ਮਿਸ ਵਰਲਡ ਮਾਨੁਸ਼ੀ ਛਿੱਲਰ ਨੇ ਹੌਟ ਲੁੱਕ ''ਚ ਕਰਵਾਇਆ ਬੋਲਡ ਫੋਟੋਸ਼ੂਟ

2/13/2018 4:03:52 PM

ਮੁੰਬਈ(ਬਿਊਰੋ)— ਮਿਸ ਵਰਲਡ ਦਾ ਖਿਤਾਬ ਜਿੱਤ ਦੇਸ਼ ਦਾ ਨਾਂ ਰੌਸ਼ਨ ਕਰਨ ਵਾਲੀ ਮਾਨੁਸ਼ੀ ਛਿੱਲਰ ਇਕ ਵਾਰ ਫਿਰ ਚਰਚਾ 'ਚ ਆ ਗਈ ਹੈ। ਮਾਨੁਸ਼ੀ ਨੇ ਹਾਲ ਹੀ ਮਸ਼ਹੂਰ ਫੋਟੋਗ੍ਰਾਫਰ ਡੱਬੂ ਰਤਨਾਨੀ ਨਾਲ ਇਕ ਫੋਟੋਸ਼ੂਟ ਕਰਵਾਇਆ ਹੈ। ਇੰਨੀ ਦਿਨੀਂ ਉਸ ਦਾ ਇਹ ਫੋਟੋਸ਼ੂਟ ਕਾਫੀ ਸੁਰਖੀਆਂ ਬਟੋਰ ਰਹੀ ਹੈ।
PunjabKesari

ਇਹ ਫੋਟੋਸ਼ੂਟ ਮਾਨੁਸ਼ੀ ਨੇ ਮਸ਼ਹੂਰ ਮੈਗਜ਼ੀਨ ਲਈ ਕਰਵਾਇਆ ਹੈ, ਜਿਸ 'ਚ ਉਹ ਕਾਫੀ ਬੋਲਡ ਨਜ਼ਰ ਆ ਰਹੀ ਹੈ। ਮਾਨੁਸ਼ੀ ਨੇ ਇਹ ਗਲੈਮਰ ਫੋਟੋਸ਼ੂਟ 'Cosmopolitan Magazine' ਲਈ ਕਰਵਾਇਆ ਹੈ। ਉਹ ਇਸ ਮੈਗਜ਼ੀਨ ਦੇ ਕਵਰ ਪੇਜ 'ਤੇ ਆਪਣੀ ਜਗ੍ਹਾ ਬਣਾਉਣ 'ਚ ਸਫਲ ਰਹੀ। ਇਸ ਫੋਟੋਸ਼ੂਟ 'ਚ ਉਸ ਨੇ ਕਾਲੇ ਰੰਗ ਦਾ ਬਿਕਨੀ ਟਾਪ ਤੇ ਪੀਲੇ-ਕਾਲੇ ਰੰਗ ਦੀ ਸਕਰਟ ਪਾਈ ਹੈ।
PunjabKesari

ਇਕ ਤਸਵੀਰ 'ਚ ਉਸ ਨੇ ਰੈੱਡ ਕਲਰ ਦੀ ਡਰੈੱਸ ਪਾਈ ਹੈ, ਜਿਸ 'ਚ ਉਹ ਕਾਫੀ ਕਿਊਟ ਲੱਗ ਰਹੀ ਹੈ। ਇਨ੍ਹਾਂ ਤਸਵੀਰਾਂ ਨੂੰ ਮਾਨੁਸ਼ੀ ਛਿੱਲਰ ਨੇ ਇੰਸਟਾਗ੍ਰਾਮ 'ਤੇ ਵੀ ਸ਼ੇਅਰ ਕੀਤਾ ਹੈ। ਇਸ ਦੇ ਇਸ ਅੰਦਾਜ਼ ਨੂੰ ਫੈਨਜ਼ ਵਲੋਂ ਖੂਬ ਪਸੰਦ ਕੀਤਾ ਜਾ ਰਿਹਾ ਹੈ।
PunjabKesari



ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

Related News