ਪੰਜਾਬੀ ਫਿਲਮ ''ਮਿੰਦੋ ਤਸੀਲਦਾਰਨੀ'' ਦੂਜੇ ਹਫਤੇ ''ਚ ਹੋਈ ਸ਼ਾਮਲ
7/5/2019 5:01:51 PM
ਜਲੰਧਰ (ਬਿਊਰੋ) : 28 ਜੂਨ ਨੂੰ ਰਿਲੀਜ਼ ਹੋਈ ਪੰਜਾਬੀ ਫਿਲਮ 'ਮਿੰਦੋ ਤਸੀਲਦਾਰਨੀ' ਸਿਨੇਮਾਘਰਾਂ 'ਚ ਸਫਲਤਾਪੂਰਵਕ ਚੱਲ ਰਹੀ ਹੈ। ਪਹਿਲੀ ਹਫਤੇ ਦੀ ਵੱਡੀ ਕਾਮਯਾਬੀ ਤੋਂ ਬਾਅਦ ਹੁਣ ਇਹ ਫਿਲਮ ਦੂਜੇ ਹਫਤੇ 'ਚ ਸ਼ਾਮਲ ਹੋ ਗਈ ਹੈ। ਕਾਮੇਡੀ, ਪਿਆਰ, ਜ਼ਜਬਾਤ ਤੇ ਐਕਸ਼ਨ ਵਾਲੀ ਇਸ ਫਿਲਮ ਦਰਸ਼ਕਾਂ ਵੱਲੋਂ ਖੂਬ ਸਰਾਹਿਆ ਜਾ ਰਿਹਾ ਹੈ। ਦਰਸ਼ਕਾਂ ਦੇ ਮਿਲੇ ਚੰਗੇ ਹੁੰਗਾਰੇ ਕਾਰਨ ਹੀ ਹੁਣ ਇਹ ਫਿਲਮ ਦੂਜੇ ਹਫਤੇ 'ਚ ਵੀ ਸ਼ਾਮਲ ਹੋ ਚੁੱਕੀ ਹੈ।
ਜੇਕਰ ਫਿਲਮ 'ਮਿੰਦੋ ਤਸੀਲਦਾਰਨੀ' ਦੀ ਗੱਲ ਕਰੀਏ ਤਾਂ ਇਸ ਫਿਲਮ ਨੂੰ ਕਰਮਜੀਤ ਅਨਮੋਲ ਤੇ ਰੰਜੀਵ ਸਿੰਗਲਾ ਨੇ ਪ੍ਰੋਡਿਊਸ ਕੀਤਾ ਹੈ। ਮੌਂਟੀ ਬੈਨੀਪਾਲ ਤੇ ਪਵਿਤਰ ਬੈਨੀਪਾਲ ਇਸ ਫਿਲਮ ਦੇ ਕੋ-ਪ੍ਰੋਡਿਊਸਰ ਹਨ। ਅਵਤਾਰ ਸਿੰਘ ਨੇ ਇਸ ਫਿਲਮ ਨੂੰ ਲਿਖਿਆ ਤੇ ਡਾਇਰੈਕਟ ਕੀਤਾ ਹੈ। ਫਿਲਮ ਦੇ ਡਾਇਲਾਗਸ ਟਾਟਾ ਬੈਨੀਪਾਲ ਤੇ ਅਮਨ ਸਿੱਧੂ ਨੇ ਲਿਖੇ ਹਨ।ਕਰਮਜੀਤ ਅਨਮੋਲ, ਕਵਿਤਾ ਕੌਸ਼ਿਕ, ਰਾਜਵੀਰ ਜਵੰਦਾ ਤੇ ਈਸ਼ਾ ਰਿੱਖੀ ਇਸ ਫਿਲਮ 'ਚ ਲੀਡ ਕਿਰਦਾਰ ਨਿਭਾ ਰਹੇ ਹਨ। ਇਸ ਤੋਂ ਇਲਾਵਾ ਹਾਰਬੀ ਸੰਘਾ, ਸਰਦਾਰ ਸੋਹੀ, ਰੁਪਿੰਦਰ ਰੂਪੀ, ਮਲਕੀਤ ਰੌਣੀ ਤੇ ਪ੍ਰਕਾਸ਼ ਗਾਧੂ ਨੇ ਵੀ ਅਹਿਮ ਭੂਮਿਕਾ ਨਿਭਾਈ ਹੈ।
ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ
Related News
ਕਿਸ਼ੋਰ ਕੁਮਾਰ ਦੀ ਜੀਵਨੀ ਨੂੰ ਰਾਸ਼ਟਰੀ ਪੁਰਸਕਾਰ ਦੇਣ ਨੂੰ Challenge ! ਪਟੀਸ਼ਨ 'ਤੇ ਕੇਂਦਰ ਤੋਂ ਜਵਾਬ ਤਲਬ
