ਮਸ਼ਹੂਰ ਗਾਇਕ ਮੀਕਾ ਸਿੰਘ ਦੇ ਬੰਗਲੇ ''ਚ ਮੈਨੇਜਰ ਨੇ ਕੀਤੀ ਖੁਦਕੁਸ਼ੀ

2/22/2020 9:09:25 AM

ਮੁੰਬਈ (ਬਿਊਰੋ) — ਮਸ਼ਹੂਰ ਗਾਇਕ ਮੀਕਾ ਸਿੰਘ ਦੀ ਮੈਨੇਜਰ ਨੇ ਮੁੰਬਈ ਦੇ ਅੰਧੇਰੀ ਵਿਚ ਨੀਂਦ ਦੀਆਂ ਗੋਲੀਆਂ ਖਾ ਕੇ ਕਥਿਤ ਤੌਰ 'ਤੇ ਆਤਮ ਹੱਤਿਆ ਕਰ ਲਈ। ਪੁਲਸ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ। ਵਰਸੋਵਾ ਪੁਲਸ ਥਾਣੇ ਦੇ ਸੀਨੀਅਰ ਇੰਸਪੈਕਟਰ ਰਾਘਵੇਂਦਰ ਠਾਕੁਰ ਨੇ ਦੱਸਿਆ ਕਿ ਸੋਮਿਆ ਖਾਨ ਮੀਕਾ ਸਿੰਘ ਦੇ ਅੰਧੇਰੀ ਸਥਿਤ 4 ਮੰਜ਼ਿਲਾ ਬੰਗਲੇ ਦੀ ਪਹਿਲੀ ਮੰਜ਼ਿਲ ਦੇ ਸਟੂਡੀਓ ਵਿਚ ਰਹਿੰਦੀ ਸੀ। ਉਸ ਦੀ ਲਾਸ਼ ਨੂੰ ਅੰਤਿਮ ਸੰਸਕਾਰ ਲਈ ਪੰਜਾਬ ਵਿਚ ਰਹਿਣ ਵਾਲੇ ਉਸ ਦੇ ਰਿਸ਼ਤੇਦਾਰਾਂ ਨੂੰ ਸੌਂਪ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸਾਨੂੰ ਇਸ ਮਾਮਲੇ ਵਿਚ ਕਿਸੇ ਵੀ ਸਾਜ਼ਿਸ਼ ਦਾ ਸ਼ੱਕ ਨਹੀਂ ਹੈ ਅਤੇ ਦੁਰਘਟਨਾ ਨੂੰ ਮੌਤ ਦੇ ਮਾਮਲੇ ਵਜੋਂ ਦਰਜ ਕੀਤਾ ਗਿਆ ਹੈ।ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

sunita

This news is Edited By sunita

Related News