''ਗਲੋਕ'' ਗੀਤ ਨਾਲ ਮੁੜ ਦਸਤਕ ਦੇਣਗੇ ਮਨਕਿਰਤ ਔਲਖ

11/25/2019 11:22:48 AM

ਜਲੰਧਰ (ਬਿਊਰੋ) — ਪੰਜਾਬੀ ਗਾਇਕ ਮਨਕਿਰਤ ਔਲਖ ਬਹੁਤ ਜਲਦ ਹੀ ਆਪਣੇ ਨਵੇਂ ਗੀਤ 'ਗਲੋਕ' ਨਾਲ ਸਰੋਤਿਆਂ ਦੀ ਕਚਹਿਰੀ 'ਚ ਹਾਜ਼ਰ ਹੋਣ ਜਾ ਰਹੇ ਹਨ। ਹਾਲ ਹੀ 'ਚ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ 'ਤੇ ਆਪਣੇ ਨਵੇਂ ਗੀਤ ਦਾ ਪੋਸਟਰ ਸਾਂਝਾ ਕੀਤਾ ਹੈ। ਇਸ ਗੀਤ ਦੇ ਬੋਲ ਸਾਬੀ ਭਿੰਦਰ ਨੇ ਲਿਖੇ ਹਨ, ਜਦਕਿ ਮਿਊਜ਼ਿਕ ਦਿ ਕਿੱਡ ਨੇ ਦਿੱਤਾ ਹੈ ਅਤੇ ਵੀਡੀਓ ਰੂਪਨ ਬੱਲ ਨੇ ਤਿਆਰ ਕੀਤਾ ਹੈ। ਇਸ ਗੀਤ ਦਾ ਵੀਡੀਓ ਜਲਦ ਹੀ ਸਾਹਮਣੇ ਆਏਗਾ। ਇਹ ਗੀਤ ਕਿਸ ਦਿਨ ਰਿਲੀਜ਼ ਹੋਣ ਜਾ ਰਿਹਾ ਹੈ ਇਸ ਦਾ ਖੁਲਾਸਾ ਹਾਲੇ ਤੱਕ ਮਨਕਿਰਤ ਔਲਖ ਨੇ ਨਹੀਂ ਕੀਤਾ ਹੈ ਪਰ ਇਸ ਗੀਤ ਨੂੰ ਲੈ ਕੇ ਉਹ ਕਾਫੀ ਉਤਸ਼ਾਹਿਤ ਹਨ। ਉਨ੍ਹਾਂ ਨੂੰ ਉਮੀਦ ਹੈ ਕਿ ਜਿਸ ਤਰ੍ਹਾਂ ਉਨ੍ਹਾਂ ਦੇ ਹੋਰਨਾਂ ਗੀਤਾਂ ਨੂੰ ਪਿਆਰ ਮਿਲਿਆ ਹੈ ਇਸ ਗੀਤ ਨੂੰ ਵੀ ਸਰੋਤੇ ਪਿਆਰ ਦੇਣਗੇ।

 
 
 
 
 
 
 
 
 
 
 
 
 
 

Finally Wait is over kro Check #glock Poster Video soon #mankirtaulakh #sabibhinder #thekid #rupanbalxRubbalGTR #geetmp3 #gaana #GkDigital

A post shared by Mankirt Aulakh (ਔਲਖ) (@mankirtaulakh) on Nov 23, 2019 at 9:41pm PST


ਮਨਕਿਰਤ ਔਲਖ ਦੇ ਗੀਤਾਂ ਦੀ ਗੱਲ ਕੀਤੀ ਜਾਵੇ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਦਿੱਤੇ ਹਨ, ਜਿਨ੍ਹਾਂ 'ਚੋਂ 'ਜੱਟ ਦੀ ਕਲਿੱਪ', 'ਗੈਂਗਲੈਂਡ', 'ਬਦਨਾਮ', 'ਚੂੜੇ ਵਾਲੀ ਬਾਂਹ' ਸਮੇਤ ਕਈ ਗੀਤ ਸ਼ਾਮਲ ਹਨ, ਜੋ ਸਰੋਤਿਆਂ ਦੀ ਪਹਿਲੀ ਪਸੰਦ ਬਣੇ ਹਨ।



ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

sunita

This news is Edited By sunita

Related News