ਯਾਦਗਾਰ ਬਣ ਗਿਆ ਸੁਸ਼ਾਂਤ ਸਿੰਘ ਰਾਜਪੂਤ ਦਾ ਇੰਸਟਾਗ੍ਰਾਮ ਅਕਾਊਂਟ, ਜਾਣੋ ਵਜ੍ਹਾ

6/20/2020 11:16:31 AM

ਮੁੰਬਈ (ਬਿਊਰੋ) — ਬਾਲੀਵੁੱਡ ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਦੀ ਖ਼ੁਦਕੁਸ਼ੀ ਦੇ ਬਾਅਦ ਉਨ੍ਹਾਂ ਦੇ ਫੈਨਸ ਸੋਸ਼ਲ ਮੀਡੀਆ ’ਤੇ ਉਨ੍ਹਾਂ ਦੀ ਤਸਵੀਰਾਂ ਅਤੇ ਵੀਡੀਓਜ਼ ਦੇ ਰਾਹੀ ਉਨ੍ਹਾਂ ਨੂੰ ਯਾਦ ਕਰ ਰਹੇ ਹਨ। ਸੁਸ਼ਾਂਤ ਦੇ ਦਿਹਾਂਤ ਦੇ 5 ਦਿਨ ਬਾਅਦ ਇੰਸਟਾਗ੍ਰਾਮ ਨੇ ਉਨ੍ਹਾਂ ਦੇ ਅਕਾਊਂਟ ਨੂੰ ਯਾਦਗਾਰ ਬਣਾ ਦਿੱਤਾ ਹੈ। ਇੰਸਟਾਗ੍ਰਾਮ ਨੇ ਉਨ੍ਹਾਂ ਦੇ ਨਾਮ ਦੇ ਅੱਗੇ ਰਿਮੈਂਬਰਿੰਗ ਲਿਖ ਦਿੱਤਾ ਹੈ। ਇਸਦੇ ਨਾਲ ਹੀ ਹੁਣ ਉਨ੍ਹਾਂ ਦਾ ਅਕਾਊਂਟ ਇਕ ਯਾਦਗਾਰ ਦੇ ਤੌਰ ’ਤੇ ਇੰਸਟਾਗ੍ਰਾਮ ’ਤੇ ਰਹੇਗਾ। ਦਰਅਸਲ ਇੰਸਟਾਗ੍ਰਾਮ ਦੀ ਪਾਲਿਸੀਜ਼ ਦੇ ਮੁਤਾਬਕ, ਕਿਸੇ ਵੀ ਸੈਲੀਬ੍ਰਿਟੀ ਦੀ ਮੌਤ ਦੇ ਬਾਅਦ ਉਨ੍ਹਾਂ ਦੇ ਅਕਾਊਂਟ ਨੂੰ ਮੈਮੋਰਲਾਈਜ਼ਡ ਕਰ ਦਿੱਤਾ ਜਾਂਦਾ ਹੈ। ਸਟਾਰ ਦੇ ਨਾਮ ਦੇ ਅੱਗੇ ਰਿਮੈਂਬਰਿੰਗ ਲਿਖ ਦਿੱਤਾ ਜਾਂਦਾ ਹੈ।
PunjabKesari
ਦੱਸ ਦਈਏ ਕਿ ਸੁਸ਼ਾਂਤ ਸਿੰਘ ਰਾਜਪੂਤ ਦੀ ਖ਼ੁਦਕੁਸ਼ੀ ਦੀ ਘਟਨਾ 'ਤੇ ਫ਼ਿਲਮ ਬਣੇਗੀ। ਮਿਊਜ਼ਿਕ ਕੰਪਨੀ ਚਲਾਉਣ ਵਾਲੇ ਵਿਜੇ ਸ਼ੇਖਰ ਗੁਪਤਾ ਨੇ ਸੁਸ਼ਾਂਤ 'ਤੇ ਆਧਾਰਿਤ ਫ਼ਿਲਮ ਬਣਾਉਣ ਦਾ ਫੈਸਲਾ ਵੀ ਕਰ ਲਿਆ ਹੈ। ਫ਼ਿਲਮ ਦਾ ਨਾਂ ਰੱਖ ਲਿਆ ਗਿਆ ਹੈ ਅਤੇ ਜਲਦ ਹੀ ਇਸ ਦੀ ਸ਼ੂਟਿੰਗ ਸ਼ੁਰੂ ਕੀਤੀ ਜਾਵੇਗੀ। ਦੱਸ ਦਈਏ ਕਿ ਇਸ ਫ਼ਿਲਮ ਦਾ ਨਾਂ 'ਸੁਸਾਇਡ ਔਰ ਮਰਡਰ' ਹੋਵੇਗਾ। ਵਿਜੇ ਨੇ ਦੱਸਿਆ ਕਿ ਇਹ ਫ਼ਿਲਮ ਸੁਸ਼ਾਂਤ ਦੀ ਜ਼ਿੰਦਗੀ 'ਤੇ ਆਧਾਰਿਤ ਨਹੀਂ ਹੈ, ਸਗੋਂ ਉਨ੍ਹਾਂ ਦੀ ਖ਼ੁਦਕੁਸ਼ੀ ਦੀ ਘਟਨਾ 'ਤੇ ਉਨ੍ਹਾਂ ਦੀਆਂ ਪਰੇਸ਼ਾਨੀਆਂ ਤੋਂ ਪ੍ਰੇਰਿਤ ਹੈ। ਅਜਿਹੇ 'ਚ ਫ਼ਿਲਮ ਬਣਾਉਣ ਲਈ ਉਨ੍ਹਾਂ ਨੂੰ ਕਿਸੇ ਤੋਂ ਇਜਾਜ਼ਤ ਲੈਣ ਦੀ ਲੋੜ ਨਹੀਂ ਹੈ।
PunjabKesari
ਦੱਸਣਯੋਗ ਹੈ ਕਿ ਇਸ ਫ਼ਿਲਮ 'ਚ ਸੁਸ਼ਾਂਤ ਸਿੰਘ ਰਾਜਪੂਤ ਦੇ ਰੋਲ ਲਈ ਨਵੇਂ ਲੜਕੇ ਨੂੰ ਕਾਸਟ ਕਰ ਲਿਆ ਗਿਆ ਹੈ ਅਤੇ ਫ਼ਿਲਮ ਦੀ ਬਾਕੀ ਕਾਸਟ ਵੀ ਨਵੀਂ ਹੋਵੇਗੀ। ਫ਼ਿਲਮ ਦੀ ਸ਼ੂਟਿੰਗ 15 ਜੁਲਾਈ ਤੋਂ ਸ਼ੁਰੂ ਹੋਵੇਗੀ ਅਤੇ ਸਤੰਬਰ ਮਹੀਨੇ ਸਿਨੇਮਾ ਘਰਾਂ 'ਚ ਰਿਲੀਜ਼ ਦੀ ਯੋਜਨਾ ਹੈ। ਜੇਕਰ ਇਸ ਸਮੇਂ ਦੌਰਾਨ ਤਾਲਾਬੰਦੀ ਰਹੀ ਤਾਂ ਫ਼ਿਲਮ ਡਿਜੀਟਲ ਪਲੇਟਫਾਰਮ 'ਤੇ ਰਿਲੀਜ਼ ਕੀਤੀ ਜਾਵੇਗੀ।



ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

sunita

This news is Content Editor sunita

Related News