ਯੁਵਰਾਜ ਹੰਸ ਨੇ ਦਿਖਾਇਆ ਪਤਨੀ ਮਾਨਸੀ ਸ਼ਰਮਾ ਦਾ ''ਬੇਬੀ ਬੰਪ'', ਤਸਵੀਰਾਂ ਵਾਇਰਲ
4/21/2020 12:45:00 PM

ਜਲੰਧਰ (ਵੈੱਬ ਡੈਸਕ) - 'ਲੌਕ ਡਾਊਨ' ਦੇ ਚਲਦਿਆਂ ਪੰਜਾਬੀ ਫਿਲਮ ਇੰਡਸਟਰੀ ਦੇ ਅਦਾਕਾਰ ਯੁਵਰਾਜ ਹੰਸ ਵੀ ਆਪਣੇ ਘਰ ਵਿਚ ਹੀ ਬੰਦ ਹਨ ਅਤੇ ਆਪਣੀ ਪਤਨੀ ਨਾਲ ਇਸ ਸਮੇਂ ਦਾ ਪੂਰਾ ਲੁਤਫ਼ ਉਠਾ ਰਹੇ ਹਨ। ਦੋਵੇਂ ਅਦਾਕਾਰ ਆਪਣੇ ਫੈਨਜ਼ ਦਾ ਘਰ ਤੋਂ ਹੀ ਬੈਠ ਕੇ ਖੂਬ ਮਨੋਰੰਜਨ ਕਰ ਰਹੇ ਹਨ ਤਾਂ ਹੀ ਉਹ ਆਪਣੀ ਮਜ਼ੇਦਾਰ ਵੀਡੀਓਜ਼ ਦਰਸ਼ਕਾਂ ਦੇ ਨਾਲ ਸ਼ੇਅਰ ਕਰਦੇ ਰਹਿੰਦੇ ਹਨ।
ਦੱਸ ਦੇਈਏ ਕਿ ਮਾਨਸੀ ਸ਼ਰਮਾ ਜੋ ਕਿ ਇਸ ਸਮੇਂ ਆਪਣੀ ਪ੍ਰੈਗਨੈਂਸੀ ਸਮੇਂ ਨੂੰ ਖੂਬ ਇੰਜੁਆਏ ਕਰ ਰਹੇ ਹਨ। ਅਜਿਹੇ ਵਿਚ ਉਨ੍ਹਾਂ ਦਾ ਜੀਵਨ ਸਾਥੀ ਯੁਵਰਾਜ ਹੰਸ ਉਨ੍ਹਾਂ ਦੀ ਦੇਖਰੇਖ ਵਿਚ ਕੋਈ ਕਮੀ ਨਹੀਂ ਛੱਡ ਰਹੇ ਹਨ। ਉਹ ਉਨ੍ਹਾਂ ਦੀ ਖੁਸ਼ੀ ਅਤੇ ਸਿਹਤ ਦਾ ਪੂਰਾ ਖਿਆਲ ਰੱਖ ਰਹੇ ਹਨ।
ਮਾਨਸੀ ਸ਼ਰਮਾ ਨੇ ਆਪਣੇ ਇੰਸਟਾਗ੍ਰਾਮ 'ਤੇ ਇਕ ਤਸਵੀਰ ਸ਼ੇਅਰ ਕੀਤੀ ਹੈ, ਜਿਸ ਦੀ ਕੈਪਸ਼ਨ ਵਿਚ ਉਨ੍ਹਾਂ ਨੇ ਲਿਖਿਆ ਹੈ, ''ਇਨ੍ਹਾਂ ਵੀ ਪਿਆਰ ਨਹੀਂ ਹੋਣਾ ਚਾਹੀਦਾ।'' ਤਸਵੀਰ ਵਿਚ ਯੁਵਰਾਜ ਹੰਸ ਵੀ ਬੇਬੀ ਬੰਪ ਨਾਲ ਨਜ਼ਰ ਆ ਰਹੇ ਹਨ, ਜਿਸ ਨੂੰ ਦੇਖ ਕੇ ਮਾਨਸੀ ਵੀ ਹੈਰਾਨੀ ਵਾਲਾ ਲੁੱਕ ਦੇ ਰਹੇ ਹਨ। ਇਨ੍ਹਾਂ ਤਸਵੀਰਾਂ ਨੂੰ ਦੋਵਾਂ ਨੇ ਮਸਤੀ ਕਰਦਿਆਂ ਕਲਿੱਕ ਕਾਰਵਾਈਆਂ ਹਨ। ਫੈਨਜ਼ ਵਲੋਂ ਉਨ੍ਹਾਂ ਦੀਆਂ ਇਹ ਤਸਵੀਰਾਂ ਕਾਫੀ ਪਸੰਦ ਕੀਤੀਆਂ ਜਾ ਰਹੀਆਂ ਹਨ।
ਦੱਸਣਯੋਗ ਹੈ ਕਿ ਯੁਵਰਾਜ ਹੰਸ ਅਤੇ ਮਾਨਸੀ ਸ਼ਰਮਾ ਬਹੁਤ ਜਲਦੀ ਮਾਤਾ-ਪਿਤਾ ਬਣਨ ਵਾਲੇ ਹਨ। ਜੇ ਗੱਲ ਕਰੀਏ ਯੁਵਰਾਜ ਹੰਸ ਦੇ ਵਰਕ ਫਰੰਟ ਦੀ ਤਾਂ ਉਨ੍ਹਾਂ ਦੀ ਫਿਲਮ 'ਯਾਰ ਅਣਮੁੱਲੇ ਰਿਟਰਨਜ਼ ਰਿਲੀਜ਼ ਹੋਣੀ ਸੀ ਪਰ ਕੋਰੋਨਾ ਵਾਇਰਸ ਦੇ ਚਲਦਿਆਂ ਫਿਲਮ ਦੀ ਰਿਲੀਜ਼ਿੰਗ ਨੂੰ ਰੋਕ ਦਿੱਤਾ ਗਿਆ ਹੈ।
ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ