ਕੈਨੇਡਾ ਦੇ ਦਰਸ਼ਕ ਕੱਲ ਤੋਂ ਹੀ ਦੇਖਣਗੇ ''ਮੁਕਲਾਵਾ''

5/22/2019 6:22:51 PM

ਜਲੰਧਰ/ਟੋਰਾਂਟੋ (ਬਿਊਰੋ) — ਦਰਸ਼ਕਾਂ ਵੱਲੋਂ ਉਡੀਕੀ ਜਾ ਰਹੀ ਪੰਜਾਬੀ ਫਿਲਮ 'ਮੁਕਲਾਵਾ' ਦੀ ਰਿਲੀਜ਼ਿੰਗ ਨੂੰ ਸਿਰਫ 2 ਦਿਨ ਬਾਕੀ ਰਹੇ ਗਏ ਹਨ ਪਰ ਇਸ ਫਿਲਮ ਨੂੰ ਲੈ ਕੇ ਕੈਨੇਡਾ ਰਹਿੰਦੇ ਦਰਸ਼ਕਾਂ ਲਈ ਇਕ ਖੁਸ਼ਖਬਰੀ ਹੈ। ਤੁਹਾਨੂੰ ਦੱਸ ਦਈਏ ਕਿ ਕੈਨੇਡਾ ਦੇ ਦਰਸ਼ਕ ਕੱਲ ਮਤਲਬ 23 ਮਈ ਨੂੰ 'ਮੁਕਲਾਵਾ' ਫਿਲਮ ਆਪਣੇ ਨੇੜਲੇ ਸਿਨੇਮਾਘਰਾਂ 'ਚ ਦੇਖ ਸਕਣਗੇ।ਜੀ ਹਾਂ, ਫਿਲਮ ਦੇ ਪ੍ਰੋਡਿਊਸਰਾਂ ਮੁਤਾਬਕ ਇਹ ਫਿਲਮ ਇਕ ਦਿਨ ਪਹਿਲਾਂ ਹੀ ਕੈਨੇਡਾ 'ਚ ਰਿਲੀਜ਼ ਕਰ ਦਿੱਤੀ ਜਾਵੇਗੀ । ਕੈਨੇਡਾ ਦੇ ਹੇਠ ਲਿਖੇ ਸਿਨੇਮਾਘਰਾਂ 'ਚ 'ਮੁਕਲਾਵਾ' ਫਿਲਮ ਨੂੰ ਦੇਖਿਆ ਜਾ ਸਕਦਾ ਹੈ।PunjabKesari
ਦੱਸਣਯੋਗ ਹੈ ਕਿ 'ਮੁਕਲਾਵਾ' ਫਿਲਮ ਦੀ ਸਟੋਰੀ ਤੇ ਸਕ੍ਰੀਨਪਲੇਅ ਉਪਿੰਦਰ ਵੜੈਚ ਤੇ ਜਗਜੀਤ ਸੈਣੀ ਨੇ ਲਿਖੇ ਹਨ ਜਦਕਿ ਡਾਇਲਾਗਸ ਰਾਜੂ ਵਰਮਾ ਦੇ ਹਨ। ਸਿਮਰਜੀਤ ਸਿੰਘ ਨੇ ਇਸ ਫਿਲਮ ਨੂੰ ਡਾਇਰੈਕਟ ਕੀਤਾ ਹੈ। 'ਵਾਈਟ ਹਿੱਲ ਸਟੂਡੀਓ' ਤੇ 'ਗਰੇਸਲੇਟ ਪਿਕਚਰਸ' ਦੀ ਇਸ ਸਾਂਝੀ ਪੇਸ਼ਕਸ਼ ਨੂੰ ਗੁਨਬੀਰ ਸਿੰਘ ਸਿੱਧੂ ਤੇ ਮਨਮੋੜ ਸਿੱਧੂ ਨੇ ਪ੍ਰੋਡਿਊਸ ਕੀਤਾ ਹੈ। ਐਮੀ ਵਿਰਕ ਤੇ ਸੋਨਮ ਬਾਜਵਾ ਸਟਾਰਰ ਇਸ ਫਿਲਮ 'ਚ ਗੁਰਪ੍ਰੀਤ ਘੁੱਗੀ, ਬੀ.ਐਨ. ਸ਼ਰਮਾ, ਕਰਮਜੀਤ ਅਨਮੋਲ, ਨਿਰਮਲ ਰਿਸ਼ੀ, ਸਰਬਜੀਤ ਚੀਮਾ ਤੇ ਦ੍ਰਿਸ਼ਟੀ ਗਰੇਵਾਲ ਅਹਿਮ ਭੂਮਿਕਾ 'ਚ ਨਜ਼ਰ ਆਉਣਗੇ। 'ਵਾਈਟ ਹਿੱਲ ਸਟੂਡੀਓ' ਵੱਲੋਂ ਹੀ ਇਸ ਫਿਲਮ ਨੂੰ ਵਰਲਡਵਾਈਡ ਰਿਲੀਜ਼ ਕੀਤਾ ਜਾਵੇਗਾ।



ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

Related News