Box Office : ''ਮਨਮਰਜ਼ੀਆਂ'' ਨੇ ਪਹਿਲੇ ਦਿਨ ਕਮਾਏ ਇੰਨੇ ਕਰੋੜ

9/15/2018 4:39:30 PM

ਮੁੰਬਈ (ਬਿਊਰੋ)— ਪਹਿਲੀ ਵਾਰ ਵੱਡੇ ਪਰਦੇ 'ਤੇ ਲਵ ਸਟੋਰੀ ਰਾਹੀਂ ਵਾਪਸ ਪਰਤੇ ਅਨੁਰਾਗ ਕਸ਼ਯਪ ਦੀ ਫਿਲਮ 'ਮਨਮਰਜ਼ੀਆਂ' ਨੂੰ ਸਿਨੇਮਾਘਰਾਂ 'ਚ ਮਿਲਿਆ-ਜੁਲਿਆ ਹੁੰਗਾਰਾ ਮਿਲਿਆ ਹੈ। ਤੁਹਾਨੂੰ ਦੱਸ ਦੇਈਏ ਫਿਲਮ ਨੇ ਭਾਰਤੀ ਬਾਕਸ ਆਫਿਸ 'ਤੇ ਪਹਿਲੇ ਦਿਨ ਸ਼ੁੱਕਰਵਾਰ 3.52 ਕਰੋੜ ਦੀ ਕਮਾਈ ਕੀਤੀ ਹੈ। ਫਿਲਮ ਦੀ ਕਮਾਈ ਦੇ ਅੰਕੜੇ ਟਰੇਡ ਐਨਾਲਿਸਟ ਤਰਣ ਆਦਰਸ਼ ਨੇ ਟਵੀਟ ਰਾਹੀਂ ਸ਼ੇਅਰ ਕੀਤੇ ਹਨ। ਇਸ ਫਿਲਮ ਨੂੰ 1,500 ਸਕ੍ਰੀਨਜ਼ 'ਤੇ ਰਿਲੀਜ਼ ਕੀਤਾ ਗਿਆ ਹੈ।

ਜ਼ਿਕਰਯੋਗ ਹੈ ਕਿ ਫਿਲਮ 'ਮਨਮਰਜ਼ੀਆਂ' ਦਾ ਨਿਰਦੇਸ਼ਨ ਅਨੁਰਾਗ ਕਸ਼ਯਪ ਵਲੋਂ ਕੀਤਾ ਗਿਆ। ਫਿਲਮ 'ਚ ਤਾਪਸੀ ਪੰਨੂ, ਅਭਿਸ਼ੇਕ ਬੱਚਨ, ਵਿੱਕੀ ਕੌਸ਼ਲ ਅਤੇ ਅਸ਼ਨੂਰ ਕੌਰ ਵਰਗੇ ਕਲਾਕਾਰ ਅਹਿਮ ਭੂਮਿਕਾਵਾਂ 'ਚ ਹਨ। ਜਾਣਕਾਰੀ ਮੁਤਾਬਕ ਫਿਲਮ ਦਾ ਬਜਟ 30 ਕਰੋੜ ਦੱਸਿਆ ਜਾ ਰਿਹਾ ਹੈ। ਇਸ ਤੋਂ ਇਲਾਵਾ ਇਹ ਉਮੀਦ ਕਰਦੇ ਹਾਂ ਕਿ ਫਿਲਮ ਵੀਕੈਂਡ ਤੱਕ ਚੰਗਾ ਕਾਰੋਬਾਰ ਕਰਨ 'ਚ ਸਫਲ ਰਹੇਗੀ।



ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

Related News