Box Office : ਪਹਿਲੇ ਹਫਤੇ ਕੋਈ ਖਾਸ ਕਮਾਲ ਨਹੀਂ ਦਿਖਾ ਸਕੀ ''ਮਨਮਰਜ਼ੀਆਂ''

9/23/2018 7:11:01 PM

ਮੁੰਬਈ (ਬਿਊਰੋ)— ਪਿਛਲੇ ਹਫਤੇ ਸਿਨੇਮਾਘਰਾਂ 'ਚ ਰਿਲੀਜ਼ ਹੋਈ ਅਨੁਰਾਗ ਕਸ਼ਯਪ ਦੀ ਫਿਲਮ 'ਮਨਮਰਜ਼ੀਆਂ' ਬਾਕਸ ਆਫਿਸ 'ਤੇ ਕੋਈ ਖਾਸ ਕਮਾਲ ਨਹੀਂ ਦਿਖਾ ਰਹੀ। ਤੁਹਾਨੂੰ ਦੱਸ ਦੇਈਏ ਫਿਲਮ ਨੇ ਬਾਕਸ ਆਫਿਸ 'ਤੇ ਪਹਿਲੇ ਦਿਨ ਸ਼ੁੱਕਰਵਾਰ 3.52 ਕਰੋੜ, ਦੂਜੇ ਦਿਨ ਸ਼ਨੀਵਾਰ 5.11 ਕਰੋੜ, ਤੀਜੇ ਦਿਨ ਐਤਵਾਰ 5.70 ਕਰੋੜ, ਚੌਥੇ ਦਿਨ ਸੋਮਵਾਰ 2.10 ਕਰੋੜ, 5ਵੇਂ ਦਿਨ ਮੰਗਲਵਾਰ 1.80 ਕਰੋੜ, 6ਵੇਂ ਦਿਨ ਬੁੱਧਵਾਰ 1.45 ਕਰੋੜ ਅਤੇ 7ਵੇਂ ਦਿਨ ਵੀਰਵਾਰ 1.72 ਕਰੋੜ ਦੀ ਕਮਾਈ ਕੀਤੀ ਹੈ। ਫਿਲਮ ਨੇ ਕੁੱਲ ਮਿਲਾ ਕੇ 7 ਦਿਨਾਂ 'ਚ 21.40 ਕਰੋੜ ਦਾ ਕਾਰੋਬਾਰ ਕਰ ਲਿਆ ਹੈ। ਫਿਲਮ ਦੀ ਕਮਾਈ ਦੇ ਅੰਕੜੇ ਟਰੇਡ ਐਨਾਲਿਸਟ ਤਰਣ ਆਦਰਸ਼ ਨੇ ਟਵੀਟ ਰਾਹੀਂ ਸ਼ੇਅਰ ਕੀਤੇ ਹਨ। ਇਸ ਫਿਲਮ ਨੂੰ 1,500 ਸਕ੍ਰੀਨਜ਼ 'ਤੇ ਰਿਲੀਜ਼ ਕੀਤਾ ਗਿਆ ਹੈ।

ਜ਼ਿਕਰਯੋਗ ਹੈ ਕਿ ਫਿਲਮ 'ਮਨਮਰਜ਼ੀਆਂ' ਦਾ ਨਿਰਦੇਸ਼ਨ ਅਨੁਰਾਗ ਕਸ਼ਯਪ ਵਲੋਂ ਕੀਤਾ ਗਿਆ। ਫਿਲਮ 'ਚ ਤਾਪਸੀ ਪੰਨੂ, ਅਭਿਸ਼ੇਕ ਬੱਚਨ, ਵਿੱਕੀ ਕੌਸ਼ਲ ਅਤੇ ਅਸ਼ਨੂਰ ਕੌਰ ਵਰਗੇ ਕਲਾਕਾਰ ਅਹਿਮ ਭੂਮਿਕਾਵਾਂ 'ਚ ਹਨ। ਜਾਣਕਾਰੀ ਮੁਤਾਬਕ ਫਿਲਮ ਦਾ ਬਜਟ 30 ਕਰੋੜ ਦੱਸਿਆ ਜਾ ਰਿਹਾ ਹੈ। ਇਸ ਤੋਂ ਇਲਾਵਾ ਇਹ ਉਮੀਦ ਕਰਦੇ ਹਾਂ ਕਿ ਫਿਲਮ ਆਉਣ ਵਾਲੇ ਦਿਨਾਂ 'ਚ ਚੰਗਾ ਕਾਰੋਬਾਰ ਕਰਨ 'ਚ ਸਫਲ ਰਹੇਗੀ।



ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

Related News