotionpictures #manjebistre2 #12april2019 #gippygrewal @bal_deo

A post shared by Gippy Grewal ManjeBistre Wala (@gippygrewal) on Mar 28, 2019 at 3:31am PDT


ਦੱਸ ਦਈਏ ਕਿ 'ਮੰਜੇ ਬਿਸਤਰੇ 2' ਸਾਲ 2017 'ਚ ਆਈ ਸੁਪਰ ਹਿੱਟ ਪੰਜਾਬੀ ਫਿਲਮ 'ਮੰਜੇ ਬਿਸਤਰੇ' ਦਾ ਹੀ ਸੀਕੁਅਲ ਹੈ, ਜਿਸ ਨੇ ਪੰਜਾਬੀ ਫਿਲਮ ਜਗਤ 'ਚ ਵਿਆਹਾਂ ਵਾਲੀਆਂ ਫਿਲਮਾਂ ਦਾ ਰੁਝਾਨ ਸ਼ੁਰੂ ਕੀਤਾ ਸੀ। 'ਮੰਜੇ ਬਿਸਤਰੇ 2' 'ਚ ਗਿੱਪੀ ਗਰੇਵਾਲ ਤੋਂ ਇਲਾਵਾ ਸਿਮੀ ਚਾਹਲ, ਗੁਰਪ੍ਰੀਤ ਘੁੱਗੀ, ਕਰਮਜੀਤ ਅਨਮੋਲ, ਬੀ. ਐੱਨ. ਸ਼ਰਮਾ, ਸਰਦਾਰ ਸੋਹੀ, ਹੌਬੀ ਧਾਲੀਵਾਲ ਤੇ ਕਈ ਹੋਰ ਸਿਤਾਰੇ ਅਹਿਮ ਭੂਮਿਕਾ 'ਚ ਨਜ਼ਰ ਆਉਣਗੇ। ਫਿਲਮ ਨੂੰ ਬਲਜੀਤ ਸਿੰਘ ਦਿਓ ਨੇ ਡਾਇਰੈਕਟ ਕੀਤਾ ਹੈ, ਜਦੋਂਕਿ ਕਹਾਣੀ ਤੇ ਸਕ੍ਰੀਨਪਲੇਅ ਗਿੱਪੀ ਗਰੇਵਾਲ ਨੇ ਲਿਖਿਆ ਹੈ। ਫਿਲਮ ਦੇ ਡਾਇਲਾਗਸ ਨਰੇਸ਼ ਕਥੂਰੀਆ ਨੇ ਲਿਖੇ ਹਨ। ਦੁਨੀਆ ਭਰ 'ਚ ਇਹ ਫਿਲਮ 12 ਅਪ੍ਰੈਲ, 2019 ਨੂੰ ਰਿਲੀਜ਼ ਹੋਣ ਜਾ ਰਹੀ ਹੈ।
 



ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

Related News